ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦੀਆਂ ਪੰਚਾਇਤਾਂ ਨਾਲ ਕਰਨਗੇ ਗੱਲਬਾਤ
ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਹੁਣ 4 ਅਕਤੂਬਰ ਤੋਂ ਸੂਬੇ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਨਗੇ। ਇਹ ਉਨ੍ਹਾਂ ਦਾ 5ਵਾਂ ਦੌਰਾ ਹੈ ਅਤੇ ਤਿੰਨ ਦਿਨਾਂ ਤਕ ਉਹ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ ਕਰਨਗੇ ਅਤੇ ਸਥਾਨਕ ਪੰਚਾਇਤਾਂ ਨਾਲ ਗੱਲਬਾਤ ਕਰਨਗੇ। ਇਸ ਦੇ ਨਾਲ ਹੀ ਸੂਚਨਾ ਹੈ ਕਿ ਉਹ ਇਸ ਦੌਰੇ ਦੌਰਾਨ ਪੰਜਾਬ ਸਰਕਾਰ ਦੇ ਹੈਲੀਕਾਪਟਰ ਦੀ ਵਰਤੋਂ ਨਹੀਂ ਕਰਨਗੇ।
ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਨੂੰ ਦਿਤੀ ਸ਼ਰਧਾਂਜਲੀ, ਕਿਹਾ, ਉਹ ਸਾਡੇ ਖ਼ਿਆਲਾਂ ’ਚ ਹਮੇਸ਼ਾ ਅਮਰ ਰਹਿਣਗੇ
ਇਸ ਤੋਂ ਪਹਿਲਾਂ ਉਨ੍ਹਾਂ 20-22 ਸਤੰਬਰ ਤਕ ਇਨ੍ਹਾਂ ਜ਼ਿਲ੍ਹਿਆਂ ਦਾ ਦੌਰਾ ਕਰਨ ਦਾ ਐਲਾਨ ਕੀਤਾ ਸੀ ਪਰ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 26 ਸਤੰਬਰ ਨੂੰ ਆਮਦ ਅਤੇ ਉਤਰੀ ਖੇਤਰੀ ਕੌਂਸਲ ਦੀ ਮੀਟਿੰਗ ਦੇ ਮੱਦੇਨਜ਼ਰ ਉਨ੍ਹਾਂ ਨੂੰ ਅਪਣਾ ਪ੍ਰੋਗਰਾਮ ਮੁਲਤਵੀ ਕਰਨਾ ਪਿਆ। ਰਾਜ ਭਵਨ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਾਜਪਾਲ ਇਸ ਤਿੰਨ ਦਿਨਾਂ ਦੌਰੇ ਦੌਰਾਨ ਪਹਿਲੇ ਦਿਨ ਪਠਾਨਕੋਟ ਅਤੇ ਗੁਰਦਾਸਪੁਰ, ਦੂਜੇ ਦਿਨ ਅੰਮ੍ਰਿਤਸਰ ਅਤੇ ਤਰਨਤਾਰਨ ਅਤੇ ਤੀਜੇ ਦਿਨ ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਵਿਚ ਵਸਨੀਕਾਂ ਨਾਲ ਗੱਲਬਾਤ ਕਰਨਗੇ।
ਇਹ ਵੀ ਪੜ੍ਹੋ: ਜਾਅਲੀ ਕਰੰਸੀ ਮਾਮਲੇ ਵਿਚ ਅਤਿਵਾਦੀ ਸਮੇਤ ਚਾਰ ਲੋਕਾਂ ਵਿਰੁਧ ਸਪਲੀਮੈਂਟਰੀ ਚਾਰਜਸ਼ੀਟ ਦਾਇਰ
ਖ਼ਬਰਾਂ ਅਨੁਸਾਰ ਰਾਜਪਾਲ ਅਪਣੇ ਤਿੰਨ ਦਿਨਾਂ ਦੌਰੇ ਲਈ ਸੂਬਾ ਸਰਕਾਰ ਦੇ ਹੈਲੀਕਾਪਟਰ ਦੀ ਵਰਤੋਂ ਨਹੀਂ ਕਰਨਗੇ। ਇਸ ਦਾ ਇਕ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਪੰਜਾਬ ਵਿਚਕਾਰ ਪੈਦਾ ਹੋਇਆ ਵਿਵਾਦ ਹੈ। ਰਾਜਪਾਲ ਨੇ ਖੁਦ ਮੁੱਖ ਮੰਤਰੀ ਤੋਂ 50 ਹਜ਼ਾਰ ਕਰੋੜ ਰੁਪਏ ਦਾ ਹਿਸਾਬ ਮੰਗਿਆ ਹੈ। ਇਸ ਕਾਰਨ ਰਾਜਪਾਲ ਪੁਰੋਹਿਤ ਨੇ ਰਾਜ ਸਰਕਾਰ ਦੇ ਹੈਲੀਕਾਪਟਰ ਦੀ ਵਰਤੋਂ ਨਾ ਕਰਨ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ: ਬਾਬਰ ਆਜ਼ਮ ਦੀ ਭਗਵੇ ਸਕਾਰਫ ਵਾਲੀ ਵੀਡੀਓ ਵਾਇਰਲ, ਵਿਸ਼ਵ ਕੱਪ ਵਿਚ ਹਿੱਸਾ ਲੈਣ ਲਈ ਪਹੁੰਚੇ ਸੀ ਭਾਰਤ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜੁਲਾਈ ਮਹੀਨੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਵਲੋਂ ਪੰਜਾਬ ਸਰਕਾਰ ਦੇ ਹੈਲੀਕਾਪਟਰ ਦੀ ਵਰਤੋਂ ਕਰਨ ਸਬੰਧੀ ਟਿੱਪਣੀ ਕਰਦਿਆਂ ਇਸ ਨੂੰ ਗਲਤ ਦਸਿਆ ਸੀ। ਇਸ ਤੋਂ ਬਾਅਦ ਰਾਜਪਾਲ ਨੇ ਐਲਾਨ ਕੀਤਾ ਸੀ ਕਿ ਉਹ ਕਦੇ ਵੀ ਸਰਕਾਰੀ ਹੈਲੀਕਾਪਟਰ ਦੀ ਵਰਤੋਂ ਨਹੀਂ ਕਰਨਗੇ।