
ਵੇਟਰ ਦਾ ਕੰਮ ਕਰਦਾ ਸੀ ਮ੍ਰਿਤਕ ਵੀਰੂ
ਜਲੰਧਰ: ਥਾਣਾ ਡਿਵੀਜ਼ਨ ਨੰਬਰ ਅੱਠ ਦੇ ਖੇਤਰ ਵਿਚ ਪੈਂਦੇ ਸ਼ਹੀਦ ਬਾਬਾ ਦੀਪ ਸਿੰਘ ਨਗਰ ਸਥਿਤ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਇਕ ਵਿਅਕਤੀ ਦੀ ਲਾਸ਼ ਮਿਲਣ ਨਾਲ ਪੂਰੇ ਇਲਾਕੇ ਵਿੱਚ ਸਨਸਨੀ ਦਾ ਮਾਹੌਲ ਬਣ ਗਿਆ ਹੈ। ਕਾਫੀ ਦੇਰ ਤੱਕ ਇਲਾਕੇ ਵਿੱਚ ਬਦਬੂ ਫੈਲੀ ਰਹੀ ਪਰ ਕਿਸੇ ਨੂੰ ਕੁਝ ਪਤਾ ਨਹੀਂ ਲੱਗਾ ਪਰ ਵੀਰਵਾਰ ਸਵੇਰੇ ਇੱਕ ਸਫਾਈ ਕਰਮਚਾਰੀ ਨੇ ਲਾਸ਼ ਦੇਖੀ। ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿਤੀ ਗਈ। ਉਸ ਦੀ ਪਛਾਣ ਵੀਰੂ ਵਾਸੀ ਸੁੰਦਰ ਕਲੋਨੀ, ਨੂਰਪੁਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਸਰਦੀਆਂ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਦਾ ਬਦਲਿਆਂ ਸਮਾਂ, ਹੁਣ ਸਵੇਰੇ 8.30 ਵਜੇ ਲੱਗਣਗੇ
ਫਿਲਹਾਲ ਜਾਂਚ 'ਚ ਸਾਹਮਣੇ ਆਇਆ ਹੈ ਕਿ ਉਕਤ ਵਿਅਕਤੀ ਦੀ ਲਾਸ਼ ਨੂੰ ਕਤਲ ਕਰਕੇ ਉਥੇ ਹੀ ਸੁੱਟ ਦਿੱਤਾ ਗਿਆ ਸੀ। ਲਾਸ਼ ਬੁਰੀ ਤਰ੍ਹਾਂ ਸੜੀ ਹੋਈ ਸੀ। ਜਿਸ ਨੂੰ ਪੁਲਿਸ ਨੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿਤਾ ਹੈ। ਮ੍ਰਿਤਕ ਦਾ ਸਰੀਰ ਪੂਰੀ ਤਰ੍ਹਾਂ ਕਾਲਾ ਪੈ ਚੁੱਕਿਆ ਸੀ।
ਇਹ ਵੀ ਪੜ੍ਹੋ: ਮੁਹਾਲੀ ਕੈਮੀਕਲ ਫੈਕਟਰੀ ਅੱਗ ਮਾਮਲਾ, 3 ਔਰਤਾਂ ਅਜੇ ਵੀ ਲਾਪਤਾ, ਦੇਰ ਰਾਤ ਤੱਕ ਬਚਾਅ ਕਾਰਜ ਰਿਹਾ ਜਾਰੀ
ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਦੀ ਲਾਸ਼ ਸ਼ਹੀਦ ਬਾਬਾ ਦੀਪ ਸਿੰਘ ਨਗਰ ਸਥਿਤ ਗੁਰਦੁਆਰਾ ਸਾਹਿਬ ਦੇ ਨੇੜੇ ਇਕ ਪਲਾਂਟ 'ਚੋਂ ਮਿਲੀ। ਲਾਸ਼ ਨੂੰ ਸਭ ਤੋਂ ਪਹਿਲਾਂ ਸਵੇਰੇ ਇਕ ਸਫਾਈ ਕਰਮਚਾਰੀ ਨੇ ਦੇਖਿਆ। ਇਸ ਤੋਂ ਬਾਅਦ ਮਾਮਲੇ ਦੀ ਜਾਣਕਾਰੀ ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਦਿਤੀ ਗਈ। ਕਤਲ ਦੀ ਖ਼ਬਰ ਇਲਾਕੇ ਵਿਚ ਜੰਗਲ ਦੀ ਅੱਗ ਵਾਂਗ ਫੈਲ ਗ। ਪਰਿਵਾਰ ਮੁਤਾਬਕ ਵੀਰੂ ਵੇਟਰ ਦਾ ਕੰਮ ਕਰਦਾ ਸੀ ਅਤੇ ਇਸ ਰਾਹੀਂ ਘਰ ਦਾ ਖਰਚਾ ਚਲਾਉਂਦਾ ਸੀ।