Punjab News: ਕੋਠੇ ਸੰਤਾ ਸਿੰਘ ਵਾਲਾ ਵਿਖੇ ਸਰਬ ਸੰਮਤੀ ਨਾਲ ਚੁਣੀ ਪੰਚਾਇਤ, ਮਨਪ੍ਰੀਤ ਕੌਰ ਬਣੀ ਸਰਪੰਚ
Published : Sep 28, 2024, 2:08 pm IST
Updated : Sep 28, 2024, 2:08 pm IST
SHARE ARTICLE
At Kothe Santa Singh Wala Panchayat elected unanimously, Manpreet Kaur became Sarpanch
At Kothe Santa Singh Wala Panchayat elected unanimously, Manpreet Kaur became Sarpanch

Punjab News: ਸਰਪੰਚ ਚੁਣਨ ਉਪਰੰਤ ਪਿੰਡ ਵਾਸੀਆਂ ਵੱਲੋਂ ਹਾਰ ਪਾ ਕੇ ਵਧਾਈ ਦਿੱਤੀ ਅਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ।

 

Punjab News: ਫਰੀਦਕੋਟ ਭਾਈਚਾਰਕ ਸਾਂਝ ਨੂੰ ਮੁੱਖ ਰੱਖਦਿਆਂ ਜੈਤੋ ਦੇ ਨਜ਼ਦੀਕ ਕੋਠੇ ਸੰਤਾ ਸਿੰਘ ਵਾਲਾ ਵਿਖੇ ਸਰਬ ਸੰਮਤੀ ਨਾਲ ਪੰਚਾਇਤ ਦੀ ਚੋਣ ਕੀਤੀ ਗਈ। ਜਿਸ ਵਿਚ ਕੋਠੇ ਸੰਤਾ ਸਿੰਘ ਵਾਲਾ ਦੇ ਵਸਨੀਕਾਂ ਵੱਲੋਂ ਸਾਬਕਾ ਸਰਪੰਚ ਸੁਰਜੀਤ ਸਿੰਘ ਬਰਾੜ ਦੀ ਨੂੰਹ ਬੀਬੀ ਮਨਪ੍ਰੀਤ ਕੌਰ ਪਤਨੀ ਗੁਰਮੀਤ ਸਿੰਘ ਬਰਾੜ ਨੂੰ ਪਿੰਡ ਦੇ ਮੋਹਤਬਰਾਂ ਵੱਲੋਂ ਸਰਬ ਸੰਮਤੀ ਨਾਲ ਚੁਣ ਲਿਆ ਗਿਆ ਹੈ। ਸਰਪੰਚ ਚੁਣਨ ਉਪਰੰਤ ਪਿੰਡ ਵਾਸੀਆਂ ਵੱਲੋਂ ਹਾਰ ਪਾ ਕੇ ਵਧਾਈ ਦਿੱਤੀ ਅਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ।

ਨਵੇਂ ਬਣੇ ਸਰਪੰਚ ਬੀਬੀ ਮਨਪ੍ਰੀਤ ਕੌਰ ਪਤਨੀ ਗੁਰਮੀਤ ਸਿੰਘ ਬਰਾੜ ਵੱਲੋਂ ਸਮੂਹ ਪੰਚਾਇਤ ਤੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਮੈਂ ਪਿੰਡ ਲਈ ਆਪਣਾ ਕੰਮ ਇਮਾਨਦਾਰੀ ਤੇ ਮਿਹਨਤ ਨਾਲ ਕਰਾਂਗੀ ਤੇ ਪਿੰਡ ਵਾਸੀਆਂ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਾਂਗੀ।

ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਕਾਰਜਾਂ ਲਈ ਮੇਰੀ ਮੁਢਲੀ ਜ਼ਿੰਮੇਵਾਰੀ ਹੋਵੇਗੀ। ਨਵੇਂ ਬਣੀ ਪੰਚਾਇਤ ਨੇ ਕਿਹਾ ਕਿ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਦੇ ਯਤਨਾਂ ਸਦਕਾ ਹੀ ਸਰਬ ਸੰਮਤੀ ਨਾਲ ਪੰਚਾਇਤ ਦੀ ਚੋਣ ਹੋਈ ਹੈ ।

ਇਸ ਮੌਕੇ ਵਿਧਾਇਕ ਅਮੋਲਕ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਜੋ ਵੀ ਪੰਚਾਇਤਾਂ ਆਪਣੇ ਤੌਰ ਤੇ ਭਾਈਚਾਰਕ ਸਾਝ ਤੇ ਸਰਬ ਸੰਮਤੀ ਨਾਲ ਚੋਣ ਕਰਨਗੇ ਉਹਨਾਂ ਨੂੰ ਸਰਕਾਰ ਵੱਲੋਂ ਬਣਦਾ ਮਾਣ ਸਨਮਾਨ ਵੀ ਅਤੇ 5 ਲੱਖ ਰੁਪਏ ਦੀ ਨਗਦ ਰਾਸ਼ੀ ਪਿੰਡ ਦੇ ਵਿਕਾਸ ਲਈ ਦਿੱਤੀ ਜਾਵੇਗੀ, ਜੋ ਕਿ ਇਹ ਰਾਸ਼ੀ ਪਿੰਡਾਂ ਦੇ ਵਿਕਾਸ ਦੇ ਉੱਪਰ ਹੀ ਖਰਚ ਕੀਤੀ ਜਾਵੇਗੀ।

ਇਸ ਮੌਕੇ ਸਾਬਕਾ ਸਰਪੰਚ ਸੁਰਜੀਤ ਸਿੰਘ ਬਰਾੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਪਰਵਾਰ ਵੱਲੋਂ ਪਹਿਲਾਂ ਵੀ ਇਮਾਨਦਾਰੀ ਨਾਲ ਸਰਪੰਚੀ ਕੀਤੀ ਗਈ ਅਤੇ ਪਿੰਡ ਦੇ ਵਿਕਾਸ ਕੰਮਾਂ ਨੂੰ ਪਹਿਲ ਦਿੱਤੀ ਗਈ ਸੀ ਹੁਣ ਵੀ ਪਿੰਡ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕਰਨ ਲਈ ਯਤਨ ਕਰਾਂਗੇ।

ਇਸ ਮੌਕੇ ਪੰਚਾਇਤ ਮੈਂਬਰ ਗੁਰਪ੍ਰੀਤ ਸਿੰਘ,ਜੀਤ ਸਿੰਘ, ਕੇਵਲ ਸਿੰਘ, ਪ੍ਰਦੀਪ ਸ਼ਰਮਾ, ਸੇਵਕ ਸਿੰਘ, ਗੁਰਨੈਬ ਸਿੰਘ ਨੰਬਰਦਾਰ,ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਜੂ ਸਿੰਘ ਜਗਸੀਰ ਸਿੰਘ, ਗੁਰਦੇਵ ਸਿੰਘ ਆਦਿ ਨੇ ਵੀ ਨਵੀਂ ਬਣੀ ਸਰਪੰਚ ਬੀਬੀ ਮਨਪ੍ਰੀਤ ਕੌਰ ਬਰਾੜ ਨੂੰ ਵਧਾਈ ਦਿੱਤੀ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement