Mohali News : ਸਾਉਣੀ ਸੀਜਨ ਦੌਰਾਨ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਕੀਤਾ ਸਥਾਪਿਤ

By : BALJINDERK

Published : Sep 28, 2024, 2:55 pm IST
Updated : Sep 28, 2024, 3:45 pm IST
SHARE ARTICLE
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਬਰਸਟ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਬਰਸਟ

Mohali News : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਬਰਸਟ ਨੇ ਕਿਹਾ - ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ

Mohali News : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਸਾਉਣੀ ਸੀਜਨ 2024-25 ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਜਾਵੇਗੀ। ਇਸਦੇ ਲਈ ਮੰਡੀਆਂ ਅਤੇ ਖਰੀਦ ਕੇਂਦਰਾਂ ਦੀ ਸਾਫ਼-ਸਫਾਈ, ਬਿਜਲੀ, ਪੀਣ ਯੋਗ ਪਾਣੀ, ਬਾਥਰੂਮਾਂ, ਛਾਂ ਅਤੇ ਬੈਠਣ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਇਸਦੇ ਨਾਲ ਹੀ ਸੀਜਨ ਦੌਰਾਨ ਕਿਸਾਨਾਂ, ਮਜਦੂਰਾਂ ਅਤੇ ਆੜ੍ਹਤੀਆਂ ਨੂੰ ਮੰਡੀਆਂ ਵਿੱਚ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਨ ਲਈ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ।

ਇਹ ਵੀ ਪੜੋ : Amritsar News : ਅੰਮ੍ਰਿਤਸਰ 'ਚ ਕਿਸਾਨਾਂ ਨੇ ਸੜਕਾਂ 'ਤੇ ਖਿਲਾਰੀ ​​ਕਣਕ, ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ 

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡੀ ਵਿੱਚ ਜਿਣਸ ਦੀ ਖਰੀਦ/ਵੇਚ ਸਬੰਧੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਆਉਣ ਤੇ 1 ਅਕਤੂਬਰ ਤੋਂ ਕੰਟਰੋਲ ਰੂਮ ਦੇ ਟੈਲੀਫੋਨ ਨੰ. 0172-5101649 ਅਤੇ 0172-5101704 ਤੇ ਸਵੇਰੇ 9 ਵਜੇ ਤੋਂ ਰਾਤ ਦੇ 8 ਵਜੇ ਤੱਕ ਸੂਚਿਤ ਕੀਤਾ ਜਾ ਸਕਦਾ ਹੈ, ਤਾਂ ਕਿ ਸਮੱਸਿਆ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ। ਚੇਅਰਮੈਨ ਨੇ ਦੱਸਿਆ ਕਿ ਸਾਫ਼ਟਵੇਅਰ ਸਬੰਧੀ ਕੰਪਿਊਟਰ ਸ਼ਾਖਾ ਵੱਲੋਂ ਹੈਲਪਲਾਈਨ ਨੰ. 0172-5101674, 9877937725, 8360899462 ਅਤੇ ਈਮੇਲ ਆਈ.ਡੀ. imspmbsupport@weexcel.in ਸਥਾਪਿਤ ਕੀਤੀ ਗਈ ਹੈ। ਉਨ੍ਹਾਂ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਦੇ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ, ਤਾਂ ਜੋ ਕਿਸਾਨ ਬਿਨਾਂ ਕਿਸੇ ਔਕੜ ਤੋਂ ਖੁਸ਼ੀ-ਖੁਸ਼ੀ ਆਪਣੀ ਫਸਲ ਨੂੰ ਵੇਚ ਕੇ ਜਲਦ ਤੋਂ ਜਲਦ ਆਪਣੇ ਘਰ ਜਾ ਸਕਣ। 

(For more news apart from control room was established at head office of  Mandi Board during monsoon season News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement