Abohar News : ਦੋਸਤ ਹੀ ਬਣੇ ਦੋਸਤ ਦੇ ਕਾਤਲ, ਅਬੋਹਰ ਪੁਲਿਸ ਨੇ 2 ਘੰਟਿਆਂ 'ਚ ਸੁਲਝਾਈ ਕਤਲ ਦੀ ਗੁੱਥੀ

By : BALJINDERK

Published : Sep 28, 2024, 9:57 pm IST
Updated : Sep 28, 2024, 9:57 pm IST
SHARE ARTICLE
ਮ੍ਰਿਤਕ ਮਨਿੰਦਰ ਸਿੰਘ
ਮ੍ਰਿਤਕ ਮਨਿੰਦਰ ਸਿੰਘ

Abohar News : ਮ੍ਰਿਤਕ ਦੇ ਤਿੰਨ ਦੋਸਤਾਂ ਨੁ ਕੀਤਾ ਕਾਬੂ, 1 ਫਰਾਰ

Abohar News : ਅਬੋਹਰ ਪੁਲਿਸ ਨੇ 2 ਘੰਟਿਆਂ ਵਿੱਚ ਕਤਲ ਦੀ ਇੱਕ ਗੁੱਥੀ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ । ਮ੍ਰਿਤਕ ਦੀ ਪਹਿਚਾਣ 31 ਸਾਲਾ ਮਨਿੰਦਰ ਸਿੰਘ ਵਾਸੀ ਧਰਮ ਨਗਰੀ ਵਜੋਂ ਹੋਈ ਹੈ । ਮ੍ਰਿਤਕ ਮੁਹਾਲੀ ਦੇ ਮੈਕਸ ਹਸਪਤਾਲ ਵਿਚ ਨੌਕਰੀ ਕਰਦਾ ਸੀ ਅਤੇ ਉਹ ਕਰੀਬ 10 ਦਿਨ ਪਹਿਲਾ ਅਬੋਹਰ ਆਪਣੇ ਪਰਿਵਾਰ ਵਿਚ ਆਇਆ ਸੀ । ਮ੍ਰਿਤਕ ਦੀ ਲਾਸ਼ ਅਬੋਹਰ ਦੀ ਜੰਮੂ ਬਸਤੀ ਇਲਾਕੇ ਦੀਆਂ ਝਾੜੀਆਂ ਵਿਚੋਂ ਬਰਾਮਦ ਹੋਈ ਸੀ । 

ਪੁਲਿਸ ਨੂੰ ਲਾਸ਼ ਮਿਲਣ ਦੀ ਸੂਚਨਾ ਮਿਲਣ ਤੋ ਬਾਅਦ ਅਬੋਹਰ ਥਾਣਾ ਪੁਲਿਸ ਦੇ ਮੁਖੀ ਮਨਿੰਦਰ ਸਿੰਘ ਵਲੋਂ ਮ੍ਰਿਤਕ ਦੇ ਪਿਤਾ ਭੁਪਿੰਦਰ ਸਿੰਘ ਵਲੋਂ ਦਿੱਤੇ ਗਏ ਬਿਆਨ ਦੇ ਅਧਾਰ ਤੇ ਕੀਤੀ ਗਈ ਜਾਂਚ ਦੌਰਾਨ ਸਾਹਮਣੇ ਆਇਆ ਕਿ ਮ੍ਰਿਤਕ ਦੇ ਚਾਰ ਦੋਸਤ ਹੀ ਆਪਣੇ ਦੋਸਤ ਦੇ ਕਤਲ ਮਾਮਲੇ ਵਿਚ ਸ਼ਾਮਲ ਹਨ ।

ਥਾਣਾ ਮੁਖੀ ਅਨੁਸਾਰ ਮ੍ਰਿਤਕ ਪਹਿਲਾ ਨਸ਼ੇ ਦਾ ਆਦਿ ਸੀ ਅਤੇ ਉਸਦੇ ਪਰਿਵਾਰ ਵਲੋਂ ਹਰਿਆਣਾ ਦੇ ਇੱਕ ਨਸ਼ਾ ਛਡਾਊ ਕੇਂਦਰ ਵਿਚ ਦਾਖ਼ਲ ਕਰਵਾਇਆ ਗਿਆ ਸੀ । ਪੁਲਿਸ ਨੇ ਮ੍ਰਿਤਕ ਦਾ ਪੋਸਟਮਾਰਟਮ ਤਿੰਨ ਡਾਕਟਰਾਂ ਦੇ ਬੋਰਡ ਵਲੋ ਕਰਵਾਇਆ ਗਿਆ ਹੈ ਅਤੇ ਇਸ ਮਾਮਲੇ ਵਿਚ ਜਾਣਕਾਰੀ ਰਿਪੋਰਟ ਆਉਣ ਤੋਂ ਬਾਅਦ ਹੀ ਸਾਹਮਣੇ ਆਵੇਗਾ। 

ਪੁਲਿਸ ਮੁਤਾਬਿਕ ਇਸ ਮਾਮਲੇ ਵਿਚ ਮ੍ਰਿਤਕ ਦੇ ਤਿੰਨ ਦੋਸਤਾਂ ਨੁ ਕਾਬੂ ਕਰ ਲਿਆ ਗਿਆ ਹੈ ਜਿਨ੍ਹਾਂ ਦੀ ਪਹਿਚਾਣ ਅਮਨਦੀਪ ਸਿੰਘ ਉਰਫ ਸੂਰਜ ਵਾਸੀ ਨਿਊ ਧਰਮ ਨਗਰੀ, ਚੰਚਲ ਵਾਸੀ ਬਾਬਾ ਜੀਵਨ ਸਿੰਘ ਨਗਰ ਅਤੇ ਸਿਮਰਨਜੀਤ ਸਿੰਘ ਉਰਫ ਗੁਰੀ ਵਾਸੀ ਬਾਬਾ ਜੀਵਨ ਸਿੰਘ ਨਗਰ ਵਜੋਂ ਹੋਈ ਹੈ ਜਦਕਿ ਹਰਮੇਲ ਸਿੰਘ ਉਰਫ ਹੈਪੀ ਡਾਕਟਰ ਦੀ ਭਾਲ ਕੀਤੀ ਜਾ ਰਹੀ ਹੈ । 

(For more news apart from friend became murderer of friend, Abohar police solved the murder mystery in 2 hoursNews in Punjabi, stay tuned to Rozana Spokesman)

Location: India, Punjab, Abohar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement