
Punjab News: 15 ਦਿਨਾਂ ਦੇ ਅੰਦਰ ਖਾਲੀ ਕਰਨੀ ਪਵੇਗੀ ਸਰਕਾਰੀ ਕੋਠੀ
Punjab News: ਪੰਜਾਬ ਦੇ ਪੰਜ ਸਾਬਕਾ ਮੰਤਰੀਆਂ ਨੂੰ ਕੋਠੀਆਂ ਖਾਲੀ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਪ੍ਰਸ਼ਾਸਕੀ ਅਫਸਰ ਪੰਜਾਬ ਸਿਵਲ ਸਕੱਤਰੇਤ ਵੱਲੋਂ ਸਾਬਕਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਚੇਤਨ ਸਿੰਘ ਜੋੜਾਮਾਜਰਾ, ਬਲਕਾਰ ਸਿੰਘ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਅਨਮੋਲ ਗਗਨ ਮਾਨ ਨੂੰ ਸਰਕਾਰੀ ਕੋਠੀ ਖਾਲੀ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਹੈ।
.
ਨੋਟਿਸ ਵਿਚ ਕਿਹਾ ਗਿਆ ਕਿ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਦੇ 15 ਦਿਨਾਂ ਦੇ ਅੰਦਰ-ਅੰਦਰ ਸਰਕਾਰੀ ਕੋਠੀ ਖਾਲੀ ਕਰਨੀ ਹੁੰਦੀ ਹੈ। ਇਸ ਲਈ ਤੁਸੀਂ ਕੋਠੀ ਖਾਲੀ ਕਰ ਕੇ ਲੋਕ ਨਿਰਮਾਣ ਵਿਭਾਗ ਦੇ ਹਵਾਲੇ ਕਰੋ ਤਾਂ ਜੋ ਨਵੇਂ ਬਣੇ ਮੰਤਰੀਆਂ ਨੂੰ ਕੋਠੀਆਂ ਅਲਾਟ ਕੀਤੀਆਂ ਜਾ ਸਕਣ।