Jalandhar News : ਦਰੱਖਤ ਨਾਲ ਲਟਕਦੀ ਮਿਲੀ ਲੜਕੀ ਦੀ ਲਾਸ਼, ਰਾਜਸਥਾਨ ਦੀ ਰਹਿਣ ਵਾਲੀ ਸੀ ਮ੍ਰਿਤਕਾ
Published : Sep 28, 2024, 2:27 pm IST
Updated : Sep 28, 2024, 2:27 pm IST
SHARE ARTICLE
Rajasthan Girl death body
Rajasthan Girl death body

ਮ੍ਰਿਤਕਾ ਦੇ ਪਿਤਾ ਮੁਤਾਬਕ ਗੁੱਸੇ 'ਚ ਘਰੋਂ ਚਲੀ ਗਈ ਸੀ ਬੇਟੀ

Jalandhar News : ਜਲੰਧਰ 'ਚ ਸ਼ੁੱਕਰਵਾਰ ਨੂੰ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਲੋਹੀਆਂ ਖਾਸ ਅਤੇ ਲੁਧਿਆਣਾ ਰੇਲਵੇ ਟ੍ਰੈਕ ਨੇੜੇ 23 ਸਾਲਾ ਲੜਕੀ ਦੀ ਲਾਸ਼ ਮਿਲੀ। ਪੁਲਿਸ ਨੂੰ ਲੜਕੀ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ। ਜਲੰਧਰ ਰੇਂਜ ਦੀ ਜੀਆਰਪੀ ਟੀਮ ਨੇ ਮਾਮਲੇ ਸਬੰਧੀ ਐਫਆਈਆਰ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜੋਤੀ ਦੀ ਲਾਸ਼ ਜਲੰਧਰ ਦੇ ਲੋਹੀਆਂ ਖਾਸ ਅਤੇ ਲੁਧਿਆਣਾ ਵੱਲ ਜਾਣ ਵਾਲੇ ਟ੍ਰੈਕ ਨੇੜੇ ਸੜਕ ਕਿਨਾਰੇ ਲਟਕਦੀ ਮਿਲੀ। ਮੁੱਢਲੀ ਜਾਂਚ 'ਚ ਜੋਤੀ ਦੇ ਸਰੀਰ 'ਤੇ ਕੋਈ ਜ਼ਖਮ ਨਹੀਂ ਸੀ। ਪੁਲਸ ਨੇ ਤੁਰੰਤ ਉਸ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਜੀਆਰਪੀ ਦੀ ਟੀਮ ਜਾਂਚ ਲਈ ਉੱਥੇ ਪਹੁੰਚ ਗਈ।

ਰਾਜਸਥਾਨ ਦੀ ਰਹਿਣ ਵਾਲੀ ਸੀ ਮ੍ਰਿਤਕਾ  

ਦੱਸ ਦੇਈਏ ਕਿ ਮ੍ਰਿਤਕ ਜੋਤੀ ਮੂਲ ਰੂਪ ਤੋਂ ਰਾਜਸਥਾਨ ਦੀ ਰਹਿਣ ਵਾਲੀ ਸੀ ਪਰ ਉਹ ਪੰਜਾਬ ਦੇ ਕਪੂਰਥਲਾ ਦੇ ਕਸਬੇ ਸੁਲਤਾਨਪੁਰ ਲੋਧੀ ਵਿੱਚ ਰਹਿ ਰਹੀ ਸੀ। ਪਿਤਾ ਲਾਲੂ ਰਾਮ ਨੇ ਪੁਲਸ ਨੂੰ ਦੱਸਿਆ ਕਿ ਉਸ ਦੀ ਬੇਟੀ ਗੁੱਸੇ 'ਚ ਘਰੋਂ ਚਲੀ ਗਈ ਸੀ। ਦੇਰ ਸ਼ਾਮ ਤੱਕ ਜਦੋਂ ਉਹ ਘਰ ਨਾ ਆਈ ਤਾਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ। ਪੁਲਸ ਨੇ ਮਾਮਲੇ ਦੀ ਜਾਂਚ ਤੋਂ ਬਾਅਦ ਪਿਤਾ ਦੇ ਬਿਆਨਾਂ 'ਤੇ ਐੱਫ.ਆਈ.ਆਰ.ਦਰਜ ਕਰ ਲਈ ਹੈ।

 

 

Location: India, Punjab

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement