Punjab News : ਵਿਜੀਲੈਂਸ ਬਿਊਰੋ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਰੰਗੇ ਹੱਥੀਂ ਕਾਬੂ
Published : Sep 28, 2024, 4:46 pm IST
Updated : Sep 28, 2024, 4:52 pm IST
SHARE ARTICLE
patwari areested
patwari areested

ਉਕਤ ਪਟਵਾਰੀ ਨਹਿਰੀ ਪਾਣੀ ਅਲਾਟ ਕਰਨ ਬਦਲੇ ਮੰਗ ਰਿਹਾ ਸੀ ਰਿਸ਼ਵਤ

Punjab News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜਿਲੇਦਰੀ ਸ਼ਾਖਾ, ਪਿੰਡ ਲਾਡਬੰਜਾਰਾ, ਜ਼ਿਲਾ ਸੰਗਰੂਰ ਵਿਖੇ ਤਾਇਨਾਤ ਨਹਿਰੀ ਪਟਵਾਰੀ ਕਰਮਜੀਤ ਸਿੰਘ ਨੂੰ 20,000 ਰਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਸੰਗਰੂਰ ਦੇ ਪਿੰਡ ਛਾਹੜ ਦੇ ਵਸਨੀਕ ਦਰਸ਼ਨ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸ ਕੋਲ 25 ਏਕੜ ਜ਼ਮੀਨ ਹੈ।  ਜਿਸ ਵਿੱਚੋਂ ਸਾਢੇ 8 ਏਕੜ ਜ਼ਮੀਨ ਲਈ ਸਿੰਚਾਈ ਵਾਸਤੇ ਪਹਿਲਾਂ ਹੀ ਨਹਿਰੀ ਪਾਣੀ ਅਲਾਟ ਹੈ ਅਤੇ ਬਾਕੀ ਰਹਿੰਦੀ ਜ਼ਮੀਨ ਲਈ ਸਿੰਚਾਈ ਵਾਸਤੇ ਨਹਿਰੀ ਪਾਣੀ ਅਲਾਟ ਕਰਨ ਬਦਲੇ ਉਕਤ ਪਟਵਾਰੀ ਕਰਮਜੀਤ ਸਿੰਘ ਉਸ ਤੋਂ 2,600 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਰਿਸ਼ਵਤ ਮੰਗ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਪਟਵਾਰੀ ਕਰਮਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਪਟਵਾਰੀ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement