
ਅਵਾਰਾ ਪਸ਼ੂਆਂ ਦੇ ਕਾਰਨ ਹੋ ਰਹੇ ਹਾਦਸਿਆਂ ਨੂੰ ਲੈ ਕੇ ਸਖ਼ਤ
ਮੁਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਵੀਰ ਜਵੰਦਾ ਦਾ ਹਾਲ-ਚਾਲ ਜਾਣਨ ਲਈ ਫੋਰਟਿਸ ਹਸਪਤਾਲ ਪੁੱਜੇ ਅਤੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਹੈ ਕਿ ਪਰਿਵਾਰ ਨਾਲ ਗੱਲਬਾਤ ਕੀਤੀ ਹੈ। ਜਵੰਦਾ ਦੀ ਸਿਹਤ ਵਿੱਚ ਸੁਧਾਰ ਹੋਣ ਕਾਰਨ ਪਰਿਵਾਰ ਦੀ ਉਮੀਦ ਵਧੀ ਹੈ। ਉਨਾਂ ਨੇ ਕਿਹਾ ਹੈ ਕਿ ਡਾਕਟਰਾਂ ਨੇ ਦੱਸਿਆ ਹੈ ਕਿ ਕੱਲ ਨਾਲੋਂ ਸਿਹਤ ਬਿਹਤਰ ਹੋਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਅਵਾਰਾ ਪਸ਼ੂਆਂ ਦੇ ਕਾਰਨ ਹੋ ਰਹੇ ਹਾਦਸਿਆਂ ਨੂੰ ਲੈ ਕੇ ਸਖ਼ਤ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਇਨ੍ਹਾਂ ਨੇ ਲਈ ਗਾਊਸ਼ਾਲਾ ਬਣਾਈਆਂ ਹਨ ਅਤੇ ਹੋਰ ਵੀ ਕਦਮ ਚੁੱਕ ਰਹੇ ਹਾਂ।
ਦੱਸ ਦਈਏ ਕਿ ਸੜਕ ਹਾਦਸੇ ਵਿਚ ਗੰਭੀਰ ਸੱਟਾਂ ਲੱਗਣ ਤੋਂ ਬਾਅਦ ਉਹ ਮੁਹਾਲੀ ਦੇ ਹਸਪਤਾਲ ਵਿਚ ਦਾਖਲ ਹਨ। 35 ਸਾਲਾ ਜਵੰਦਾ ਸ਼ਨੀਵਾਰ ਨੂੰ ਮੋਟਰਸਾਈਕਲ 'ਤੇ ਸ਼ਿਮਲਾ ਜਾਂਦੇ ਸਮੇਂ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿਚ ਇਕ ਹਾਦਸੇ ਵਿਚ ਗੰਭੀਰ ਜ਼ਖਮੀ ਹੋ ਗਿਆ ਸੀ। ਇਹ ਹਾਦਸਾ ਬੱਦੀ ਖੇਤਰ ਵਿਚ ਉਸ ਸਮੇਂ ਵਾਪਰਿਆ ਜਦੋਂ ਉਸ ਨੇ ਮੋਟਰਸਾਈਕਲ ਤੋਂ ਕੰਟਰੋਲ ਗੁਆ ਦਿੱਤਾ। ਉਸਨੂੰ ਗੰਭੀਰ ਹਾਲਤ ਵਿਚ ਪੰਜਾਬ ਦੇ ਮੋਹਾਲੀ ਦੇ ਫੋਰਟਿਸ ਹਸਪਤਾਲ ਲਿਆਂਦਾ ਗਿਆ। ਫੋਰਟਿਸ ਹਸਪਤਾਲ ਨੇ ਸ਼ਨੀਵਾਰ ਨੂੰ ਕਿਹਾ ਸੀ ਕਿ ਸੜਕ ਹਾਦਸੇ ਵਿਚ ਗਾਇਕ ਦੇ ਸਿਰ ਅਤੇ ਰੀੜ੍ਹ ਦੀ ਹੱਡੀ ਵਿਚ ਗੰਭੀਰ ਸੱਟਾਂ ਲੱਗੀਆਂ ਸਨ। ਜਵੰਦਾ ਦੀ ਜਲਦ ਸਿਹਤਯਾਬੀ ਲਈ ਦੁਆਵਾਂ ਦਾ ਦੌਰ ਜਾਰੀ ਹੈ।