
ਪੁੱਤ ਦੀ ਇੱਛਾ ਕਰਾਂਗੇ ਪੂਰੀ: ਬਲਕੌਰ ਸਿੰਘ
ਮਾਨਸਾ: ਮਾਨਸਾ ਵਿੱਚ ਜ਼ਿਲ੍ਹਾ ਪ੍ਰਧਾਨਗੀ ਨੂੰ ਲੈ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਕੱਲ੍ਹ ਮਾਨਸਾ ਵਿੱਚ ਇੱਕ ਮੀਟਿੰਗ ਦੌਰਾਨ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਆਪਣੇ ਪੁੱਤ ਦੀ ਵਿਧਾਨ ਸਭਾ ਤੋਂ ਚੋਣ ਲੜਨ ਦੀ ਇੱਛਾ ਨੂੰ ਜ਼ਰੂਰ ਪੂਰਾ ਕਰਨਗੇ ਅਤੇ ਵਿਧਾਨ ਸਭਾ ਦੀ ਚੋਣ ਲੜ ਕੇ ਜਿੱਤ ਕੇ ਆਪਣੇ ਪੁੱਤ ਦੀ ਫੋਟੋ ਆਪਣੀ ਜੇਬ ਉੱਪਰ ਲਗਾ ਕੇ ਵਿਧਾਨ ਸਭਾ ਦੀਆਂ ਪੌੜੀਆਂ ਚੜਨਗੇ।