ਸੂਬੇ ਵਿੱਚ 7620555 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ
Published : Oct 28, 2018, 8:04 pm IST
Updated : Oct 28, 2018, 8:04 pm IST
SHARE ARTICLE
7620555 metric tonnes of paddy has procured in the state
7620555 metric tonnes of paddy has procured in the state

ਪੰਜਾਬ ਵਿਚ 27 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 7620555 ਮੀਟ੍ਰਿਕ...

ਚੰਡੀਗੜ੍ਹ (ਸਸਸ) : ਪੰਜਾਬ ਵਿਚ 27 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 7620555 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਚੋਂ ਖ਼ਰੀਦੇ ਕੁੱਲ 7620555 ਮੀਟ੍ਰਿਕ ਟਨ ਝੋਨੇ ਵਿਚੋਂ 7558016 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵਲੋਂ ਜਦਕਿ 62539 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵਲੋਂ ਖ਼ਰੀਦਿਆ ਜਾ ਚੁੱਕਾ ਹੈ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵਲੋਂ 2562966 ਟਨ, ਮਾਰਕਫੈੱਡ ਵਲੋਂ 1774974 ਟਨ ਅਤੇ ਪਨਸਪ ਵਲੋਂ 1522675 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵਲੋਂ ਕ੍ਰਮਵਾਰ 765549 ਟਨ ਅਤੇ 790766 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵਲੋਂ 141086 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement