ਟਰੈਕਟਰ ਹੇਠਾਂ ਆਉਣ ਨਾਲ ਕਿਸਾਨ ਦੀ ਹੋਈ ਮੌਤ
Published : Oct 28, 2018, 3:49 pm IST
Updated : Oct 28, 2018, 3:49 pm IST
SHARE ARTICLE
Death of farmer due to come below tractor
Death of farmer due to come below tractor

ਮੋਗਾ ਨੇੜੇ ਪਿੰਡ ਸੱਦਾ ਸਿੰਘ ਵਾਲਾ ‘ਚ ਕਣਕ ਦੀ ਬਿਜਾਈ ਕਰ ਰਹੇ ਕਿਸਾਨ ਦੀ ਟਰੈਕਟਰ ਅਤੇ ਰੋਟਾਵੇਟਰ ਹੇਠਾਂ ਆਉਣ ਨਾਲ ਮੌਤ ਹੋ ਗਈ। ਕਿਸਾਨ ਦਾ ਨਾਮ ਸੁਖਜਿੰਦਰ...

ਮੋਗਾ (ਪੀਟੀਆਈ) : ਮੋਗਾ ਨੇੜੇ ਪਿੰਡ ਸੱਦਾ ਸਿੰਘ ਵਾਲਾ ‘ਚ ਕਣਕ ਦੀ ਬਿਜਾਈ ਕਰ ਰਹੇ ਕਿਸਾਨ ਦੀ ਟਰੈਕਟਰ ਅਤੇ ਰੋਟਾਵੇਟਰ ਹੇਠਾਂ ਆਉਣ ਨਾਲ ਮੌਤ ਹੋ ਗਈ। ਕਿਸਾਨ ਦਾ ਨਾਮ ਸੁਖਜਿੰਦਰ ਸਿੰਘ ਅਤੇ ਉਮਰ 38 ਸਾਲ ਸੀ। ਇਸ ਮਾਮਲੇ ਵਿਚ ਥਾਣਾ ਪੁਲਿਸ ਵਲੋਂ ਪਤਨੀ ਅਮਰਜੀਤ ਕੌਰ ਦੇ ਬਿਆਨਾਂ ‘ਤੇ 174 ਦੀ ਕਾਰਵਾਈ ਕੀਤੀ ਗਈ ਹੈ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਿਸਾਨ ਸੁਖਜਿੰਦਰ ਦੋ ਬੱਚਿਆਂ ਦਾ ਪਿਤਾ ਸੀ ਅਤੇ ਉਸ ਦੀ ਇਕ ਬੇਟੀ ਵਿਦੇਸ਼ ‘ਚ ਪੜ੍ਹਾਈ ਕਰ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਕ, ਸੁਖਜਿੰਦਰ ਸਿੰਘ ਸਵੇਰੇ ਅਪਣੇ ਖੇਤ ਵਿਚ ਟਰੈਕਟਰ ਦੇ ਪਿੱਛੇ ਰੋਟਾਵੇਟਰ ਲਗਾ ਕੇ ਝੋਨੇ ਦੇ ਨਾੜ ਨੂੰ ਦਬਾਉਣ ਦੇ ਨਾਲ ਹੀ ਕਣਕ ਦੀ ਬਿਜਾਈ ਕਰ ਰਿਹਾ ਸੀ। ਬਿਜਾਈ ਕਰਦੇ ਸਮੇਂ ਉਸ ਨੇ ਟਰੈਕਟਰ ਦੀ ਸੀਟ ਤੋਂ ਖੜ੍ਹਾ ਹੋ ਕੇ ਇਹ ਦੇਖਣ ਦੀ ਕੋਸ਼ਿਸ਼ ਕੀਤੀ ਕਿ ਬਿਜਾਈ ਸਹੀ ਢੰਗ ਨਾਲ ਹੋ ਰਹੀ ਹੈ ਜਾਂ ਨਹੀਂ ਤਾਂ ਅਚਾਨਕ ਉਸ ਦਾ ਪੈਰ ਤਿਲਕ ਗਿਆ ਅਤੇ ਟਰੈਕਟਰ ਦੇ ਟਾਇਰ ਹੇਠਾਂ ਆ ਗਿਆ। ਇਸ ਤੋਂ ਬਾਅਦ ਪਿੱਛੇ ਲੱਗੇ ਰੋਟਾਵੇਟਰ ਉਸ ਦੇ ਉਪਰ ਦੀ ਲੰਘ ਗਏ।

ਇਸ ਘਟਨਾ ਵਿਚ ਸੁਖਜਿੰਦਰ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਸੀ ਜਿਸ ਤੋਂ ਬਾਅਦ ਉਥੇ ਮੌਜੂਦ ਲੋਕਾਂ ਨੇ ਉਸ ਨੂੰ ਹਸਪਤਾਲ ਲਿਜਾਣ ਦੀ ਕੋਸ਼ਿਸ਼ ਕੀਤੀ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ।ਥਾਣੇ ਦੇ ਏ.ਐਸ.ਆਈ ਨੇ ਦੱਸਿਆ ਹੇ ਕਿ ਕਿਸਾਨ ਦੀ ਲਾਸ਼ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਤੋਂ ਬਾਅਦ ਕਿਸਾਨ ਦੇ ਪਰਿਵਾਰ ਵਾਲਿਆਂ ਨੂੰ ਸੌਂਪ ਦਿਤੀ ਜਾਵੇਗੀ। ਪਿੰਡ ਦੇ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਕੀਤੀ ਹੈ ਕਿ ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੀੜਤ ਪਰਿਵਾਰ ਦੀ ਆਰਥਿਕ ਸਹਾਇਤਾ ਕੀਤੀ ਜਾਵੇ।

ਇਹ ਵੀ ਪੜ੍ਹੋ : ਫਿਰੋਜ਼ਪੁਰ, ਜੀਰਾ-ਫਿਰੋਜ਼ਪੁਰ ਰੋਡ ‘ਤੇ ਪਿੰਡ ਕੁਲਗੜੀ ਅਤੇ ਲੋਹਗੜ ਦੇ ਵਿਚ ਇਕ ਬਿਜਲੀ ਘਰ ਦੇ ਕੋਲ ਵਿਪਰੀਤ ਦਿਸ਼ਾ ਤੋਂ ਆ ਰਹੇ ਦੋ ਟਰਾਲਿਆਂ ਦੀ ਆਹਮੋ-ਸਾਹਮਣੇ ਦੀ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਟਰਾਲਿਆਂ ਵਿਚ ਅੱਗ ਲੱਗ ਗਈ, ਜਿਸ ਵਿਚ ਇਕ ਡਰਾਇਵਰ ਜਿਉਂਦਾ ਸੜ ਗਿਆ। ਹਾਦਸਾ ਸ਼ਨੀਵਾਰ ਸਵੇਰੇ ਕਰੀਬ 6:30 ਵਜੇ ਵਾਪਰਿਆ।

ਪੁਲਿਸ ਦੇ ਮੁਤਾਬਕ, ਸੁਰਜੀਤ ਸਿੰਘ ਝੋਨੇ ਨਾਲ ਭਰਿਆ ਟਰਾਲਾ (ਪੀਬੀ 29 ਸੀ 9941) ਲੈ ਕੇ ਜੀਰੇ ਵੱਲ ਜਾ ਰਿਹਾ ਸੀ। ਉਥੇ ਹੀ ਬਲਕਾਰ ਸਿੰਘ ਵੀ ਟਰਾਲਾ (ਪੀਬੀ 35 ਕਿਊ 1559) ਲੈ ਕੇ ਜੀਰੇ ਤੋਂ ਫਿਰੋਜ਼ਪੁਰ ਵੱਲ ਨੂੰ ਆ ਰਿਹਾ ਸੀ। ਇਸ ਦੌਰਾਨ ਪਿੰਡ ਕੁਲਗੜੀ ਅਤੇ ਲੋਹਗੜ ਦੇ ਵਿਚ ਦੋਵਾਂ ਦੀ ਆਹਮੋ-ਸਾਹਮਣੇ ਦੀ ਟੱਕਰ ਹੋ ਗਈ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement