ਪੰਜਾਬ ਸਰਕਾਰ ਵਲੋਂ ਜ਼ਖਮੀਆਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਭੇਟ
Published : Oct 28, 2018, 7:07 pm IST
Updated : Oct 28, 2018, 7:07 pm IST
SHARE ARTICLE
HM disburses cheques of compensation to injured
HM disburses cheques of compensation to injured

ਪੰਜਾਬ ਦੇ ਕੈਬਨਿਟ ਮੰਤਰੀਆਂ ਸ੍ਰੀ ਬ੍ਰਹਮ ਮਹਿੰਦਰਾ, ਸ. ਨਵਜੋਤ ਸਿੰਘ ਸਿੱਧੂ , ਸ. ਸਾਧੂ ਸਿੰਘ ਧਰਮਸੋਤ ਅਤੇ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਅੰਮ੍ਰਿਤਸਰ ਦੇ...

ਚੰਡੀਗੜ੍ਹ (ਸਸਸ) : ਪੰਜਾਬ ਦੇ ਕੈਬਨਿਟ ਮੰਤਰੀਆਂ ਸ੍ਰੀ ਬ੍ਰਹਮ ਮਹਿੰਦਰਾ, ਸ. ਨਵਜੋਤ ਸਿੰਘ ਸਿੱਧੂ , ਸ. ਸਾਧੂ ਸਿੰਘ ਧਰਮਸੋਤ ਅਤੇ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਅੰਮ੍ਰਿਤਸਰ ਦੇ ਪੰਜ ਹਸਪਤਾਲਾਂ ਵਿਚ ਜਾ ਕੇ ਰੇਲ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਸਰਕਾਰ ਵਲੋਂ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਦਿਤੇ। ਜ਼ਿਕਰਯੋਗ ਹੈ ਕਿ ਦੁਸਹਿਰੇ ਦੀ ਸ਼ਾਮ ਅੰਮ੍ਰਿਤਸਰ ਵਿਖੇ ਵਾਪਰੇ ਰੇਲ ਹਾਦਸੇ ਵਿਚ 58 ਵਿਅਕਤੀਆਂ ਦੀ ਮੌਤ ਹੋ ਗਈ ਅਤੇ 38 ਜ਼ਖਮੀ ਹੋ ਗਏ ਸਨ, ​

Gives cheque to injured peoplesGives cheques to injured peoplesਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ। ਇਸ ਮੌਕੇ ਸਿਵਲ ਹਸਪਤਾਲ ਅੰਮ੍ਰਿਤਸਰ ਅਤੇ ਗੁਰੂ ਨਾਨਕ ਹਸਪਤਾਲ ਵਲੋਂ ਦਾਖਲ ਮਰੀਜ਼ਾਂ ਦੀ ਕੀਤੀ ਗਈ ਸਾਂਭ-ਸੰਭਾਲ ਅਤੇ ਇਲਾਜ ਤੋਂ ਸੰਤੁਸ਼ਟ ਹੋ ਕੇ ਸਿਹਤ ਮੰਤਰੀ ਨੇ ਮਰੀਜ਼ਾਂ ਦੇ ਕੰਮ ਆਉਣ ਵਾਲੀ ਮਸ਼ੀਨਰੀ ਖਰੀਦਣ ਵਾਸਤੇ ਅਪਣੇ ਅਖਤਿਆਰੀ ਫੰਡ ਵਿਚੋਂ ਦੋਵਾਂ ਹਸਪਤਾਲਾਂ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਕੋਈ ਵੀ ਮਰੀਜ਼ ਇਲਾਜ ਤੋਂ ਵਿਰਵਾ ਨਹੀਂ ਰਹਿਣਾ ਚਾਹੀਦਾ

ਅਤੇ ਹਰੇਕ ਮਰੀਜ਼ ਨੂੰ ਪੂਰੀ ਤਰ੍ਹਾਂ ਤੰਦਰੁਸਤ ਹੋਣ ਤੋਂ ਬਾਅਦ ਹੀ ਹਸਪਤਾਲ ਵਿਚੋਂ ਛੁੱਟੀ ਦਿਤੀ ਜਾਵੇ। ਉਨ੍ਹਾਂ ਉਕਤ ਹਸਪਤਾਲਾਂ ਦੇ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ ਵਲੋਂ ਸੰਕਟ ਦੇ ਇਸ ਸਮੇਂ ਵਿਚ ਦਿਤੀਆਂ ਸੇਵਾਵਾਂ ਉਤੇ ਤਸੱਲੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਿਥੇ ਪੀੜਤ ਪਰਿਵਾਰਾਂ ਦੇ ਮੁੜ ਵਸੇਬੇ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਉਥੇ ਜ਼ਖਮੀਆਂ ਦੇ ਇਲਾਜ ਵਿਚ ਕਿਸੇ ਤਰ੍ਹਾਂ ਦੀ ਕਮੀ ਨਾ ਰਹਿਣ ਦੇਣ ਲਈ ਵੀ ਆਖਿਆ ਗਿਆ ਹੈ।

Punjab GovtPunjab Govtਸ੍ਰੀ ਮਹਿੰਦਰਾ ਨੇ ਕਿਹਾ ਕਿ ਜ਼ਖਮੀਆਂ ਦਾ ਇਲਾਜ ਮੈਡੀਕਲ ਜ਼ਰੂਰਤ ਪੂਰੀ ਹੋਣ ਤੱਕ ਜਾਰੀ ਰਹਿਣਾ ਚਾਹੀਦਾ ਹੈ, ਚਾਹੇ ਉਸ ਲਈ ਕਿੰਨਾ ਵੀ ਸਮਾਂ ਜਾਂ ਪੈਸਾ ਕਿਉਂ ਨਾ ਲੱਗੇ। ਉਨ੍ਹਾਂ ਡਾਕਟਰਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਮਰੀਜ਼ਾਂ ਦਾ ਧਿਆਨ ਰੱਖਣ ਤੇ ਹਰ ਲੋੜ ਪੂਰੀ ਕਰਨ। ਉਨ੍ਹਾਂ ਅੰਮ੍ਰਿਤਸਰ ਕਾਰਪੋਰੇਸ਼ਨ ਵਲੋਂ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਨੌਕਰੀ ਦੇਣ ਦੇ ਕੀਤੇ ਐਲਾਨ 'ਤੇ ਸੰਤਸ਼ੁਟੀ ਜ਼ਾਹਿਰ ਕਰਦੇ ਕਿਹਾ ਕਿ ਇਹ ਇਨ੍ਹਾਂ ਦਾ ਜੀਵਨ ਨਿਰਬਾਹ ਕਰਨ ਵਿਚ ਸਹਾਈ ਹੋਵੇਗਾ।

 ਸ. ਸਰਕਾਰੀਆ ਨੇ ਇਸ ਮੌਕੇ ਪੰਜਾਬ ਸਰਕਾਰ ਵਲੋਂ ਰੇਲ ਹਾਦਸੇ ਦੇ ਪੀੜਤਾਂ ਦੀ ਸਾਰ ਲੈਣ ਲਈ ਕੀਤੇ ਵਿਸ਼ੇਸ਼ ਯਤਨਾਂ ਉਤੇ ਸੰਤੁਸ਼ਟੀ ਜ਼ਾਹਰ ਕੀਤੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਨਾ ਕੇਵਲ ਹਸਪਤਾਲਾਂ ਵਿੱਚ ਜਾ ਕੇ ਮਰੀਜ਼ਾਂ ਦਾ ਹਾਲ ਪੁੱਛਿਆ, ਸਗੋਂ ਮ੍ਰਿਤਕ ਅਤੇ ਜ਼ਖ਼ਮੀ ਵਿਅਕਤੀਆਂ ਨੂੰ ਮਾਲੀ ਮਦਦ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ। ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਕਿਹਾ

ਕਿ ਇਹ ਪੀੜਤ ਪਰਿਵਾਰ, ਉਨ੍ਹਾਂ ਦੇ ਅਪਣੇ ਪਰਿਵਾਰ ਦਾ ਹਿੱਸਾ ਹਨ ਅਤੇ ਮੈਂ ਇਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਤੇ ਬਜ਼ੁਰਗਾਂ ਦੀ ਸਾਂਭ-ਸੰਭਾਲ ਵਿਚ ਕੋਈ ਕਸਰ ਬਾਕੀ ਨਹੀਂ ਛੱਡਾਂਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਵਿੰਦਰ ਸਿੰਘ, ਸੀਨੀਅਰ ਡਿਪਟੀ ਮੇਅਰ ਸ੍ਰੀ ਰਮਨ ਬਖਸ਼ੀ, ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ, ਐਸ.ਡੀ.ਐਮ. ਸ੍ਰੀ ਰਾਜੇਸ਼ ਸ਼ਰਮਾ, ਸਹਾਇਕ ਕਮਿਸ਼ਨਰ ਸ੍ਰੀ ਸ਼ਿਵਰਾਜ ਸਿੰਘ ਬੱਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement