ਪੱਤਰਕਾਰਾਂ ਦੀ ਸੁਰੱਖਿਆ ਲਈ ਕਾਨੂੰਨ ਬਣੇ : ਸਿੱਧੂ
Published : Oct 28, 2018, 12:16 am IST
Updated : Oct 28, 2018, 12:16 am IST
SHARE ARTICLE
Laws made to protect journalists
Laws made to protect journalists

ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੱਤਰਕਾਰਾਂ ਦੀ ਸੁਰੱਖਿਆ ਲਈ ਕੌਮੀ ਪੱਧਰ 'ਤੇ ਸੁਰੱਖਿਆ ਐਕਟ ਬਣਾਇਆ ਜਾਣਾ ਚਾਹੀਦਾ.........

ਅੰਮ੍ਰਿਤਸਰ : ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੱਤਰਕਾਰਾਂ ਦੀ ਸੁਰੱਖਿਆ ਲਈ ਕੌਮੀ ਪੱਧਰ 'ਤੇ ਸੁਰੱਖਿਆ ਐਕਟ ਬਣਾਇਆ ਜਾਣਾ ਚਾਹੀਦਾ ਹੈ। ਉਹ ਇੰਡੀਅਨ ਜਰਨਲਿਸਟ ਯੂਨੀਅਨ ਦੀ 9ਵੀਂ ਕਨਵੈਨਸ਼ਨ ਨੂੰ ਸੰਬੋਧਨ ਕਰ ਰਹੇ ਸਨ। ਸਿੱਧੂ ਨੇ ਕਿਹਾ ਕਿ ਪੱਤਰਕਾਰਾਂ 'ਤੇ ਹੋ ਰਹੇ ਹਮਲੇ ਦੇਸ਼ ਦੇ ਲੋਕਤੰਤਰ ਲਈ ਖ਼ਤਰੇ ਦੀ ਘੰਟੀ ਹਨ ਅਤੇ ਇਸ ਨੂੰ ਰੋਕਣ ਲਈ ਕੌਮੀ ਪੱਧਰ 'ਤੇ ਸੁਰੱਖਿਆ ਐਕਟ ਬਣਨਾ ਚਾਹੀਦਾ ਹੈ। ਸਿੱਧੂ ਨੇ ਕਿਹਾ ਕਿ ਪ੍ਰੈਸ ਰਾਜਸੀ ਲੋਕਾਂ ਨੂੰ ਜਵਾਬਦੇਹ ਬਣਾਉਂਦੀ ਹੈ ਅਤੇ ਭ੍ਰਿਸ਼ਟ ਤੇ ਅਪਰਾਧੀ ਬਿਰਤੀ ਦੇ ਲੋਕਾਂ ਲਈ ਡਰ ਦਾ ਕਾਰਨ ਬਣਦੀ ਹੈ।

ਜਿਹੜੀਆਂ ਸਰਕਾਰਾਂ ਪੱਤਰਕਾਰਾਂ ਨੂੰ ਡਰਾ-ਧਮਕਾ ਰਹੀਆਂ ਹਨ, ਉਹ ਕਾਇਰਤਾ ਤੋਂ ਵੱਧ ਕੁੱਝ ਨਹੀਂ। ਅੱਜ ਹਾਲਾਤ ਇਹ ਬਣੇ ਹੋਏ ਹਨ ਕਿ ਦੇਸ਼ ਦੀ ਪੜਤਾਲ ਕਰਨ ਵਾਲੀ ਵੱਡੀ ਏਜੰਸੀ ਸੀ. ਬੀ. ਆਈ. ਦੀ ਖ਼ੁਦ ਪੜਤਾਲ ਹੋ ਰਹੀ ਹੈ ਪਰ ਇਸ ਦਾ ਮਤਲਬ ਇਹ ਨਹੀਂ ਕਿ ਆਪਾਂ ਸਾਰੇ ਚੁੱਪ ਕਰ ਕੇ ਵੇਖਦੇ ਰਹੀਏ, ਪ੍ਰੈਸ ਨੂੰ ਅਪਣੀ ਅਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਸਿੱਧੂ ਨੇ ਪੱਤਰਕਾਰਾਂ ਦੀ ਭਲਾਈ ਲਈ ਕੰਮ ਕਰਨ ਵਾਲੀ ਸੰਸਥਾ ਪੰਜਾਬ ਚੰਡੀਗੜ੍ਹ• ਜਰਨਲਿਸਟ ਯੂਨੀਅਨ ਨੂੰ ਅਪਣੇ ਅਖ਼ਤਿਆਰੀ ਫ਼ੰਡ ਵਿਚੋਂ 10 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।

ਇਸ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦੇਸ਼ ਭਰ ਵਿਚੋਂ ਆਏ ਪੱਤਰਕਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪ੍ਰੈਸ ਦੀ ਅਜ਼ਾਦੀ ਦੇ ਨਾਲ ਹੀ ਦੇਸ਼ ਦੀ ਆਜ਼ਾਦੀ ਕਾਇਮ ਰਹਿ ਸਕਦੀ ਹੈ। ਇਸ ਮੌਕੇ ਯੂਨੀਅਨ ਦੇ ਰਾਸ਼ਟਰੀ ਪ੍ਰਧਾਨ ਐਸ. ਐਨ. ਸਿਨਹਾ, ਫ਼ਾਉਂਡਰ ਪ੍ਰਧਾਨ ਨਿਵਾਸ ਰੈਡੀ, ਉਪ ਪ੍ਰਧਾਨ ਸ਼ਰੀਨਾ ਇੰਦਰਜੀਤ, ਸੈਕਟਰੀ ਜਨਰਲ ਅਮਰ ਦੱਤੀ, ਨੈਸ਼ਨਲ ਸੈਕਟਰੀ ਬਲਵਿੰਦਰ ਜੰਮੂ ਆਦਿ ਵੀ ਹਾਜ਼ਰ ਸਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement