
ਦੀਵਾਲੀ ਦਾ ਤਿਉਹਾਰ ਲੋਕ ਜਿਥੇ ਬੜੀ ਧੂਮਧਾਮ ਨਾਲ ਮਨਾ ਰਹੇ ਹਨ, ਉਥੇ ਹੀ ਪੰਜਾਬ ਦਾ ਕਿਸਾਨ ਮੰਡੀ 'ਚ ਰੁਲਣ ਲਈ ਮਜ਼ਬੂਰ ਹੋ ਰਿਹਾ ਹੈ।
ਨਾਭਾ : ਦੀਵਾਲੀ ਦਾ ਤਿਉਹਾਰ ਲੋਕ ਜਿਥੇ ਬੜੀ ਧੂਮਧਾਮ ਨਾਲ ਮਨਾ ਰਹੇ ਹਨ, ਉਥੇ ਹੀ ਪੰਜਾਬ ਦਾ ਕਿਸਾਨ ਮੰਡੀ 'ਚ ਰੁਲਣ ਲਈ ਮਜ਼ਬੂਰ ਹੋ ਰਿਹਾ ਹੈ। ਜਾਣਕਾਰੀ ਅਨੁਸਾਰ ਮੰਡੀ 'ਚ ਫਸਲ ਤਾਂ ਪਹੁੰਚ ਚੁੱਕੀ ਹੈ ਪਰ ਲਿਫਟਿੰਗ ਨਾ ਹੋਣ ਕਾਰਨ ਕਿਸਾਨ ਬਹੁਤ ਜ਼ਿਆਦਾ ਪ੍ਰੇਸ਼ਾਨ ਹਨ ਅਤੇ ਫਸਲ ਦੀ ਰਾਖੀ ਲਈ ਮੰਡੀ 'ਚ ਰਾਤਾਂ ਕੱਟਣ ਲਈ ਮਜ਼ਬੂਰ ਹੋ ਰਹੇ ਹਨ।
Diwali festival farmers
ਦੀਵਾਲੀ ਦਾ ਤਿਉਹਾਰ ਜਿਥੇ ਕਿਸਾਨ ਆਪਣੇ ਪਰਿਵਾਰ ਨਾਲ ਮਿਲ ਕੇ ਮਨਾਉਣਾ ਚਾਹੁੰਦੇ ਹਨ, ਉਥੇ ਹੀ ਕਿਸਾਨ ਆਪਣੀ ਦੀਵਾਲੀ ਮੰਡੀ 'ਚ ਰਾਤ ਗੁਜਾਰ ਕੇ ਮਨਾ ਰਹੇ ਹਨ, ਕਿਉਂਕਿ ਅਜੇ ਤੱਕ ਲਿਫਟਿੰਗ ਨਹੀਂ ਹੋ ਸਕੀ।
Diwali festival farmers
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨਿਕ ਅਧਿਕਾਰੀ ਮੰਡੀਆਂ 'ਚ ਪੁਖਤਾ ਪ੍ਰਬੰਧਾਂ ਦੇ ਦਾਅਵੇ ਕਰ ਰਹੇ ਹਨ ਪਰ ਸਰਕਾਰ ਦੇ ਇਹ ਸਾਰੇ ਦਾਅਵੇ ਖੋਖਲੇ ਨਜ਼ਰ ਆ ਰਹੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।