ਕਮਲ ਸ਼ਰਮਾ ਦਾ ਗ਼ਮਗੀਨ ਮਾਹੌਲ 'ਚ ਹੋਇਆ ਅੰਤਿਮ ਸੰਸਕਾਰ
Published : Oct 28, 2019, 4:58 pm IST
Updated : Oct 28, 2019, 4:58 pm IST
SHARE ARTICLE
Kamal Sharma
Kamal Sharma

ਨਿੱਕੀ ਉਮਰ ਤੋਂ ਹੀ ਭਾਰਤੀ ਜਨਤਾ ਪਾਰਟੀ ਨਾਲ ਜੁੜ ਗਏ ਸੀ ਕਮਲ ਸ਼ਰਮਾ...

ਫ਼ਿਰੋਜ਼ਪੁਰ: ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਭਾਜਪਾ ਕੌਮੀ ਕਾਰਜਕਾਰਨੀ ਮੈਂਬਰ ਕਮਲ ਸ਼ਰਮਾ ਆਖ਼ ਗਏ ਸਨ, ਜਿਨ੍ਹਾਂ ਦਾ ਅੱਜ ਗ਼ਮਗੀਨ ਮਾਹੌਲ ਵਿਚ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ 27 ਅਕਤੂਬਰ 2019 ਦੀ ਸਵੇਰੇ ਕਮਲ ਸ਼ਰਮਾ ਜਦੋਂ ਘਰੋਂ ਸੈਰ ਲਈ ਨਿਕਲੇ ਤਾਂ, ਮਾਲ ਰੋਡ 'ਤੇ ਪਹੁੰਚਦਿਆ ਹੀ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਨ੍ਹਾਂ ਹਸਪਤਾਲ ਵਿਖੇ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਕਰ ਦਿੱਤਾ।

Kamal SharmaKamal Sharma

ਕਮਲ ਸ਼ਰਮਾ ਦੀ ਮੌਤ ਦੀ ਖ਼ਬਰ ਸੁਣਦਿਆ ਹੀ ਫਿਰੋਜ਼ਪੁਰ ਵਿਚ ਸੋਗ ਦੀ ਲਹਿਰ ਦੌੜ ਗਈ। ਅੱਜ ਸ਼ਮਸ਼ਾਨਘਾਟ ਵਿਖੇ ਕਮਲ ਸ਼ਰਮਾ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਸੁਸਮਿਤ ਸ਼ਰਮਾ ਅਤੇ ਧੀ ਸ਼ੁਬਰਾ ਨੇ ਭੇਟ ਕੀਤੀ। ਕਮਲ ਸ਼ਰਮਾ ਦੇ ਅੰਤਿਮ ਸੰਸਕਾਰ ਮੌਕੇ ਫਿਰੋਜ਼ਪੁਰ ਵਾਸੀਆਂ ਤੋਂ ਇਲਾਵਾ ਮਨੋਹਰ ਲਾਲ ਖੱਟਰ ਮੁੱਖ ਮੰਤਰੀ ਹਰਿਆਣਾ, ਧਰਮਿੰਦਰ ਪ੍ਰਧਾਨ ਕੇਂਦਰੀ ਪੈਟਰੋਲੀਅਮ ਮੰਤਰੀ, ਸੋਮ ਪ੍ਰਕਾਸ਼ ਕੇਂਦਰੀ ਮੰਤਰੀ, ਮਹਿੰਦਰ ਪਾਂਡੇ ਇੰਚਾਰਜ ਭਾਜਪਾ ਦਫ਼ਤਰ ਦਿੱਲੀ, ਅਰੁਣ ਸੂਦ, ਅਸ਼ਵਨੀ ਸ਼ਰਮਾ ਸਾਬਕਾ ਪ੍ਰਧਾਨ ਪੰਜਾਬ ਭਾਜਪਾ, ਮਨੋਰੰਜਨ ਕਾਲੀਆ ਸਾਬਕਾ ਮੰਤਰੀ,

Kamal SharmaKamal Sharma

ਤੀਕਸ਼ਣ ਸੂਦ ਸਾਬਕਾ ਮੰਤਰੀ, ਵੀ. ਮੁਰਲੀਧਰਨ ਕੇਂਦਰੀ ਵਿਦੇਸ਼ ਰਾਜ ਮੰਤਰੀ, ਸ਼ਵੇਤ ਮਲਿਕ ਪ੍ਰਧਾਨ ਭਾਜਪਾ ਪੰਜਾਬ, ਵਿਜੇ ਸਾਂਪਲਾ ਸਾਬਕਾ ਕੇਂਦਰੀ ਮੰਤਰੀ, ਸੁਖਪਾਲ ਸਿੰਘ ਨੰਨੂ ਸਾਬਕਾ ਸੰਸਦੀ ਸਕੱਤਰ, ਉਮੇਦਰ ਦੱਤ, ਰਵਿੰਦਰ ਸਿੰਘ ਸੰਧੂ ਸਾਬਕਾ ਸੰਸਦੀ ਸਕੱਤਰ, ਅਵਿਨਾਸ਼ ਰਾਏ ਖੰਨਾ ਸਾਬਕਾ ਮੈਂਬਰ ਰਾਜ ਸਭਾ, ਧਰੁਵ ਇੰਚਾਰਜ ਯੁਵਾ ਮੋਰਚਾ ਹਿਮਾਚਲ ਪ੍ਰਦੇਸ਼ ਅਤੇ ਤਰੁਣ ਚੁੱਘ ਕੌਮੀ ਸਕੱਤਰ ਆਦਿ ਵੱਡੀ ਗਿਣਤੀ ਵਿਚ ਹੋਰਨਾਂ ਸਿਆਸੀ ਪਾਰਟੀਆਂ ਦੇ ਆਗੂ ਵੀ ਮੌਜ਼ੂਦ ਸਨ।

ਨਿੱਕੀ ਉਮਰ ਤੋਂ ਹੀ ਕਮਲ ਸ਼ਰਮਾ ਨੇ ਕੀਤਾ ਭਾਜਪਾ ਲਈ ਕੰਮ

ਮਿਲੀ ਜਾਣਕਾਰੀ ਮੁਤਾਬਿਕ 1985 ਤੋਂ ਲੈ ਕੇ 2004 ਤੱਕ ਕਮਲ ਸ਼ਰਮਾ ਏਬੀਵੀਪੀ ਦੇ ਸਰਗਰਮ ਆਗੂ ਰਹੇ ਅਤੇ 2004 ਵਿੱਚ ਉਨ੍ਹਾਂ ਨੂੰ ਭਾਰਤ ਦੇ ਖਾਦੀ ਅਤੇ ਗ੍ਰਾਮ ਉਦਯੋਗ ਕਮਿਸ਼ਨ ਦਾ ਮੀਡੀਆ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। 2010 ਵਿੱਚ ਉਨ੍ਹਾਂ ਨੂੰ ਪ੍ਰਦੇਸ਼ ਜਨਰਲ ਸਕੱਤਰ ਭਾਜਪਾ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ 2012 ਵਿੱਚ ਕਮਲ ਸ਼ਰਮਾ ਨੂੰ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਰਾਜਨੀਤਿਕ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ, ਜਦੋਂਕਿ 15 ਜਨਵਰੀ 2013 ਨੂੰ ਉਨ੍ਹਾਂ ਨੂੰ ਪੰਜਾਬ ਦਾ ਭਾਰਤੀ ਜਨਤਾ ਪਾਰਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ।

Kamal SharmaKamal Sharma

ਇੱਥੇ ਇਹ ਵੀ ਦੱਸ ਦਈਏ ਹੈ ਕਿ ਭਾਰਤੀ ਜਨਤਾ ਪਾਰਟੀ ਵਿਚਕਾਰ ਤਕਰਾਰ ਦੇ ਕਾਰਨ ਉਨ੍ਹਾਂ ਨੇ 2015 ਵਿੱਚ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਸਮੇਂ ਉਹ ਭਾਰਤੀ ਜਨਤਾ ਪਾਰਟੀ ਦੇ ਨੈਸ਼ਨਲ ਵਰਕਿੰਗ ਕਮੇਟੀ ਦੇ ਮੈਂਬਰ ਸਨ। ਬੀਤੇ ਦਿਨ ਮਾਲ ਰੋਡ ਤੇ ਸੈਰ ਕਰਨ ਜਾਂਦੇ ਸਮੇਂ ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ। ਦੱਸ ਦਈਏ ਕਿ ਕਮਲ ਸ਼ਰਮਾ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਏ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement