ਕੇਂਦਰ ਸਰਕਾਰ ਪੰਜਾਬ ਨੂੰ ਸਬਕ ਸਿਖਾਉਣ ਵਾਲੀ ਨੀਤੀ ਨਾਲ ਕਰ ਰਹੀ ਹੈ ਕੰਮ- ਜਾਖੜ
Published : Oct 28, 2020, 7:08 pm IST
Updated : Oct 28, 2020, 7:17 pm IST
SHARE ARTICLE
Jakhar
Jakhar

ਖੇਤੀ ਕਾਨੂੰਨ ਇਕੱਲੇ ਪੰਜਾਬ ਲਈ ਹੀ ਨਹੀਂ ਸਗੇ ਸਾਰੀ ਕਿਰਸਾਨੀ ਲਈ ਹਨ ਖਤਰਨਾਕ

ਅੰਮ੍ਰਿਤਸਰ -ਪੰਜਾਬ ਕਾਂਗਰਸ ਦੇ ਪ੍ਰਧਾਨ  ਸੁਨੀਲ ਜਾਖੜ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਪ੍ਰਤੀ ਅਪਨਾਏ ਜਾ ਰਹੇ ਵਤੀਰਾ ਦਾ ਤਿੱਖਾ ਵਿਰੋਧ ਕਰਦਿਆਂ ਕਿਹਾ ਕਿ ਪੰਜਾਬੀ ਕਿਸਾਨ ਜੋ ਕਿ ਪੂਰੇ ਦੇਸ਼ ਵਾਸੀਆਂ ਦਾ ਢਿੱਡ ਭਰਦੇ ਹਨ , ਨੂੰ ਸਾਬਾਸ਼ ਦੇਣ ਦੀ ਥਾਂ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਸਬਕ ਸਿਖਾਉਣ ਵਾਲੀ ਨੀਤੀ ਨਾਲ ਕੰਮ ਕਰ ਰਹੀ ਹੈ ।

Jakhar and CaptianJakhar and Captian
 

ਅਜਨਾਲਾ ਹਲਕੇ ਦੇ ਪਿੰਡ ਚਮਿਆਰੀ ਅਤੇ ਅਟਾਰੀ ਹਲਕੇ ਦੇ ਪਿੰਡ ਗੁਰੂਵਾਲੀ ਵਿਚ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ  ਸ਼੍ਰੀ ਜਾਖੜ ਨੇ ਕਿਹਾ ਕਿ ਕੇਂਦਰ ਵੱਲੋਂ ਥੋਪੇ ਗਏ ਕਾਨੂੰਨ ਸਮੁੱਚੇ ਦੇਸ਼ ਦੇ ਲਈ ਘਾਤਕ ਹਨ । ਉਨਾਂ ਕਿਹਾ ਕਿ ਇਸ ਨਾਲ ਪੰਜਾਬ ਵਰਗੇ ਖੇਤੀ ਪ੍ਰਧਾਨ ਸੂਬਿਆਂ ਦੀ ਹੋਂਦ ਨੂੰ ਖ਼ਤਰਾ ਪੈਦਾ ਹੋ ਗਿਆ ਹੈ । ਉਨਾਂ ਕਿਹਾ ਕਿ ਕਿਸਾਨਾਂ ਦੀਆਂ ਜਮੀਨਾਂ ਨੂੰ ਖੋਹ ਕੇ ਵੱਡੇ ਘਰਾਣਿਆਂ ਨੂੰ ਦੇਣ ਦੀਆਂ ਸਾਜਿਸ਼ਾਂ ਰਚੀਆਂ ਗਈਆਂ ਹਨ , ਜਿੰਨਾ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ । ਅਤੇ ਉਸਦਾ ਤਿੱਖਾ ਜਵਾਬ ਦੇਣਗੇ ।

PM ModiPM Modi
 

ਸ਼੍ਰੀ ਜਾਖੜ ਨੇ  ਕਿਹਾ ਕਿ ਜੇਕਰ ਸੂਬਾ ਸਰਕਾਰ ਨੇ ਕਿਸਾਨਾਂ ਦੇ ਹਿੱਤ ਸੁਰੱਖਿਅਤ ਕਰਨ ਲਈ ਕਦਮ ਚੁੱਕੇ ਹਨ, ਤਾਂ ਵੀ ਕੇਂਦਰ ਸਰਕਾਰ ਪੰਜਾਬ ਉਤੇ ਉਸੇ ਤਰਾਂ ਆਰਥਿਕ ਪਾਬੰਦੀਆਂ ਲਾ ਰਹੀ ਹੈ, ਜਿਵੇਂ ਕਿ ਅਮਰੀਕਾ ਆਪਣੇ ਵਿਰੋਧੀ ਦੇਸ਼ਾਂ ਉਤੇ ਲਉਂਦਾ ਹੈ । ਉਨਾਂ ਕਿਹਾ ਕਿ ਪਹਿਲਾਂ ਜੀ. ਐਸ ਟੀ ਦਾ 9500 ਕਰੋੜ ਰੁਪਏ ਬਕਾਇਆ ਅਤੇ ਹੁਣ ਦਿਹਾਤੀ ਵਿਕਾਸ ਫੰਡ ਦਾ 1100 ਕਰੋੜ ਰੁਪਏ ਫੰਡ ਰੋਕ ਕੇ ਪੰਜਾਬ ਦੇ 'ਗੋਡੇ' ਲਵਾਉਣ ਵਾਲੀ ਚਾਲ ਚੱਲੀ ਜਾ ਰਹੀ ਹੈ, ਪਰ ਸਾਡੀ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ, ਚਾਹੇ ਇਸ ਲਈ ਕਿੰਨੀ ਵੀ ਵੱਡੀ ਕੀਮਤ ਕਿਉਂ ਨਾ ਚੁਕਾਉਣੀ ਪਵੇ ।

Farmers ProtestFarmers Protest

ਉਨਾਂ ਕਿਹਾ ਕਿ ਆਜ਼ਾਦੀ ਸੰਘਰਸ਼ ਤੋਂ ਲੈ ਕੇ ਹੁਣ ਤੱਕ ਦੁਸ਼ਮਣ ਤਾਕਤਾਂ ਨਾਲ ਲੋਹਾ ਲੈਂਦੇ ਆ ਰਹੇ ਪੰਜਾਬ ਦੇ ਜਵਾਨ ਨੂੰ ਚੀਨੀ ਸਰਹੱਦ ਉਤੇ ਦੁਸ਼ਮਣਾਂ ਦਾ ਸ਼ਿਕਾਰ ਬਣਨਾ ਪੈ ਰਿਹਾ ਹੈ ਅਤੇ ਇਥੇ ਉਨ੍ਹਾਂ ਦੇ ਮਾਪੇ ਦਿੱਲੀ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਸ਼ਿਕਾਰ ਹੋ ਰਹੇ ਹਨ । ਉਨਾਂ ਕਿਹਾ ਕਿ ਜਿੱਥੇ ਦੁਸ਼ਮਣ ਦੇਸ਼ਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਦੀ ਥਾਂ ਮੋਦੀ ਸਰਕਾਰ ਗੱਲਬਾਤ ਨਾਲ ਮਸਲੇ ਦਾ ਹੱਲ ਕਰਨ ਲਈ ਮਿੰਨਤਾ ਕਰ ਰਿਹਾ ਹੈ, ਉਥੇ ਆਪਣੇ ਕਿਸਾਨਾਂ ਨਾਲ ਗੱਲਬਾਤ ਕਰਨ ਨੂੰ ਰਾਜ਼ੀ ਨਹੀਂ ਅਤੇ ਉਨਾਂ ਦੀ  ਬਾਂਹ ਮਰੋੜ ਕੇ ਹੱਕੀ ਸੰਘਰਸ਼ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।

Farmers ProtestFarmers Protest

ਉਨਾਂ ਕਿਹਾ ਕਿ ਜਿਹੜੀ ਮੋਦੀ ਸਰਕਾਰ ਥੋੜੇ ਦਿਨ ਪਹਿਲਾਂ ਆਰ. ਡੀ. ਐਫ ਅਤੇ ਹੋਰ ਫੰਡਾਂ ਵਿਚ ਨਵੇਂ ਕਾਨੂੰਨਾਂ ਨੂੰ ਕੋਈ ਰੁਕਾਵਟ ਨਹੀਂ ਸੀ ਦੱਸ ਰਹੀ ਉਸਦੇ ਇਹ ਵਾਅਦੇ ਫੰਡ ਰੋਕਣ ਨਾਲ ਜੁਮਲਾ ਬਣ ਗਏ ਹਨ ,ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਸਮਝਣਾ ਚਾਹੀਦਾ ਹੈ ਕਿ ਸਰਕਾਰਾਂ ਭਰੋਸੇ ਉਤੇ ਚੱਲਦੀਆਂ ਹਨ ਨਾ ਕੇ ਜੁਮਲਿਆਂ ਨਾਲ । ਸ਼੍ਰੀ ਜਾਖੜ ਨੇ ਖਦਸ਼ਾਂ ਪ੍ਰਗਟ ਕੀਤਾ ਕਿ ਕੇਂਦਰ ਦੀ ਸੋਚ ਦੱਸਦੀ ਹੈ ਕਿ ਇਹ ਸੰਘਰਸ਼ ਲੰਮਾ ਚੱਲੇਗਾ ਅਤੇ ਪੰਜਾਬੀਆਂ ਨੂੰ ਇਸ ਲਈ ਤਿਆਰ ਰਹਿਣਾ ਚਾਹੀਦਾ ਹੈ । ਉਨਾਂ ਕਿਹਾ ਕਿ ਸਾਡੇ ਲਈ ਕੁਰਸੀ ਪਹਿਲਾਂ ਨਹੀਂ , ਸੂਬੇ ਦੇ ਲੋਕ ਤਰਜੀਹ ਹਨ ਅਤੇ ਅਸੀਂ ਆਪਣੇ ਲੋਕਾਂ ਲਈ ਹਰ ਕੀਮਤ ਤਾਰਨ ਨੂੰ ਤਿਆਰ ਹਾਂ ।

Narender Modi PMNarender Modi PM
 

ਉਨਾਂ ਕਿਹਾ ਕਿ ਕਿਸਾਨੀ ਬਿੱਲਾਂ ਦਾ ਮੁੱਦਾ ਸਾਰੇ ਦੇਸ਼ ਦਾ ਹੈ, ਪਰ ਮੋਦੀ ਸਰਕਾਰ ਇਸ ਨੂੰ ਕੇਵਲ ਪੰਜਾਬ ਉਤੇ ਕੇਂਦਰਤ ਕਰਕੇ ਦੇਸ਼ ਵਾਸੀਆਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ । ਉਨਾਂ ਕਿਹਾ ਕਿ ਭਾਜਪਾ ਨੇਤਾ ਕਦੇ ਕਿਸਾਨਾਂ ਨੂੰ ਬਾਗੀ, ਕਦੇ ਵਿਚੋਲੀਏ ਅਤੇ ਕਦੇ 'ਅਰਬਨ ਨਕਸਲ' ਦੱਸਦੇ ਹਨ, ਜੋ ਕਿ ਦੇਸ਼ ਦੇ ਅੰਨਦਾਤੇ ਲਈ ਸ਼ੋਭਾ ਨਹੀਂ ਦਿੰਦੇ । ਉਨਾਂ ਕਿਹਾ ਕਿ ਅਜਿਹੇ ਸਬਦਾਂ ਲਈ ਭਾਜਪਾ ਆਗੂਆਂ ਨੂੰ ਮੁਆਫੀ ਮੰਗਣੀ ਚਾਹੀਦੀ ਹੈ । ਉਨਾਂ ਕਿਹਾ ਕਿ ਇਸ ਮਸਲੇ ਦਾ ਸੌਖਾ ਅਤੇ ਵਧੀਆ ਹੱਲ ਇਹ ਹੈ ਕਿ ਪ੍ਰਧਾਨ ਮੰਤਰੀ ਕਿਸਾਨਾਂ ਨਾਲ ਗੱਲਬਾਤ ਕਰਨ ਅਤੇ ਉਨਾਂ ਨੂੰ ਫਸਲਾਂ ਦੀ ਘੱਟੋ-ਘੱਟ ਸਰਕਾਰੀ ਕੀਮਤ ਜਾਰੀ ਰਹਿਣ ਦਾ ਲਿਖਤੀ ਭਰੋਸਾ ਦੇਣ, ਨਾ ਕਿ ਜੁਮਲਿਆਂ ਨਾਲ । ਜਿਸ ਨਾਲ ਦੇਸ਼ ਦੀ ਕਿਸਾਨੀ ਨੂੰ ਬਚਾਇਆ ਜਾ ਸਕੇ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM
Advertisement