ਕੈਪਟਨ ਦੀ ਨਾਲਾਇਕੀ ਕਾਰਨ ਸਾਰੇ ਵਰਗਾਂ ਦੇ ਹਿਤ ਦਾਅ 'ਤੇ ਲੱਗੇ- ਕੁਲਤਾਰ ਸਿੰਘ ਸੰਧਵਾਂ
Published : Oct 28, 2020, 3:57 pm IST
Updated : Oct 28, 2020, 3:57 pm IST
SHARE ARTICLE
Kultar Singh Sandhwan
Kultar Singh Sandhwan

ਮੰਡੀ ਮਾਫ਼ੀਆ ਹੱਥੋਂ ਵਪਾਰੀਆਂ ਦੇ ਹਿਤਾਂ ਦੀ ਰੱਖਿਆ ਯਕੀਨੀ ਬਣਾਉਣ ਮੁੱਖ ਮੰਤਰੀ- 'ਆਪ'

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਬਾਸਮਤੀ ਸ਼ੈਲਰ ਮਾਲਕਾਂ ਅਤੇ ਕਾਰੋਬਾਰੀਆਂ ਵੱਲੋਂ ਪੰਜਾਬ ਸਰਕਾਰ 'ਤੇ ਬਾਸਮਤੀ ਦਾ ਵਪਾਰ-ਕਾਰੋਬਾਰ ਚੌਪਟ ਕਰਨ ਦਾ ਲਗਾਏ ਗਏ ਦੋਸ਼ਾਂ ਨੂੰ ਬੇਹੱਦ ਗੰਭੀਰ ਕਰਾਰ ਦਿੰਦੇ ਹੋਏ ਕਿਹਾ ਕਿ ਸ਼ਾਹੀ ਫਾਰਮ ਹਾਊਸ 'ਚ ਬੈਠੇ ਮੁੱਖ ਮੰਤਰੀ ਅਮਰਿੰਦਰ ਸਿੰਘ ਹਰ ਮਾਮਲੇ 'ਤੇ ਆਪਣੀ ਪਕੜ ਗੁਆ ਬੈਠੇ ਹਨ।

CM Amrinder SinghCM Amrinder Singh

ਸਿੱਟੇ ਵਜੋਂ ਕਿਸਾਨਾਂ-ਵਪਾਰੀਆਂ ਸਮੇਤ ਹਰੇਕ ਵਰਗ ਦੇ ਹਿਤ ਦਾਅ 'ਤੇ ਲੱਗੇ ਹੋਏ ਹਨ, ਪਰੰਤੂ ਸਰਕਾਰੀ ਸਰਪ੍ਰਸਤੀ ਹੇਠ ਚੱਲਦਾ ਸੰਗਠਨਾਤਮਕ ਮਾਫ਼ੀਆ ਦੋਵੇਂ ਹੱਥੀ ਲੁੱਟ ਰਿਹਾ ਹੈ। ਜਿਸ ਦਾ ਖ਼ਮਿਆਜ਼ਾ ਸਰਕਾਰੀ ਖ਼ਜ਼ਾਨਾ, ਕਿਸਾਨ ਅਤੇ ਸਾਫ਼ ਸੁਥਰਾ ਵਪਾਰ-ਕਾਰੋਬਾਰ ਕਰਨ ਵਾਲੇ ਵਪਾਰੀ ਵਰਗ ਨੂੰ ਭੁਗਤਣਾ ਪੈ ਰਿਹਾ ਹੈ।

Kultar Singh SandhwanKultar Singh Sandhwan

ਬੁੱਧਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਇਹ ਯਕੀਨੀ ਬਣਾਉਣ ਕਿ ਬਾਸਮਤੀ ਦਾ ਪਾਰਦਰਸ਼ੀ ਤਰੀਕੇ ਨਾਲ ਅੰਤਰਰਾਜੀ ਵਪਾਰ ਕਰਨ ਵਾਲੇ ਕਿਸੇ ਵੀ ਵਪਾਰੀ ਨੂੰ ਬਲੈਕਮੇਲ ਕਰਨ ਲਈ ਤੰਗ ਪਰੇਸ਼ਾਨ ਨਾ ਕੀਤਾ ਜਾਵੇ ਅਤੇ ਉੱਚ ਪੱਧਰੀ ਮਿਲੀਭੁਗਤ ਨਾਲ ਦੂਸਰੇ ਰਾਜਾਂ 'ਚ ਅੱਧੇ ਮੁੱਲ ਖ਼ਰੀਦ ਕੇ ਪੰਜਾਬ 'ਚ ਲਿਆਂਦੇ ਜਾ ਰਹੇ ਝੋਨੇ ਨੂੰ ਸਖ਼ਤੀ ਨਾਲ ਰੋਕਿਆ ਜਾਵੇ।

CM Amrinder SinghCM Amrinder Singh

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸ਼ੈਲਰ ਐਸੋਸੀਏਸ਼ਨ ਅਤੇ ਬਾਸਮਤੀ ਕਾਰੋਬਾਰੀਆਂ ਵੱਲੋਂ ਝੂਠੀਆਂ ਐਫਆਈਆਰਜ਼ ਦਰਜ ਕਰਨ ਦੇ ਜੋ ਦੋਸ਼ ਪੰਜਾਬ ਪੁਲਸ 'ਤੇ ਲਗਾਏ ਗਏ ਹਨ, ਉਨ੍ਹਾਂ ਦੀ ਉੱਚ ਪੱਧਰੀ ਜੁਡੀਸ਼ੀਅਲ ਜਾਂਚ ਕਰਵਾਈ ਜਾਵੇ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਬਾਹਰੀ ਰਾਜਾਂ ਦੇ ਝੋਨੇ ਨੂੰ ਪੰਜਾਬ ਵੇਚਣ ਲਈ ਚੱਲ ਰਹੇ ਮੰਡੀ ਮਾਫ਼ੀਆ ਨੂੰ ਸੱਤਾਧਾਰੀ ਕਾਂਗਰਸ ਦੇ ਮੰਤਰੀਆਂ, ਵਿਧਾਇਕਾਂ ਅਤੇ ਹੋਰ ਵੱਡੇ ਲੀਡਰਾਂ ਦੀ ਸਰਪ੍ਰਸਤੀ ਹੈ।

Kultar Singh SandhwanKultar Singh Sandhwan

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜੋ ਮੁੱਖ ਮੰਤਰੀ ਸੂਬੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ-ਕਾਰੋਬਾਰੀਆਂ ਦੇ ਹਿਤਾਂ ਦੀ ਰੱਖਿਆ ਨਹੀਂ ਕਰ ਸਕਦੇ ਅਜਿਹੇ ਨਕਾਰਾ ਮੁੱਖ ਮੰਤਰੀ ਦੀ ਪੰਜਾਬ ਨੂੰ ਕੋਈ ਲੋੜ ਨਹੀਂ ਹੈ। ਇਸ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਕੁਰਸੀ ਛੱਡ ਦੇਣੀ ਚਾਹੀਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement