
1 ਨਵੰਬਰ ਤੋਂ ਲਗਾਤਾਰ ਤਿੰਨ ਮਹੀਨੇ ਤੱਕ ਪੰਜਾਬ ਦੇ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ
ਅੰਮ੍ਰਿਤਸਰ: ਪੰਜਾਬ ਵਾਸੀਆਂ ਨੂੰ ਉਹਨਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤ ਕਰਨ ਲਈ ਵੱਖ-ਵੱਖ ਬੁੱਧੀਜੀਵੀਆਂ ਵੱਲੋਂ 'ਪਿੰਡ ਬਚਾਓ ਪੰਜਾਬ ਬਚਾਓ' ਕਾਫ਼ਲੇ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਕਾਫ਼ਲੇ ਦੀ ਸ਼ੁਰੂਆਤ ਇਕ ਨਵੰਬਰ ਤੋਂ ਹੋਵੇਗੀ।
Jatheder Giani Kewal Singh
ਇਹ ਜਾਣਕਾਰੀ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਡਾਕਟਰ ਪਿਆਰੇ ਲਾਲ ਗਰਗ, ਡਾਕਟਰ ਸ਼ਿਆਮ ਸੁੰਦਰ ਦੀਪਤੀ, ਬੀਬੀ ਰਮਨਦੀਪ ਕੌਰ ਸਮੇਤ ਹੋਰ ਬੁਲਾਰਿਆਂ ਵੱਲੋਂ ਸਾਂਝੀ ਕੀਤੀ ਗਈ। ਉਹਨਾਂ ਦੱਸਿਆ ਕਿ 1 ਨਵੰਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ 'ਪਿੰਡ ਬਚਾਓ ਪੰਜਾਬ ਬਚਾਓ' ਕਾਫ਼ਲੇ ਦੀ ਸ਼ੁਰੂਆਤ ਕੀਤੀ ਜਾਵੇਗੀ।
Pyare Lal Garg
ਇਹ ਮੁਹਿੰਮ ਲਗਾਤਾਰ ਤਿੰਨ ਮਹੀਨੇ ਤੱਕ ਜਾਰੀ ਰਹੇਗੀ, ਜਿਸ ਦੇ ਤਹਿਤ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਪੰਜਾਬ ਵਾਸੀਆਂ ਨੂੰ ਜਾਗਰੂਕ ਕੀਤਾ ਜਾਵੇਗਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਕੇਵਲ ਸਿੰਘ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਕਾਫ਼ਲੇ ਦਾ ਵਿਸਥਾਰ ਕੀਤਾ ਜਾਵੇਗਾ।
Darbar Sahib
ਉਹਨਾਂ ਕਿਹਾ ਕਿ ਦੇਸ਼ ਦੀਆਂ ਹੋਰ ਜਥੇਬੰਦੀਆਂ ਦੀ ਸਹਾਇਤਾ ਨਾਲ ਇਸ ਕਾਫ਼ਲੇ ਨੂੰ ਦੇਸ਼ ਦੇ ਬਾਕੀ ਸੂਬਿਆਂ ਤੱਕ ਵੀ ਪਹੁੰਚਾਇਆ ਜਾਵੇਗਾ। ਇਸ ਮੌਕੇ ਬੀਬੀ ਕਿਰਨਜੀਤ ਕੌਰ ਝੁਨੀਰ, ਪ੍ਰੋਫੈਸਰ ਮਨਜੀਤ ਸਿੰਘ, ਡਾ. ਖੁਸ਼ਹਾਲ ਸਿੰਘ, ਡਾ. ਜਸਪਾਲ ਸਿੰਘ ਸਿੱਧੂ ਅਤੇ ਕੁਲਜੀਤ ਸਿੰਘ (ਸਿੰਘ ਬ੍ਰਦਰਜ਼) ਸਮੇਤ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।
ਦੱਸ ਦਈਏ ਕਿ ਪੰਜਾਬ ਦੇ ਵੱਖ-ਵੱਖ ਬੁੱਧੀਜੀਵੀਆਂ ਵਲੋਂ ਪੰਜਾਬ ਸਮੇਤ ਦੇਸ਼ ਦੇ ਬਾਕੀ ਸੂਬਿਆਂ ਨੂੰ ਲੋਕਾਂ ਦੀਆ ਮੰਗਾਂ ਸਬੰਧੀ ਜਾਗਰੂਕ ਕਰਨ ਲਈ 'ਪਿੰਡ ਬਚਾਓ ਪੰਜਾਬ ਬਚਾਓ' ਕਾਫ਼ਲਾ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ।