ਪੰਜਾਬ 'ਚ ਬਿਜਲੀ ਦਾ ਵੱਡਾ ਸੰਕਟ, ਜਾਣੋ ਕੀ ਹੈ ਥਰਮਲ ਪਲਾਂਟਾਂ ਦਾ ਹਾਲ
Published : Oct 28, 2020, 10:51 am IST
Updated : Oct 28, 2020, 10:59 am IST
SHARE ARTICLE
Thermal plant
Thermal plant

ਕੁਝ ਹੀ ਦਿਨਾਂ ਦਾ ਕੋਲਾ ਬਚਿਆ ਹੈ।

ਚੰਡੀਗੜ੍ਹ: ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਅੰਦੋਲਨ ਚੱਲ ਰਿਹਾ ਹੈ। ਇਸ ਦੇ ਚਲਦੇ ਕੇਂਦਰ ਸਰਕਾਰ ਨੇ ਸੂਬੇ 'ਚ ਮਾਲ ਗੱਡੀਆਂ 'ਤੇ ਰੋਕ ਲਾ ਦਿੱਤੀ ਹੈ। ਅਜਿਹੇ ਵਿੱਚ ਪੰਜਾਬ 'ਚ ਬਿਜਲੀ ਦਾ ਸੰਕਟ ਸ਼ੁਰੂ ਹੋ ਸਕਦਾ ਹੈ। ਹੁਣ ਸੂਬੇ ਦੇ ਲੋਕਾਂ ਨੂੰ ਬਿਜਲੀ ਦੇ ਲੰਬੇ ਕੱਟਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦਾ ਕਾਰਨ ਸੂਬੇ ਦੇ ਪ੍ਰਾਈਵੇਟ ਥਰਮਲ ਪਾਵਰ ਪਲਾਂਟਾਂ 'ਚ ਕੋਲੇ ਦਾ ਖ਼ਤਮ ਹੋਣਾ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਸਿਆਸੀ ਲੀਡਰਾਂ ਤੇ ਪਲਾਂਟ ਦੇ ਮਾਲਕਾਂ ਦੇ ਦਾਅਵੇ ਸਾਹਮਣੇ ਆਏ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਕੁਝ ਹੀ ਦਿਨਾਂ ਦਾ ਕੋਲਾ ਬਚਿਆ ਹੈ।

Thermal Plant

ਸੂਬੇ ਵਿੱਚ ਮਾਲ ਗੱਡੀਆਂ ਨਾ ਆਉਣ ਕਾਰਨ ਕੋਲੇ ਦੀ ਸਪਲਾਈ ਨਹੀਂ ਹੋ ਰਹੀ। ਇਸ ਕਾਰਨ ਸੂਬੇ ਵਿੱਚ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਕੋਲੇ ਦੀ ਘਾਟ ਕਾਰਨ  ਹੋ ਰਹੀ ਹੈ। ਅਜਿਹੀ ਸਥਿਤੀ ਵਿੱਚ ਇਨ੍ਹਾਂ ਪਲਾਂਟਾਂ ਵਿੱਚ ਬਿਜਲੀ ਉਤਪਾਦਨ ਠੱਪ ਹੋ ਸਕਦੀ ਹੈ।

Powercom

ਜਾਣੋ ਕੀ ਹੈ ਥਰਮਲ ਪਾਵਰ ਪਲਾਂਟਾਂ ਦਾ ਹਾਲ 
-ਮਾਨਸਾ ਦੇ ਤਲਵੰਡੀ ਸਾਬੋ ਥਰਮਲ ਪਾਵਰ ਪਲਾਂਟ 'ਚ ਇੱਕ ਤਿਹਾਈ ਦਿਨ ਲਈ 10,552 ਟਨ ਕੋਲਾ ਬਚਿਆ ਹੈ। 
-ਰਾਜਪੁਰਾ ਪਲਾਂਟ 'ਚ ਅੱਧੇ ਦਿਨ ਲਈ 10 ਹਜ਼ਾਰ ਮੀਟ੍ਰਿਕ ਟਨ ਕੋਲਾ ਬਚਿਆ ਹੈ। 
-ਗੋਇੰਦਵਾਲ ਸਾਹਿਬ ਪਲਾਂਟ 'ਚ 18,294 ਮੀਟ੍ਰਿਕ ਟਨ ਕੋਲਾ ਮੌਜੂਦ ਹੈ। 
-ਬਠਿੰਡਾ ਦੇ ਲਹਿਰਾ ਮੁਹੱਬਤ ਤੇ ਰੂਪਨਗਰ ਦੇ ਪਲਾਂਟ 'ਚ ਪਹਿਲਾਂ ਤੋਂ ਹੀ ਉਤਪਾਦਨ ਬੰਦ ਹੈ। 

 Bathinda Thermal Plant

ਇਨ੍ਹਾਂ ਜਿਲ੍ਹਿਆਂ 'ਚ ਬੰਦ ਹੋਏ ਥਰਮਲ ਪਾਵਰ ਪਲਾਂਟ 
ਮਾਲਗੱਡੀਆਂ ਦੇ ਰੁਕਣ ਕਾਰਨ ਰੂਪਨਗਰ, ਬਠਿੰਡਾ ਦੇ ਲਹਿਰਾ ਮੁਹੱਬਤ, ਮਾਨਸਾ ਦੇ ਤਲਵੰਡੀ ਸਾਬੋ, ਪਟਿਆਲਾ ਦੇ ਰਾਜਪੁਰਾ ਤੇ ਤਰਨ ਤਾਰਨ ਦੇ ਗੋਇੰਦਵਾਲ ਸਾਹਿਬ ਥਰਮਲ ਪਾਵਰ ਪਲਾਂਟ ਦੇ ਸਾਰੇ ਯੂਨਿਟ ਬੰਦ ਕਰ ਦਿੱਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement