
ਆਰ. ਡੀ. ਐਫ. ਨੂੰ ਪੰਜਾਬ ਤੋਂ ਮਨਾ ਕਰਕੇ ਉਨ੍ਹਾਂ ਨੇ ਆਪਣੇ ਵਾਅਦੇ 'ਤੇ ਪਾਣੀ ਫੇਰ ਦਿੱਤਾ ਹੈ।''
ਚੰਡੀਗੜ੍ਹ- ਖੇਤੀ ਕਾਨੂੰਨਾਂ ਵਿਰੁੱਧ ਰੋਸ ਦੇ ਚਲਦਿਆਂ ਪੰਜਾਬ ਦੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ 'ਤੇ ਕੇਂਦਰ ਸਰਕਾਰ ਦੇ ਸਖਤ ਰਵੱਈਏ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਕ ਵਾਰ ਫੇਰ ਮੋਦੀ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਹੈ। ਇਸ ਦੌਰਾਨ ਸੁਨੀਲ ਜਾਖੜ ਨੇ ਟਵੀਟ ਵੀ ਕੀਤਾ ਹੈ।
ਸੁਨੀਲ ਜਾਖੜ ਦਾ ਟਵੀਟ
ਜਾਖੜ ਨੇ ਕਿਹਾ, ''ਇਸ 'ਚ ਕੋਈ ਹੈਰਾਨੀ ਦੀ ਗੱਲ ਨਹੀਂ ਹੈ ਕਿ ਭਾਜਪਾ ਦਾ ਇਕ ਹੋਰ ਵਾਅਦਾ ਜੁਮਲਾ ਸਾਬਤ ਹੋਇਆ। ਰਾਜਨਾਥ ਸਿੰਘ (ਰੱਖਿਆ ਮੰਤਰੀ) ਅਤੇ ਨਰਿੰਦਰ ਸਿੰਘ ਤੋਮਰ (ਖੇਤੀਬਾੜੀ ਮੰਤਰੀ) ਨੇ ਵਾਰ-ਵਾਰ ਭਰੋਸਾ ਦਿਵਾਇਆ ਕਿ ਨਵੇਂ ਖੇਤੀ ਕਾਨੂੰਨਾਂ ਦਾ ਏ. ਪੀ. ਐਮ. ਸੀ. ਅਧੀਨ ਸੂਬਾ ਸਰਕਾਰ ਵਲੋਂ ਲਏ ਜਾਂਦੇ ਟੈਕਸਾਂ 'ਤੇ ਕੋਈ ਅਸਰ ਨਹੀਂ ਪਏਗਾ। ਆਰ. ਡੀ. ਐਫ. ਨੂੰ ਪੰਜਾਬ ਤੋਂ ਮਨਾ ਕਰਕੇ ਉਨ੍ਹਾਂ ਨੇ ਆਪਣੇ ਵਾਅਦੇ 'ਤੇ ਪਾਣੀ ਫੇਰ ਦਿੱਤਾ ਹੈ।''
sunil
ਇਸ ਤੋਂ ਪਹਿਲਾਂ ਵੀ ਸੁਨੀਲ ਜਾਖੜ ਨੇ ਕੇਂਦਰ ਸਰਕਾਰ ਦੇ ਸਖਤ ਰਵੱਈਏ ਉੱਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਇਸ ਦੇ ਨਾਲ ਹੀ ਉਹਨਾਂ ਨੇ ਪੰਜਾਬ ਵਿਚ ਮਾਲ ਗੱਡੀਆਂ ਦੀ ਆਵਾਜਾਈ ਰੋਕਣ ਨੂੰ ਲੈ ਕੇ ਵੀ ਮੋਦੀ ਸਰਕਾਰ 'ਤੇ ਤਿੱਖਾ ਹਮਲਾ ਕੀਤਾ।
ਸੁਨੀਲ ਜਾਖੜ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਵੱਲੋਂ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਅਤੇ ਪੰਜਾਬੀਆਂ ਨੂੰ ਸਬਕ ਸਿਖਾਉਣ ਲਈ ਹੁਣ ਕਿਤੇ ਦਿੱਲੀ ਦੇ ਸਲਾਹਕਾਰ ਮੱਕੀ ਦੀ ਰੋਟੀ ਅਤੇ ਸਰੋਂ ਦੇ ਸਾਗ 'ਤੇ ਪਾਬੰਦੀ ਨਾ ਲਾ ਦੇਣ।