ਕਿਸਾਨਾਂ ਦਾ ਮਸਲਾ ਹੱਲ ਕਰਵਾਉਣ ਲਈ ਪ੍ਰਧਾਨ ਮੰਤਰੀ ਨਾਲ ਗੱਲ ਕਰਨ ਕੈਪਟਨ : ਬਰਸਟ
Published : Oct 28, 2020, 7:15 am IST
Updated : Oct 28, 2020, 7:15 am IST
SHARE ARTICLE
image
image

ਕਿਸਾਨਾਂ ਦਾ ਮਸਲਾ ਹੱਲ ਕਰਵਾਉਣ ਲਈ ਪ੍ਰਧਾਨ ਮੰਤਰੀ ਨਾਲ ਗੱਲ ਕਰਨ ਕੈਪਟਨ : ਬਰਸਟ

ਚੰਡੀਗੜ੍ਹ, 27 ਅਕਤੂਬਰ (ਸੁਰਜੀਤ ਸਿੰਘ ਸੱਤੀ) : ਆਮ ਆਦਮੀ ਪਾਰਟੀ  ਦੇ ਪੰਜਾਬ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਭਾਜਪਾ ਆਗੂਆਂ ਨੂੰ ਪੰਜਾਬ ਦੇ ਕਿਸਾਨਾਂ ਦਾ ਮਸਲਾ ਜਲਦੀ ਹੱਲ ਕਰਵਾਉਣ ਲਈ ਪ੍ਰਧਾਨ ਮੰਤਰੀ ਅਤੇ ਕੇਂਦਰ ਤਕ ਤੁਰਤ ਪਹੁੰਚ ਕਰਨ ਦੀ ਅਪੀਲ ਕੀਤੀ ਹੈ ਤੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਵਿਧਾਨ ਸਭਾ ਵਿਚ ਜੋ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਦੀ ਸੋਧ ਦਾ ਮਤਾ ਪਾਸ ਕੀਤਾ ਹੈ, ਉਸ ਦਾ ਕਿਸਾਨਾਂ ਤੇ ਸੰਘਰਸ਼ ਕਰ ਰਹੇ ਲੋਕਾਂ ਨੂੰ ਕੋਈ ਫ਼ਾਇਦਾ ਹੋਣ ਵਾਲਾ ਨਹੀਂ ਹੈ। ਵਿਧਾਨ ਸਭਾ ਦੇ ਇਸ ਮਤੇ ਤੋਂ ਬਾਅਦ ਭਾਵੇਂ ਗਵਰਨਰ ਪੰਜਾਬ ਜਾਂ ਰਾਸ਼ਟਰਪਤੀ ਨੇ ਇਸ ਦੀ ਮਨਜ਼ੂਰੀ ਨਹੀਂ ਦਿਤੀ, ਪਰੰਤੂ ਲੋਕਾਂ ਦੇ ਖ਼ੂਨ ਪਸੀਨੇ ਦੇ ਟੈਕਸਾਂ ਦਾ ਪੈਸਾ ਕੈਪਟਨ ਅਮਰਿੰਦਰ ਸਿੰਘ ਨੇ ਨਿੱਜੀ ਪਬਲਿਸਿਟੀ ਲਈ ਪੂਰੇ ਪੰਜਾਬ ਵਿਚ ਹੋਰਡਿੰਗ ਅਖ਼ਬਾਰ ਵਿਚ ਇਸ਼ਤਿਹਾਰ ਆਦਿ ਰਾਹੀਂ ਕਿਸਾਨਾਂ ਦਾ ਰਾਖਾ ਅਖਵਾਉਣ ਲਈ ਪੰਜਾਬੀਆਂ ਨੂੰ ਗੁਮਰਾਹ ਕਰਨ ਦਾ ਨਾ ਕਾਮਯਾਬ ਹੋਣ ਵਾਲਾ ਯਤਨ ਕੀਤਾ ਹੈ। ਇਸੇ ਤਰਾਂ ਭਾਰਤੀ ਜਨਤਾ ਪਾਰਟੀ ਦੇ ਆਗੂ ਵੀ ਸਮੇਂ ਸਮੇਂ ਸਿਆਸੀ ਸਟੰਟ ਮਾਰ ਕੇ ਪੰਜਾਬੀਆਂ ਨੂੰ ਗੁਮਰਾਹ ਕਰਨ ਦਾ ਨਾ ਕਾਮਯਾਬ ਯਤਨ ਕਰਦੇ ਰਹੇ ਹਨ। ਜੇਕਰ ਸਹੀ ਰੂਪ ਵਿਚ ਪੰਜਾਬੀਆਂ ਦੇ ਹਮਾਇਤੀ ਹਨ ਤਾਂ ਸੜਕਾਂ, ਰੇਲ ਪਟੜੀਆਂ, ਛੋਟੇ ਬੱਚਿਆਂ, ਬਜ਼ੁਰਗਾਂ ਅਤੇ ਪੰਜਾਬ ਦੀ ਜਵਾਨੀ ਵੱਲ ਧਿਆਨ ਦੇਣ ਅਤੇ ਅੱਜ 33ਵੇਂ ਦਿਨ ਵੀ ਗੱਲਬਾਤ ਨਾ ਕਰਨਾ ਸੰਵੇimageimageਦਨਹੀਣਤਾ ਦੀ ਨਿਸ਼ਾਨੀ ਹੈ।

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement