4 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਵਰਗੀ ਸ਼ਰਮਨਾਕ ਘਟਨਾ ਵਾਪਰੀ
Published : Oct 28, 2020, 9:55 pm IST
Updated : Oct 28, 2020, 9:55 pm IST
SHARE ARTICLE
Pic
Pic

ਦੋਸ਼ੀ ‘ਤੇ ਪੋਸਕੋ ਐਕਟ ਤਹਿਤ ਮੁਕੱਦਮਾ ਦਰਜ ਹੋਇਆ

ਬਰਨਾਲਾ : ਇਥੋਂ ਦੇ ਇਕ ਨਜ਼ਦੀਕੀ ਪਿੰਡ 'ਚ ਇਨਸਾਨੀਅਤ ਨੂੰ ਸ਼ਰਮਸਾਰ ਕਰਕੇ ਰੱਖ ਦੇਣ ਵਾਲਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਹਵਸ ਅੰਨ੍ਹੇ ਦਰਿੰਦੇ ਵੱਲੋਂ ਇਕ 4 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਵਰਗੀ ਸ਼ਰਮਨਾਕ ਘਟਨਾ ਨੂੰ ਅੰਜਾਮ ਦਿੱਤਾ ਗਿਆ ਘਟਨਾ ਦੀ ਜਾਣਕਾਰੀ ਦਿਦਿੰਆ ਐਸਐਸਪੀ ਸੰਦੀਪ ਗੋਇਲ ਨੇ ਦੱਸਿਆ ਕਿ 4 ਸਾਲਾ ਬੱਚੀ ਨੂੰ ਆਪਣੀ ਹਵਸ ਦਾ ਸਿਕਾਰ ਬਣਾਉਣ ਵਾਲਾ ਦੋਸ਼ੀ 16 ਸਾਲਾ ਨਾਬਾਲਗ ਹੈ । ਘਟਨਾ ਦੀ ਪੜਤਾਲ ਕਰਨ ਲਈ ਐਸਪੈਐਚ ਹਰਬੰਤ ਕੌਰ ਵੀ ਮੌਕੇ ਤੇ ਪਹੁੰਚੀ । ਐਸ ਆਈ ਰਾਜਪਾਲ ਕੌਰ ਨੇ ਬੱਚੀ ਦੀ ਮਾਂ ਦੇ ਬਿਆਨਾਂ ਦੇ ਆਧਾਰ ‘ਤੇ ਦੋਸ਼ੀ ਸੁਖਵਿੰਦਰ ਸਿੰਘ ਨਿਵਾਸੀ ਦਾਨਗੜ੍ਹ ਦੇ ਖਿਲਾਫ ਪੋਸਕੋ ਐਕਟ ਤਹਿਤ  ਥਾਣਾ ਧਨੌਲਾ ਵਿਚ ਮੁਕੱਦਮਾ ਦਰਜ ਕੀਤਾ ਗਿਆ । ਐਸਐਸਪੀ ਨੇ ਕਿਹਾ ਕਿ ਦੋਸ਼ੀ ਨੂੰ ਗਿਰਫਤਾਰ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ । ਜ਼ਿਲ੍ਹਾ ਭਲਾਈ ਸਮਾਜ ਵਿਭਾਗ ਤੋਂ ਪੀੜਤਾ ਨੂੰ ਮੁਆਵਜਾ ਦੇਣ ਦੀ ਕਾਰਵਾਈ ਵੀ ਆਰੰਭ ਕਰ ਦਿੱਤੀ ਹੈ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement