ਰੇਲ ਰੋਕੋ ਅੰਦੋਲਨ ਦੇ 28ਵੇਂ ਦਿਨ ਵੀ ਪੂਰੇ ਜੋਸ਼ ਨਾਲ ਲੱਗਦੇ ਰਹੇ ਨਾਅਰੇ
Published : Oct 28, 2020, 3:18 pm IST
Updated : Oct 28, 2020, 3:21 pm IST
SHARE ARTICLE
Dharna in Sangrur
Dharna in Sangrur

26 ਅਤੇ 27 ਨਵੰਬਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਹੋਵੇਗਾ ਵੱਡਾ ਅੰਦੋਲਨ ਕੀਤਾ

      ਸੰਗਰੂਰ : ਰੇਲਵੇ ਸਟੇਸ਼ਨ ਸੰਗਰੂਰ ‘ਤੇ ਅੱਜ ਵੀ ਕਿਸਾਨ ਜਥੇਬੰਦੀਆਂ ਵਲੋਂ ਧਰਨਾ ਜਾਰੀ ਰਿਹਾ । ਅੱਜ ਦੇ ਧਰਨੇ ਵਿੱਚ ਜਿੱਥੇ ਕੱਲ੍ਹ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਦਿੱਲੀ ਵਿਖੇ ਹੋਈ ਮੀਟਿੰਗ ਚ ਅੰਦੋਲਨ ਨੂੰ ਤੇਜ਼ ਕਰਨ ਦੇ ਸੱਦੇ ਦੀ ਚਰਚਾ ਹੋਈ, ਉੱਥੇ ਮੋਦੀ ਸਰਕਾਰ ਵੱਲੋਂ ਮਾਲ ਗੱਡੀਆਂ ਬੰਦ ਕਰਨ ਦੇ ਮਸਲੇ ਤੇ ਵੀ ਕੇਂਦਰ ਸਰਕਾਰ ਦੀ ਭਾਰੀ ਨਿਖੇਧੀ  ਕੀਤੀ ਗਈ ।

ProtestProtestਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂ ਅਤਵਾਰ ਸਿੰਘ ਬਾਦਸ਼ਾਹਪੁਰ ,ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਮੀਤ ਸਕੱਤਰ ਜਰਨੈਲ ਸਿੰਘ ਜਨਾਲ, ਬੀਕੇਯੂ ਡਕੌਂਦਾ ਦੇ  ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ , ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਹਰਮੇਲ ਸਿੰਘ ਮਹਿਰੋਕ,  ਕੁੱਲ ਹਿੰਦ ਕਿਸਾਨ ਸਭਾ (ਅਜੇ ਭਵਨ)ਦੇ ਆਗੂ ਹਰਨੇਕ ਸਿੰਘ ਬਮਾਲ, ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਊਧਮ ਸਿੰਘ ਸੰਤੋਖਪੁਰਾ,

 

ਬੀਕੇਯੂ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ  ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ ਨੇ ਦੱਸਿਆ ਕਿ  ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਅਤੇ ਅਡ਼ੀਅਲ ਵਤੀਰੇ ਖ਼ਿਲਾਫ਼ ਪੂਰੇ ਦੇਸ਼ ਦੇ ਕਿਸਾਨ ਇੱਕ ਜੁੱਟ ਹੋ ਚੁੱਕੇ ਹਨ, ਕੱਲ੍ਹ ਦਿੱਲੀ ਵਿਖੇ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ 5 ਨਵੰਬਰ ਨੂੰ ਪੂਰੇ ਦੇਸ਼ ਦੇ ਮੁੱਖ ਸੜਕ ਮਾਰਗ 12 ਤੋਂ 4 ਵਜੇ ਤਕ ਜਾਮ ਰਹਿਣਗੇ ਅਤੇ ਉਸ ਤੋਂ ਬਾਅਦ ਪੂਰੇ ਦੇਸ਼ ਭਰ ਚ ਤਿਆਰੀ ਕਰਨ ਤੋਂ ਬਾਅਦ 26 ਅਤੇ 27 ਨਵੰਬਰ ਨੂੰ ਦਿੱਲੀ ਦੇ ਰਾਮਲੀਲਾ  ਮੈਦਾਨ ਵਿੱਚ ਵੱਡਾ ਅੰਦੋਲਨ ਕੀਤਾ ਜਾਵੇਗਾ ਤੇ ਰੋਕਣ ਤੇ ਦਿੱਲੀ ਦਾ ਘਿਰਾਓ ਕੀਤਾ ਜਾਵੇਗਾ।

PM ModiPM Modi
 

ਆਗੂਆਂ ਨੇ   ਦੱਸਿਆ ਕਿ ਕਿਸਾਨ ਅੰਦੋਲਨ ਦੀ ਬਦੌਲਤ ਛੱਤੀਸਗੜ੍ਹ ਦੀ ਸਰਕਾਰ ਨੇ ਪੂਰੇ ਰਾਜ ਨੂੰ ਸਰਕਾਰੀ ਮੰਡੀ ਘੋਸ਼ਿਤ ਕਰ ਦਿੱਤਾ ਹੈ ਤੇ ਕੇਰਲਾ ਸਰਕਾਰ ਨੇ ਸਬਜ਼ੀਆਂ ਦਾ ਵੀ ਐੱਮਐੱਸਪੀ ਦੇਣ ਦਾ ਐਲਾਨ ਕੀਤਾ ਹੈ  ਕੇਂਦਰ ਸਰਕਾਰ ਨੂੰ ਵੀ ਦੇਸ਼ ਦੇ ਕਿਸਾਨਾਂ  ਦੀਆਂ ਮੰਗਾਂ ਮੰਨਣ ਲਈ ਮਜਬੂਰ ਹੋਣਾ ਪਵੇਗਾ । ਬੁਲਾਰਿਆਂ ਨੇ ਲੋਕਾਂ ਨੂੰ ਪਿੰਡਾਂ ਅੰਦਰ ਤਿਆਰੀ ਭਖਾਉਣ ਦਾ ਅਤੇ ਅੰਦੋਲਨ ਤੇਜ਼ ਕਰਨ ਦਾ ਸੱਦਾ ਦਿੱਤਾ।  ਅੱਜ ਦੇ ਰੋਸ ਧਰਨੇ ਵਿੱਚ ਪੀਪਲਜ ਆਰਟ ਗਰੁੱਪ ਪਟਿਆਲਾ ਵੱਲੋਂ ਸੱਤਪਾਲ ਬੰਗਾ ਦੀ ਅਗਵਾਈ ਹੇਠ ਨਾਟਕ ਪੇਸ਼ ਕੀਤਾ ਗਿਆ  ।

Farmer protestFarmer protest
 

ਇਨ੍ਹਾਂ ਤੋਂ ਬਿਨਾਂ ਮਾਸਟਰ ਕਸ਼ਮੀਰ ਸਿੰਘ ਕਾਕੜਾ,  ਗੁਰਜੰਟ ਸਿੰਘ ਰਾਮਨਗਰ ਛੰਨਾ, ਬਲਵਿੰਦਰ ਸਿੰਘ ਬਡਰੁੱਖਾਂ,ਸੁਖਦੇਵ ਸ਼ਰਮਾ ਸੂਬਾ ਆਗੂ ਏਟਕ, ਜਸਵਿੰਦਰ ਕੌਰ ਪੁੰਨਾਂਵਾਲ ਆਗੂ ਬੀਕੇਯੂ ਡਕੌਂਦਾ, ਸ਼ਿਆਮ ਦਾਸ ਕਾਂਝਲੀ,ਭਜਨ ਸਿੰਘ ਢੱਡਰੀਆਂ,  ਨਿਰਮਲ ਸਿੰਘ ਬਟੜਿਆਣਾ, ਮੰਗਤ ਰਾਮ ਲੌਂਗੋਵਾਲ ਅਤੇ ਅਵਤਾਰ ਸਿੰਘ ਮਸਤੂਆਣਾ ਸਾਹਿਬ ਨੇ ਵੀ ਸੰਬੋਧਨ ਕੀਤਾ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement