
2364 ਪੋਸਟਾਂ ਲਈ ਹੋਵਾਗਾ ਇਮਤਿਹਾਨ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਪੇਪਰ 29 ਨਵੰਬਰ 2020 ਨੂੰ ਲੈਣ ਦਾ ਫ਼ੈਸਲਾ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ 2364 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਵਿਭਾਗ ਵੱਲੋਂ 6 ਮਾਰਚ 2020 ਨੂੰ ਇਸ਼ਤਿਹਾਰ ਦਿੱਤਾ ਗਿਆ ਸੀ । ਇਨ੍ਹਾਂ ਅਸਾਮੀਆਂ ਲਈ ਲਿਖਤੀ ਪੇਪਰ 29 ਨਵੰਬਰ ਨੂੰ ਸਵੇਰੇ 10 ਵਜੇ ਤੋਂ 11.40 ਵਜੇ ਤੱਕ ਲਿਆ ਜਾਵੇਗਾ।
Captian
ਇਸ ਤਰ੍ਹਾਂ ਇਹ ਪੇਪਰ ਕੁੱਲ 100 ਮਿੰਟ ਦਾ ਹੋਵੇਗਾ । ਇਸ ਭਰਤੀ ਨਾਲ ਸਕੂਲਾਂ ਵਿਚ ਅਧਿਆਪਕਾਂ ਦੀ ਕਮੀ ਪੂਰੀ ਹੋ ਜਾਵੇਗੀ । ਜਿਸ ਨਾਲ ਸਕੂਲਾਂ ਵਿਚ ਸਿੱਖਿਆ ਪ੍ਰਬੰਧ ਹੋਰ ਬਿਹਤਰ ਹੋਵੇਗਾ ।