ਬੇਰੁਜ਼ਗਾਰ ਅਧਿਆਪਕਾਂ ਦੀਆਂ ਪੱਗਾਂ-ਚੁੰਨੀਆਂ ਉਛਾਲ ਰਹੀ ਹੈ ਕੈਪਟਨ ਸਰਕਾਰ : ਮੀਤ ਹੇਅਰ
Published : Oct 28, 2020, 7:14 am IST
Updated : Oct 28, 2020, 7:14 am IST
SHARE ARTICLE
image
image

ਬੇਰੁਜ਼ਗਾਰ ਅਧਿਆਪਕਾਂ ਦੀਆਂ ਪੱਗਾਂ-ਚੁੰਨੀਆਂ ਉਛਾਲ ਰਹੀ ਹੈ ਕੈਪਟਨ ਸਰਕਾਰ : ਮੀਤ ਹੇਅਰ

ਚੰਡੀਗੜ੍ਹ, 27 ਅਕਤੂਬਰ (ਸੁਰਜੀਤ ਸਿੰਘ ਸੱਤੀ) : ਆਮ ਆਦਮੀ ਪਾਰਟੀ ਨੇ ਪਟਿਆਲਾ ਵਿਖੇ ਪੰਜਾਬ ਦੇ ਬੇਰੁਜ਼ਗਾਰ ਅਧਿਆਪਕਾਂ ਵਲੋਂ ਮੁਜ਼ਾਹਰਾ ਕਰਨ 'ਤੇ ਪਰਚੇ ਦਰਜ ਕੀਤੇ ਜਾਣ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਰੁਜ਼ਗਾਰ ਪ੍ਰਾਪਤੀ ਲਈ ਜੂਝ ਰਹੇ ਬੇਰੁਜ਼ਗਾਰਾਂ ਨੂੰ ਨੌਕਰੀ ਦੇਣ ਦੀ ਥਾਂ ਅਮਰਿੰਦਰ ਸਿੰਘ ਸਰਕਾਰ ਵੀ ਪਿਛਲੀ ਬਾਦਲ ਸਰਕਾਰ ਵਾਂਗ ਪੱਗਾਂ ਅਤੇ ਚੁੰਨੀਆਂ ਉਛਾਲ ਕੇ ਬੇਇੱਜ਼ਤ ਕਰ ਰਹੀ ਹੈ। ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਮੀਤ ਹੇਅਰ ਅਤੇ ਨੌਜਵਾਨ ਮਹਿਲਾ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਮੋਤੀ-ਮਹਿਲ ਸਾਹਮਣੇ ਮੁਜ਼ਾਹਰਾ ਕਰਨ ਵਾਲੇ ਬੇਰੁਜ਼ਗਾਰ ਬੀਐਡ ਅਤੇ ਡੀਪੀਈ (873) ਅਧਿਆਪਕ ਯੂਨੀਅਨ ਦੇ ਆਗੂਆਂ 'ਤੇ ਦਰਜ ਕੀਤੇ ਝੂਠੇ ਪਰਚੇ ਤੁਰਤ ਰੱਦ ਕਰਨ ਅਤੇ ਬਦਸਲੂਕੀ ਕਰਨ ਵਾਲੇ ਮੁਲਾਜ਼ਮਾਂ 'ਤੇ ਕਾਰਵਾਈ ਦੀ ਮੰਗ ਕੀਤੀ ਹੈ। ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰਨਾ ਬੇਰੁਜ਼ਗਾਰ ਅਧਿਆਪਕਾਂ ਦਾ ਲੋਕਤੰਤਰੀ ਹੱਕ ਹੈ, ਪਰੰਤੂ ਪੰਜਾਬ ਸਰਕਾਰ ਹੱਕੀ ਮੰਗਾਂ ਲਈ ਲੜਦੇ ਨੌਜਵਾਨਾਂ ਨੂੰ ਜੇਲਾਂ 'ਚ ਡੱਕਣਾ ਚਾਹੁੰਦੀ ਹੈ।


ਮੀਤ ਹੇਅਰ ਨੇ ਕਿਹਾ ਕਿ 2017 imageimageਦੀਆਂ ਚੋਣਾਂ ਤੋਂ ਪਹਿਲਾਂ ਨੌਜਵਾਨਾਂ ਨਾਲ ਘਰ-ਘਰ ਨੌਕਰੀ ਦਾ ਲਿਖਤੀ ਵਾਅਦਾ ਨਿਭਾਉਣ ਤੋਂ ਮੁੱਖ ਮੰਤਰੀ ਪੂਰੀ ਤਰ੍ਹਾਂ ਭੱਜ ਚੁੱਕੇ ਹਨ। ਇਸ ਲਈ ਉਨ੍ਹਾਂ ਨੂੰ ਗੱਦੀ 'ਤੇ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਦਸਹਿਰੇ ਵਾਲੇ ਦਿਨ ਮੋਤੀ-ਮਹਿਲ ਸਾਹਮਣੇ ਬੇਰੁਜ਼ਗਾਰ ਅਧਿਆਪਕਾਂ ਅਤੇ ਪੁਲਿਸ ਮੁਲਾਜ਼ਮਾਂ ਦਰਮਿਆਨ ਹੋਈ ਧੱਕਾ-ਮੁੱਕੀ ਦੌਰਾਨ ਮਹਿਲਾ-ਅਧਿਆਪਕਾ ਨੂੰ ਲੇਡੀ ਪੁਲਿਸ ਮੁਲਾਜ਼ਮ ਵਲੋਂ ਗੁੱਤ ਤੋਂ ਫੜ ਕੇ ਘੜੀਸਿਆ ਗਿਆ ਪਰ ਬਾਅਦ 'ਚ ਦੋਸ਼ੀ ਮੁਲਾਜ਼ਮ 'ਤੇ ਕਾਰਵਾਈ ਕਰਨ ਦੀ ਬਜਾਏ ਬੇਰੁਜ਼ਗਾਰ ਅਧਿਆਪਕਾਂ 'ਤੇ ਹੀ ਪਰਚਾ ਦਰਜ ਕਰ ਦਿਤਾ। ਰੂਬੀ ਨੇ ਬੇਰੁਜ਼ਗਾਰ ਅਧਿਆਪਕਾਵਾਂ ਨਾਲ ਹੋਈ ਬਦਸਲੂਕੀ ਲਈ ਮੁੱਖ ਮੰਤਰੀ ਅੱਗੇ ਪੂਰੇ ਔਰਤ ਸਮਾਜ ਤੋਂ ਮਾਫ਼ੀ ਮੰਗਣ ਦੀ ਮੰਗ ਰੱਖੀ ਹੈ।

SHARE ARTICLE

ਏਜੰਸੀ

Advertisement

ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਨਾਲ ਵੱਡਾ ਪਰਦਾ ਸਾਂਝਾ ਕਰਨ ਵਾਲੇ Soni Crew ਦੇ ਗੁਰਪ੍ਰੀਤ ਨੇ ਛੱਡਿਆ ਫ਼ਾਨੀ ਸੰਸਾਰ

08 May 2024 5:16 PM

Punjab ਸਣੇ ਦੇਸ਼ ਦੁਨੀਆ ਦੀਆਂ ਵੱਡੀਆਂ ਤੇ ਤਾਜ਼ਾ ਖ਼ਬਰਾਂ ਦੇਖਣ ਲਈ ਜੁੜੇ ਰਹੋ SPOKESMAN ਨਾਲ |

08 May 2024 5:12 PM

ਬਿਨਾ IELTS, ਕੰਮ ਦੇ ਅਧਾਰ ਤੇ Canada ਜਾਣਾ ਹੋਇਆ ਸੌਖਾ।, ਖੇਤੀਬਾੜੀ ਤੇ ਹੋਰ ਕੀਤੇ ਵਾਲਿਆਂ ਦੀ ਹੈ Canada ਨੂੰ ਲੋੜ।

08 May 2024 4:41 PM

Sukhbir Badal ਨੇ ਸਾਡੀ ਸੁਣੀ ਕਦੇ ਨਹੀਂ, ਭਾਵੁਕ ਹੁੰਦੇ ਬੋਲੇ ਅਕਾਲੀਆਂ ਦੇ ਉਮੀਦਵਾਰ, ਛੱਡ ਗਏ ਪਾਰਟੀ !

08 May 2024 3:47 PM

'ਆਓ! ਇਸ ਵਾਰ ਆਪਣੀ ਵੋਟ ਦੀ ਤਾਕਤ ਦਾ ਸਹੀ ਇਸਤੇਮਾਲ ਕਰੀਏ'

08 May 2024 3:42 PM
Advertisement