
ਕੇਂਦਰੀ ਮੰਤਰੀ ਰਾਮਦਾਸ ਆਠਵਲੇ ਵੀ ਹੋਏ ਕੋਰੋਨਾ ਦੇ ਸ਼ਿਕਾਰ
ਨਵੀਂ ਦਿੱਲੀ, 27 ਅਕਤੂਬਰ : ਕੇਂਦਰੀ ਮੰਤਰੀ ਅਤੇ ਰਿਪਬਲਿਕਨ ਪਾਰਟੀ ਆਫ਼ ਇੰਡੀਆ-ਏ ਦੇ ਨੇਤਾ ਰਾਮਦਾਸ ਆਠਵਲੇ ਵੀ ਕੋਰੋਨਾ ਦੀ ਲਪੇਟ 'ਚ ਆ ਗਏ ਹਨ। ਮੰਗਲਵਾਰ ਨੂੰ ਰਾਮਦਾਸ ਆਠਵਲੇ ਦੇ ਦਫ਼ਤਰ ਨੇ ਉਨ੍ਹਾਂ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਕੀਤੀ। ਚੌਕਸੀ ਦੇ ਤੌਰ 'ਤੇ ਆਠਵਲੇ ਨੂੰ ਬਾਂਬੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਹੀ ਫ਼ਿਲਮ ਨਿਰਮਾਤਾ ਅਨੁਰਾਗ ਕਸ਼ਯਪ 'ਤੇ ਜਬਰ ਜ਼ਿਨਾਹ ਦਾ ਦੋਸ਼ ਲਗਾਉਣ ਵਾਲੀ ਫ਼ਿਲਮ ਅਭਿਨੇਤਰੀ ਪਾਇਲ ਘੋਸ਼ ਕੇਂਦਰੀ ਮੰਤਰੀ ਰਾਮਦਾਸ ਆਠਵਲੇ ਦੀ ਮੌਜੂਦਗੀ 'ਚ ਉਨ੍ਹਾਂ ਦੀ ਪਾਰਟੀ ਰਿਪਬਲਿਕਨ ਪਾਰਟੀ ਆਫ਼ ਇੰਡੀਆ-ਏ (ਆਰ.ਪੀ.ਆਈ.) 'ਚ ਸ਼ਾਮਲ ਹੋਈ ਸੀ। ਮੁੰਬਈ 'ਚ ਆਠਵਲੇ ਨੇ ਹੀ ਪਾਇਲ ਨੂੰ ਪਾਰਟੀ ਦੀ ਮੈਂਬਰਸ਼ਿੱਪ ਦਿਵਾਈ ਸੀ। ਜਾਣਕਾਰੀ ਅਨੁਸਾਰ ਪਾਇਲ ਨੂੰ ਪਾਰਟੀ ਦੀ ਮਹਿਲਾ ਵਿੰਗ ਦੀ ਉੱਪ ਪ੍ਰਧਾਨ ਬਣਾਇਆ ਗਿਆ ਹੈ।