ਮੁੱਖ ਮੰਤਰੀ ਚੰਨੀ ਵਲੋਂ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਵਿਰੁਧ ਵੈਟ ਦੇ 40,000 ਕੇਸ ਰੱਦ ਕਰਨ ਦਾਐਲਾਨ
Published : Oct 28, 2021, 7:09 am IST
Updated : Oct 28, 2021, 7:09 am IST
SHARE ARTICLE
image
image

ਮੁੱਖ ਮੰਤਰੀ ਚੰਨੀ ਵਲੋਂ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਵਿਰੁਧ ਵੈਟ ਦੇ 40,000 ਕੇਸ ਰੱਦ ਕਰਨ ਦਾ ਐਲਾਨ

ਲੁਧਿਆਣਾ, 27 ਅਕਤੂਬਰ (ਜਗਪਾਲ ਸਿੰਘ ਸੰਧੂ): ਸੂਬੇ ਦੇ ਵਪਾਰ ਅਤੇ ਉਦਯੋਗ ਨੂੰ  ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਵਿਰੁਧ ਵੈਟ ਨਾਲ ਸਬੰਧਤ  ਕੁਲ 48,000 ਕੇਸਾਂ ਵਿਚੋਂ 40,000 ਬਕਾਇਆ ਕੇਸਾਂ ਨੂੰ  ਮੁੱਢੋਂ ਰੱਦ ਕਰਨ ਦਾ ਐਲਾਨ ਕੀਤਾ ਹੈ | ਨਿਵੇਸ਼ਕਾਂ ਦਾ ਭਰੋਸਾ ਵਿਸ਼ੇ 'ਤੇ ਕਰਵਾਏ ਗਏ ਚੌਥੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਦੂਜੇ ਦਿਨ ਉਦਯੋਗਪਤੀਆਂ, ਵਪਾਰੀਆਂ ਅਤੇ ਸੰਭਾਵੀ ਉਦਮੀਆਂ ਨੂੰ  ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਬੰਧਤ ਵਪਾਰੀਆਂ/ ਉਦਯੋਗਪਤੀਆਂ ਨੂੰ  ਕੁਲ ਬਕਾਇਆ ਟੈਕਸ ਦੇਣਦਾਰੀ ਦਾ ਸਿਰਫ਼ 30 ਫ਼ੀ ਸਦੀ ਜਮ੍ਹਾਂ ਕਰਵਾਉਣ ਲਈ ਕਹਿ ਕੇ 8000 ਬਕਾਇਆ ਕੇਸਾਂ ਨੂੰ  ਆਪਸੀ ਸਹਿਮਤੀ ਨਾਲ ਨਿਪਟਾਇਆ ਜਾਵੇਗਾ ਅਤੇ ਇਸ ਤਰ੍ਹਾਂ ਉਨ੍ਹਾਂ ਨੂੰ  ਇਸ ਪੱਖ 'ਤੇ ਹੋਣ ਵਾਲੀਆਂ ਬਹੁਤ ਸਾਰੀਆਂ ਅਸੁਵਿਧਾਵਾਂ ਤੋਂ ਬਚਾਇਆ ਜਾਵੇਗਾ | 
ਹੋਰ ਰਾਹਤ ਦਿੰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਨ੍ਹਾਂ ਨੂੰ  ਮੌਜੂਦਾ ਵਿੱਤੀ ਸਾਲ ਦੌਰਾਨ ਉਪਰੋਕਤ ਟੈਕਸ ਦੇਣਦਾਰੀ ਦਾ ਸਿਰਫ਼ 20 ਫ਼ੀ ਸਦੀ ਜਮ੍ਹਾਂ ਕਰਵਾਉਣਾ ਹੋਵੇਗਾ ਅਤੇ ਬਾਕੀ 80 ਫ਼ੀ ਸਦ ਅਗਲੇ ਸਾਲ ਤਕ ਜਮ੍ਹਾਂ ਕਰਵਾਉਣਾ ਹੋਵੇਗਾ | 

ਸ. ਚੰਨੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਇਹ ਉਦਯੋਗਿਕ ਪੱਖੀ ਪਹਿਲਕਦਮੀ ਵੱਡੇ ਪੱਧਰ 'ਤੇ ਨਿਵੇਸ਼ ਕਰਨ ਲਈ ਉਨ੍ਹਾਂ ਦੇ ਮਨੋਬਲ ਨੂੰ  ਹੁਲਾਰਾ ਦੇਵੇਗੀ ਅਤੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਦਯੋਗ ਨੂੰ  ਸਫ਼ਲਤਾ ਦੀਆਂ ਨਵੀਆਂ ਬੁਲੰਦੀਆਂ 'ਤੇ ਪਹੁੰਚਾਉਣ ਲਈ ਅਸਲ ਮਦਦਗਾਰ ਅਤੇ ਸਹਿਯੋਗੀ ਵਜੋਂ ਕੰਮ ਕਰੇਗੀ | ਖਿੱਤੇ ਵਿਚ ਆਰਥਕ ਗਤੀਵਿਧੀ ਨੂੰ  ਹੁਲਾਰਾ ਦੇਣ ਲਈ ਬਿਹਤਰੀਨ ਹਵਾਈ ਸੰਪਰਕ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਹਲਵਾਰਾ (ਲੁਧਿਆਣਾ) ਵਿਖੇ ਬਣਨ ਵਾਲੇ ਗ੍ਰੀਨ ਫ਼ੀਲਡ ਹਵਾਈ ਅੱਡੇ ਦਾ 15 ਨਵੰਬਰ ਨੂੰ  ਨੀਂਹ ਪੱਥਰ ਰੱਖਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਇਹ ਵੱਕਾਰੀ ਹਵਾਈ ਅੱਡਾ ਅੱਠ ਮਹੀਨਿਆਂ ਵਿਚ ਮੁਕੰਮਲ ਹੋ ਜਾਵੇਗਾ | ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਦਰਮਿਆਨੇ ਉਦਯੋਗਾਂ ਲਈ ਬਿਜਲੀ ਕੁਨੈਕਸ਼ਨਾਂ 'ਤੇ ਫਿਕਸਡ ਚਾਰਜਿਜ਼ ਨੂੰ  ਘਟਾ ਕੇ 50 ਫ਼ੀ ਸਦੀ ਕਰ ਦਿਤਾ ਗਿਆ ਹੈ | ਉਨ੍ਹਾਂ ਕਿਹਾ ਕਿ ਉਦਯੋਗਿਕ ਫ਼ੋਕਲ ਪੁਆਇੰਟਾਂ ਵਿਚ ਬੁਨਿਆਦੀ ਢਾਂਚੇ ਨੂੰ  ਅਪਗ੍ਰੇਡ ਕਰਨ ਲਈ 150 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ | 
ਅਪਣੇ ਸੰਬੋਧਨ ਵਿਚ ਉਦਯੋਗ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਚੰਨੀ ਦੀ ਦੂਰਅੰਦੇਸ਼ੀ ਅਗਵਾਈ ਸਦਕਾ ਸੂਬੇ ਵਿਚ ਉਦਯੋਗਿਕ ਵਿਕਾਸ ਨੂੰ  ਵੱਡਾ ਹੁਲਾਰਾ ਮਿਲਿਆ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਅੱਜ ਉਦਯੋਗਿਕ ਗਤੀਵਿਧੀਆਂ ਦੇ ਕੇਂਦਰ ਵਜੋਂ ਉਭਰਿਆ ਹੈ | ਉਦਯੋਗ ਮੰਤਰੀ ਨੇ ਕਿਹਾ ਕਿ ਲੁਧਿਆਣਾ ਉਦਯੋਗਿਕ ਗਤੀਵਿਧੀਆਂ ਦੇ ਹੱਬ ਵਜੋਂ ਉਭਰੇਗਾ | ਉਹਨਾਂ ਕਿਹਾ ਕਿ ਕਾਰੋਬਾਰ ਕਰਨ ਵਿਚ ਆਸਾਨੀ ਅਤੇ ਨਿਵੇਸ਼ ਪੰਜਾਬ ਨੂੰ  ਨਿਵੇਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ | ਇਸ ਮੌਕੇ ਧਨਵਾਦ ਕਰਦਿਆਂ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸੂਬੇ ਦੇ ਉਦਯੋਗ ਨੂੰ  ਨਵੀਂ ਸਿਖਰ 'ਤੇ ਲਿਜਾਣ ਲਈ ਮੁੱਖ ਮੰਤਰੀ ਦੀ ਦੂਰਦਰਸ਼ੀ ਅਤੇ ਨਿਵੇਸ਼ਕ ਪੱਖੀ ਪਹੁੰਚ ਦੀ ਸ਼ਲਾਘਾ ਕੀਤੀ | ਇਸ ਦੌਰਾਨ, ਮਲਹੋਤਰਾ ਗਰੁਪ ਦੀ ਚੇਅਰਪਰਸਨ ਮੀਨੂੰ ਮਲਹੋਤਰਾ ਨੇ ਰੀਅਲ ਅਸਟੇਟ ਸੈਕਟਰ ਵਿਚ 1600 ਕਰੋੜ ਰੁਪਏ ਦੇ ਨਿਵੇਸ਼ ਦੀ ਪੁਸ਼ਟੀ ਕੀਤੀ ਅਤੇ ਵਰਧਮਾਨ ਟੈਕਸਟਾਈਲ ਦੇ ਵਾਈਸ ਚੇਅਰਮੈਨ ਅਤੇ ਐਮ.ਡੀ ਸੁਚਿਤਾ ਓਸਵਾਲ ਜੈਨ ਨੇ ਸੂਬੇ ਵਿਚ ਅਪਣੀ ਕੰਪਨੀ ਦੀਆਂ 400 ਕਰੋੜ ਰੁਪਏ ਦੀਆਂ ਵਿਸਤਾਰ ਯੋਜਨਾਵਾਂ ਦਾ ਐਲਾਨ ਕੀਤਾ | ਇਸ ਤੋਂ ਇਲਾਵਾ ਇੰਟਰਨੈਸ਼ਨਲ ਟਰੈਕਟਰਜ਼ ਦੇ ਉਪ ਪ੍ਰਧਾਨ ਏ.ਐਸ. ਮਿੱਤਲ ਨੇ ਸੂਬੇ ਵਿਚ ਇਕ ਹੋਰ ਅਤਿ ਆਧੁਨਿਕ ਟਰੈਕਟਰ ਫ਼ੈਕਟਰੀ ਸਥਾਪਤ ਕਰਨ ਦਾ ਐਲਾਨ ਕੀਤਾ |

L48_•agpal Singh Sandhu_27_03
 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement