
ਚੰਡੀਗੜ੍ਹ ਯੂਨੀਵਰਸਿਟੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਖ਼ਬਰਾਂ ਝੂਠੀਆਂ ਹਨ ਕਿਸੇ ਵੀ ਮੰਤਰੀ ਜਾਂ ਆਗੂ ਵਲੋਂ ਯੂਨੀਵਰਸਿਟੀ ਕੈਂਪਸ ਦਾ ਦੌਰਾ ਨਹੀਂ ਕੀਤਾ ਜਾ ਰਿਹਾ।
ਮੋਹਾਲੀ (ਚਰਨਜੀਤ ਸਿੰਘ ਸੁਰਖ਼ਾਬ): ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਚੰਡੀਗੜ੍ਹ ਯੂਨੀਵਰਸਿਟੀ ਕੈਂਪਸ ਫੇਰੀ ਸਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਕਿਸਾਨਾਂ ਵਲੋਂ ਉਹਨਾਂ ਦੇ ਵਿਰੋਧ ਦਾ ਸੱਦਾ ਦਿੱਤਾ ਗਿਆ ਸੀ। ਹਾਲਾਂਕਿ ਚੰਡੀਗੜ੍ਹ ਯੂਨੀਵਰਸਿਟੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਖ਼ਬਰਾਂ ਝੂਠੀਆਂ ਹਨ ਕਿਸੇ ਵੀ ਮੰਤਰੀ ਜਾਂ ਆਗੂ ਵਲੋਂ ਯੂਨੀਵਰਸਿਟੀ ਕੈਂਪਸ ਦਾ ਦੌਰਾ ਨਹੀਂ ਕੀਤਾ ਜਾ ਰਿਹਾ।
Farmers Protest in Chandigarh University
ਹੋਰ ਪੜ੍ਹੋ: ਕਿਸਾਨ ਬੀਬੀਆਂ ਨੂੰ ਕੁਚਲਣ ਦੀ ਘਟਨਾ ’ਤੇ ਬੋਲੇ ਰਾਹੁਲ ਗਾਂਧੀ, ‘ਦੇਸ਼ ਨੂੰ ਖੋਖਲਾ ਕਰ ਰਹੀ ਇਹ ਬੇਰਹਿਮੀ’
ਜਦਕਿ ਕਿਸਾਨਾਂ ਦਾ ਕਹਿਣਾ ਹੈ ਕਿ ਯੂਨੀਵਰਸਿਟੀ ਵਿਚ ਮਨੋਹਰ ਲਾਲ ਖੱਟੜ ਅਤੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਫੇਰੀ ਦੇ ਚਲਦਿਆਂ ਹੈਲੀਪੈਡ ਬਣਾਇਆ ਗਿਆ ਹੈ ਅਤੇ ਯੂਨੀਵਰਸਿਟੀ ਵਿਚ ਭਾਰੀ ਗਿਣਤੀ ਵਿਚ ਫੋਰਸ ਤੈਨਾਤ ਕੀਤੀ ਗਈ ਹੈ।
Farmers Protest in Chandigarh University
ਹੋਰ ਪੜ੍ਹੋ: ਜੰਮੂ-ਕਸ਼ਮੀਰ ਦੇ ਡੋਡਾ ਵਿਚ ਦਰਦਨਾਕ ਹਾਦਸਾ, ਮਿੰਨੀ ਬੱਸ ਖਾਈ ਵਿਚ ਡਿੱਗੀ, 8 ਲੋਕਾਂ ਦੀ ਮੌਤ
ਇਸ ਤੋਂ ਸਾਫ਼ ਹੁੰਦਾ ਹੈ ਕਿ ਯੂਨੀਵਰਸਿਟੀ ਵਿਚ ਮਨੋਹਰ ਲਾਲ ਖੱਟੜ ਜਾਂ ਕਿਸੇ ਹੋਰ ਮੰਤਰੀ ਦਾ ਪ੍ਰੋਗਰਾਮ ਰੱਖਿਆ ਗਿਆ ਸੀ ਪਰ ਕਿਸਾਨਾਂ ਦੇ ਵਿਰੋਧ ਨੂੰ ਦੇਖਦਿਆਂ ਯੂਨੀਵਰਸਿਟੀ ਵਲੋਂ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ। ਯੂਨੀਵਰਸਿਟੀ ਪ੍ਰਸ਼ਾਸਨ ਦਾ ਵਿਰੋਧ ਕਰਦਿਆਂ ਕਿਸਾਨਾਂ ਨੇ ਹੈਲੀਪੈਡ ਨੂੰ ਘੇਰਾ ਪਾ ਲਿਆ ਅਤੇ ਕੇਂਦਰ ਸਰਕਾਰ ਤੇ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ।
Farmers Protest in Chandigarh University
ਹੋਰ ਪੜ੍ਹੋ: ਬਰਨਾਲਾ ਪੁਲਿਸ ਦੀ ਛਾਪੇਮਾਰੀ, ਵੱਡੀ ਗਿਣਤੀ 'ਚ ਨਜਾਇਜ਼ ਸਟੋਰ ਕੀਤੇ ਪਟਾਕੇ ਬਰਾਮਦ
ਇਸ ਦੌਰਾਨ ਮਾਹੌਲ ਤਣਾਅਪੂਰਨ ਬਣ ਗਿਆ। ਕਿਸਾਨਾਂ ਨੇ ਯੂਨੀਵਰਸਿਟੀ ਦੇ ਸਾਰੇ ਗੇਟਾਂ ਨੂੰ ਘੇਰਾ ਪਾਇਆ ਹੋਇਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਹਾਲਤ ’ਚ ਭਾਜਪਾ ਆਗੂਆਂ ਨੂੰ ਯੂਨੀਵਰਸਿਟੀ ਵਿਚ ਦਾਖਲ ਨਹੀਂ ਹੋਣ ਦੇਣਗੇ।