ਕੈਲਗਰੀ ਦੇ ਗੁਰਦਵਾਰਾ ਸਾਹਿਬ ਨੂੰ ਜਾਂਦੀ ਸੜਕ ’ਤੇ ਪੱਗ ਅਤੇ ਗਊਆਂ ਬਾਰੇ ਲਿਖੇ ਨਸਲੀ ਅਪਸ਼ਬਦ
Published : Oct 28, 2021, 5:53 am IST
Updated : Oct 28, 2021, 5:53 am IST
SHARE ARTICLE
image
image

ਕੈਲਗਰੀ ਦੇ ਗੁਰਦਵਾਰਾ ਸਾਹਿਬ ਨੂੰ ਜਾਂਦੀ ਸੜਕ ’ਤੇ ਪੱਗ ਅਤੇ ਗਊਆਂ ਬਾਰੇ ਲਿਖੇ ਨਸਲੀ ਅਪਸ਼ਬਦ

ਕੈਲਗਰੀ, 27 ਅਕਤੂਬਰ: ਸਥਾਨਕ ਦਸ਼ਮੇਸ਼ ਕਲਚਰਲ ਸੈਂਟਰ ਗੁਰਦਵਾਰੇ ਨੂੰ ਜਾਂਦੀ ਸੜਕ ਉਪਰ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਪੱਗ ਅਤੇ ਗਊਆਂ ਬਾਰੇ ਨਸਲੀ ਅਪਸ਼ਬਦ ਲਿਖੇ ਗਏ। ਇਕ ਨਿਜੀ ਚੈਨਲ ਦੀ ਖ਼ਬਰ ਮੁਤਾਬਕ ਇਹ ਘਟਨਾ ਜੋਤੀ ਗੋਨਡੇਕ, ਕੈਲਗਰੀ ਦੇ ਪਹਿਲੇ ਮਹਿਲਾ ਮੇਅਰ ਬਣਨ ਤੋਂ ਇਕ ਦਿਨ ਮਗਰੋਂ ਵਾਪਰੀ। ਇਸ ਘਟਨਾ ਦੀ ਪੁਸ਼ਟੀ ਕਰਦਿਆਂ ਕੈਲਗਰੀ ਪੁਲਿਸ ਨੇ ਅਪਣੇ ਟਵੀਟ ਵਿਚ ਲਿਖਿਆ,‘‘ਸਾਨੂੰ ਦਸ਼ਮੇਸ ਕਲਚਰਲ ਸੈਂਟਰ ਕੋਲ ਹੋਈ ਗਰੇਫਿਟੀ ਘਟਨਾ ਬਾਰੇ ਪਤਾ ਹੈ। ਇਹ ਕਾਰਵਾਈ ਸਵੀਕਾਰਨਯੋਗ ਨਹੀਂ ਹੈ ਅਤੇ ਅਸੀਂ ਇਸ ਦੀ ਡੂੰਘਾਈ ਨਾਲ ਜਾਂਚ ਕਰ ਕੇ ਦੋਸ਼ੀਆਂ ਨੂੰ ਸਾਹਮਣੇ ਲਿਆਉਣ ਲਈ ਵਚਨਬੱਧ ਹਾਂ।’’ ਘਟਨਾ ਦੀ ਕੈਲਗਰੀ ਵਿਚ ਚਾਰੇ ਪਾਸਿਉਂ ਨਿੰਦਾ ਹੋ ਰਹੀ ਹੈ। 
ਟਵਿੱਟਰ ’ਤੇ ਬਹੁਤ ਸਾਰੇ ਸਿਆਸੀ ਆਗੂਆਂ ਨੇ ਇਸ ਮਸਲੇ ਬਾਰੇ ਟਵੀਟ ਕੀਤੇ ਹਨ ਅਤੇ ਲਿਖਿਆ ਹੈ ਕਿ ਕੈਨੇਡੀਅਨ ਸਮਾਜ ਵਿਚ ਅਜਿਹੇ ਕੰਮਾਂ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ। ਵਰਲਡ ਸਿੱਖ ਆਰਗੇਨਾਈਜ਼ੇਸ਼ਨ ਦੇ ਬਲਪ੍ਰੀਤ ਸਿੰਘ ਨੇ ਦਸਿਆ ਕਿ ਇਸ ਤੋਂ ਪਹਿਲਾਂ ਵੀ ਗੁਰਦਵਾਰੇ ਨੂੰ ਨਸਲੀ ਨਫ਼ਰਤ ਦਾ ਨਿਸ਼ਾਨਾ ਬਣਾਇਆ ਗਿਆ। ਜਦੋਂ 2016 ਵਿਚ ਗੁਰਦਵਾਰੇ ਦੇ ਬਾਹਰ ਨਾਜੀ ਸਵਾਸਤਿਕ ਦੇ ਨਿਸ਼ਾਨ ਬਣਾਏ ਗਏ ਸਨ।             (ਏਜੰਸੀ)

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement