ਰਜ਼ੀਆ ਸੁਲਤਾਨਾ ਵੱਲੋਂ ਬਜ਼ੁਰਗਾਂ ਦੀ ਸਹਾਇਤਾ ਲਈ ਹੈਲਪਲਾਈਨ ਜਾਰੀ
Published : Oct 28, 2021, 5:29 pm IST
Updated : Oct 28, 2021, 5:29 pm IST
SHARE ARTICLE
Razia Sultana
Razia Sultana

ਪੰਜਾਬ ਦੇ ਵਸਨੀਕ ਬਜ਼ੁਰਗ ਹੁਣ ਆਪਣੀ ਕਿਸੇ ਵੀ ਸਮੱਸਿਆ ਲਈ 14567 ਨੰਬਰ ‘ਤੇ ਕਾਲ ਕਰ ਸਕਦੇ ਹਨ।

ਚੰਡੀਗੜ੍ਹ:  ਪੰਜਾਬ ਦੇ ਵਸਨੀਕ ਬਜ਼ੁਰਗ ਹੁਣ ਆਪਣੀ ਕਿਸੇ ਵੀ ਸਮੱਸਿਆ ਲਈ 14567 ਨੰਬਰ ‘ਤੇ ਕਾਲ ਕਰ ਸਕਦੇ ਹਨ। ਇਸ ਹੈਲਪਲਾਈਨ ਦਾ ਉਦਘਾਟਨ ਅੱਜ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਰਜ਼ੀਆ ਸੁਲਤਾਨਾ ਨੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਹੈਲਪਲਾਈਨ ਵਿੱਚ ਹਦਾਇਤਾਂ ਅਨੁਸਾਰ ਇੱਕ ਕਾਲ ਸੈਂਟਰ ਬਣਾਇਆ ਗਿਆ ਹੈ, ਜਿੱਥੇ ਕਨੈਕਟ ਆਫੀਸਰ ਬਜ਼ੁਰਗਾਂ ਨਾਲ ਫੋਨ ‘ਤੇ ਗੱਲ ਕਰਦੇ ਹਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਮੁਸ਼ਕਿਲਾਂ ਨੂੰ ਸੁਣਦੇ ਹਨ।

Razia Sultana's message to take care of the natural environmentRazia Sultana

ਹੋਰ ਪੜ੍ਹੋ: ਅਰਵਿੰਦ ਕੇਜਰੀਵਾਲ ਦੀ ਪੰਜਾਬ ਤੇ CM ਚੰਨੀ ਦੀ ਦਿੱਲੀ ਫੇਰੀ ਨੂੰ ਲੈ ਕੇ ਸੁਨੀਲ ਜਾਖੜ ਦਾ ਤੰਜ਼

ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਫੀਲਡ ਆਫੀਸਰ ਤਾਇਨਾਤ ਹਨ ਜੋ ਜ਼ਮੀਨੀ ਪੱਧਰ ‘ਤੇ ਬਜ਼ੁਰਗਾਂ ਦੇ ਕੋਲ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਦੇ ਹਨ। ਭਾਰਤ ਸਰਕਾਰ, ਹੈਲਪਏਜ਼ ਅਤੇ ਗੈਰ ਸਰਕਾਰੀ ਸੰਗਠਨਾਂ ਨਾਲ ਮਿਲ ਕੇ ਇਸ ਹੈਲਪਲਾਈਨ ਨੂੰ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਹੈਲਪ ਲਾਈਨ ਪੰਜਾਬ ਸਰਕਾਰ ਦੇ ਵੱਖ-ਵੱਖ ਅਦਾਰਿਆਂ ਜਿਵੇਂ ਕਿ ਪੁਲਿਸ, ਸਿਹਤ ਵਿਭਾਗ, ਪੰਜਾਬ ਲੀਗਲ ਸਰਵਿਸ ਅਥਾਰਟੀ, ਮੇਨਟੇਨੈਂਸ ਐਕਟ ਅਧੀਨ ਬਣੇ ਟ੍ਰਿਬਿਊਨਲ, ਡਿਪਟੀ ਕਮਿਸ਼ਨਰ, ਸੀਨੀਅਰ ਨਾਗਰਿਕਾਂ ਦੇ ਸਮੂਹ, ਗੈਰ ਸਰਕਾਰੀ ਸੰਸਥਾਵਾਂ, ਬਿਰਧ ਘਰ ਆਦਿ ਨਾਲ ਮਿਲ ਕੇ ਕੰਮ ਕਰੇਗੀ ਤਾਂ ਜੋ ਲੋੜ ਵੇਲੇ ਬਜ਼ੁਰਗਾਂ ਲਈ ਇਨ੍ਹਾਂ ਅਦਾਰਿਆਂ ਤੋਂ ਮਦਦ ਲਈ ਜਾ ਸਕੇ।

Razia Sultana and OthersRazia Sultana and Others

ਹੋਰ ਪੜ੍ਹੋ: ਲੁਧਿਆਣਾ ਵਿਚ ਅਚਾਨਕ ਧਸੀ ਸੜਕ, ਸਕੂਟੀ ਸਣੇ ਖੱਡੇ 'ਚ ਡਿੱਗੀਆਂ ਸਕੂਲੀ ਬੱਚੀਆਂ  

ਮੰਤਰੀ ਨੇ ਦੱਸਿਆ ਕਿ ਬਜ਼ੁਰਗਾਂ ਦੀ ਭਲਾਈ ਨੂੰ ਮੱਦੇਨਜ਼ਰ ਰੱਖਦਿਆਂ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਜ਼ੁਰਗਾਂ ਲਈ ਇਕ ਬਿਰਧ ਘਰ ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ਹੈ। ਜ਼ਿਲ੍ਹਾ ਬਰਨਾਲਾ ਅਤੇ ਮਾਨਸਾ ਵਿਖੇ ਬਿਰਧ ਘਰਾਂ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਇਸ ਤੋ ਇਲਾਵਾ ਰਾਜ ਦੇ ਬਾਕੀ ਜ਼ਿਲ੍ਹਿਆਂ ਵਿਚ ਬਿਰਧ ਘਰ ਚਲਾਉਣ ਲਈ ਗੈਰ ਸਰਕਾਰੀ ਸੰਸਥਾਵਾ ਨੂੰ ਗ੍ਰਾਂਟ ਇਨ ਏਡ ਦਿੱਤੀ ਜਾਵੇਗੀ।

RAZIA SULTANARAZIA SULTANA

ਹੋਰ ਪੜ੍ਹੋ: CM ਖੱਟਰ ਤੇ ਰਾਜਨਾਥ ਸਿੰਘ ਦੀ ਫੇਰੀ ਤੋਂ ਪਹਿਲਾਂ ਚੰਡੀਗੜ੍ਹ ਯੂਨੀਵਰਸਿਟੀ ‘ਚ ਕਿਸਾਨਾਂ ਦਾ ਪ੍ਰਦਰਸ਼ਨ

ਰਜ਼ੀਆ ਸੁਲਤਾਨਾ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਰਾਜ ਦੇ ਬਜ਼ੁਰਗ ਵਿਅਕਤੀਆਂ, ਵਿਧਵਾਵਾਂ, ਦਿਵਿਆਂਜਨਾਂ ਦੀ ਭਲਾਈ ਲਈ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਜੁਲਾਈ 2021 ਤੋਂ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਅਧੀਨ ਪੈਨਸ਼ਨ ਦੀ ਰਾਸ਼ੀ 750 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 1500 ਰੁਪਏ ਪ੍ਰਤੀ ਮਹੀਨਾ ਕੀਤੀ ਹੈ।

ਹੋਰ ਪੜ੍ਹੋ: ਕਿਸਾਨ ਬੀਬੀਆਂ ਨੂੰ ਕੁਚਲਣ ਦੀ ਘਟਨਾ ’ਤੇ ਬੋਲੇ ਰਾਹੁਲ ਗਾਂਧੀ, ‘ਦੇਸ਼ ਨੂੰ ਖੋਖਲਾ ਕਰ ਰਹੀ ਬੇਰਹਿਮੀ’

ਉਨ੍ਹਾਂ ਦੱਸਿਆ ਕਿ ਇਸ ਸਮੇਂ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਅਧੀਨ 26 ਲੱਖ 92 ਹਜ਼ਾਰ ਤੋਂ ਜ਼ਿਆਦਾ ਲਾਭਪਾਤਰੀਆਂ ਨੂੰ ਪੈਨਸ਼ਨ ਦਿੱਤੀ ਜਾ ਰਹੀ ਹੈ । ਇਨ੍ਹਾਂ ਵਿੱਚੋਂ 18.15 ਲੱਖ ਬੁਢਾਪਾ ਪੈਨਸ਼ਨ ਦੇ ਲਾਭਪਾਤਰੀ ਹਨ। ਸਤੰਬਰ 2021 ਤੱਕ ਦੀ ਪੈਨਸ਼ਨ ਲਾਭਪਤਾਰੀਆਂ ਨੂੰ ਭੇਜੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2021-22 ਲਈ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ। ਸਰਕਾਰ ਲਾਭਪਾਤਰੀਆਂ ਨੂੰ ਪੈਨਸ਼ਨ ਦੀ ਅਦਾਇਗੀ ਹਰ ਮਹੀਨੇ ਸਮੇਂ ਸਿਰ  ਭੇਜਣ ਲਈ ਯਤਨਸ਼ੀਲ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement