
ਉਹਨਾਂ ਦੱਸਿਆ ਕਿ ਮਨੋਹਰ ਲਾਲ ਖੱਟਰ ਦਾ ਕੋਈ ਪ੍ਰੋਗਰਾਮ ਨਹੀਂ ਸੀ। ਹਾਲਾਂਕਿ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਆਉਣ ਦਾ ਪ੍ਰੋਗਰਾਮ ਜ਼ਰੂਰ ਸੀ।
ਮੋਹਾਲੀ (ਚਰਨਜੀਤ ਸਿੰਘ ਸੁਰਖ਼ਾਬ): ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਚੰਗੀਗੜ੍ਹ ਯੂਨੀਵਰਸਿਟੀ ਫੇਰੀ ਨੂੰ ਲੈ ਕੇ ਕਿਸਾਨਾਂ ਵਲੋਂ ਯੂਨੀਵਰਸਿਟੀ ਪ੍ਰਸ਼ਾਸਨ ਦਾ ਵਿਰੋਧ ਕੀਤਾ ਗਿਆ, ਹਾਲਾਂਕਿ ਚੰਡੀਗੜ੍ਹ ਯੂਨੀਵਰਸਿਟੀ ਦੇ ਅਧਿਕਾਰੀਆਂ ਦਾ ਕਹਿਣਾ ਸੀ ਕਿ ਇਹ ਖ਼ਬਰਾਂ ਝੂਠੀਆਂ ਹਨ, ਕਿਸੇ ਵੀ ਮੰਤਰੀ ਜਾਂ ਆਗੂ ਵਲੋਂ ਯੂਨੀਵਰਸਿਟੀ ਕੈਂਪਸ ਦਾ ਦੌਰਾ ਨਹੀਂ ਕੀਤਾ ਜਾ ਰਿਹਾ।
Farmers Protest in Chandigarh University
ਹੋਰ ਪੜ੍ਹੋ: ਕਿਸਾਨ ਅੰਦੋਲਨ ਦੀ ਹਮਾਇਤ ਕਰਨ ਵਾਲੇ NRI ਪੰਜਾਬੀ ਨੂੰ ਹਵਾਈ ਅੱਡੇ ਤੋਂ ਹੀ ਭੇਜਿਆ ਵਾਪਸ
ਵਿਰੋਧ ਦੇ ਚਲਦਿਆਂ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ, ਇਸ ਦੌਰਾਨ ਉਹਨਾਂ ਨੇ ਕਿਸਾਨਾਂ ਤੋਂ ਮਾਫੀ ਮੰਗੀ। ਉਹਨਾਂ ਨੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਲਈ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੇ ਅਪਣੇ ਆਪ ਨੂੰ ਹਮੇਸ਼ਾਂ ਹੀ ਕਿਸਾਨ ਪਰਿਵਾਰ ਦਾ ਹਿੱਸਾ ਸਮਝਿਆ ਹੈ। ਉਹਨਾਂ ਕਿਹਾ ਕਿ ਉਹਨਾਂ ਦੀਆਂ ਦੋ ਪੀੜੀਆਂ ਨੇ ਕਿਸਾਨੀ ਦੀ ਸੇਵਾ ਕੀਤੀ ਹੈ ਅਤੇ ਉਹਨਾਂ ਦੇ ਦਾਦਾ ਜੀ ਅਤੇ ਪਿਤਾ ਜੀ ਦਾ ਸਸਕਾਰ ਕਿਸਾਨੀ ਦੇ ਝੰਡੇ ਹੇਠ ਹੋਇਆ।
Satnam Singh Sandhu
ਹੋਰ ਪੜ੍ਹੋ: "ਮਿਆਰੀ ਸੁਧਾਰਾਂ ਨੂੰ ਅਮਲੀਜਾਮਾ ਪਹਿਨਾਉਣ ਲਈ ਸਿੱਖਿਆ ਦਾ ਸਾਂਝਾ ਧੁਰਾ ਵਿਕਸਤ ਕੀਤਾ ਜਾਵੇਗਾ"
ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਉਹਨਾਂ ਨੇ ਹਮੇਸ਼ਾਂ ਹੀ ਕਿਸਾਨਾਂ ਨੂੰ ਸਤਿਕਾਰ ਦਿੱਤਾ ਹੈ ਅਤੇ ਅੱਗੇ ਵੀ ਦਿੰਦੇ ਰਹਿਣਗੇ। ਉਹਨਾਂ ਦੇ ਭਰਾ ਵੀ 32 ਕਿਸਾਨ ਜਥੇਬੰਦੀਆਂ ਵਿਚੋਂ ਇਕ ਜਥੇਬੰਦੀ ਵਿਚ ਦਿੱਲੀ ਸੰਘਰਸ਼ ਕਰ ਰਹੇ ਹਨ। ਯੂਨੀਵਰਸਿਟੀ ਦੇ ਪ੍ਰੋਗਰਾਮ ਸਬੰਧੀ ਉਹਨਾਂ ਦੱਸਿਆ ਕਿ ਮਨੋਹਰ ਲਾਲ ਖੱਟਰ ਦਾ ਕੋਈ ਪ੍ਰੋਗਰਾਮ ਨਹੀਂ ਸੀ। ਹਾਲਾਂਕਿ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਆਉਣ ਦਾ ਪ੍ਰੋਗਰਾਮ ਜ਼ਰੂਰ ਸੀ, ਇਹ ਪ੍ਰੋਗਰਾਮ ਰੱਖਿਆ ਨਾਲ ਸਬੰਧਤ ਸੀ।
Farmers Protest in Chandigarh University
ਹੋਰ ਪੜ੍ਹੋ: ਅਰਵਿੰਦ ਕੇਜਰੀਵਾਲ ਦੀ ਪੰਜਾਬ ਤੇ CM ਚੰਨੀ ਦੀ ਦਿੱਲੀ ਫੇਰੀ ਨੂੰ ਲੈ ਕੇ ਸੁਨੀਲ ਜਾਖੜ ਦਾ ਤੰਜ਼
ਇਸ ਦੇ ਤਹਿਤ ਪੰਜਾਬ ਵਿਚ ਪਹਿਲੀ ਵਾਰ ਸੈਟੇਲਾਈਟ ਸੈਂਟਰ ਸਥਾਪਤ ਕੀਤਾ ਜਾਣਾ ਸੀ, ਜਿਸ ’ਤੇ ਕਰੀਬ ਢਾਈ ਕਰੋੜ ਦੀ ਲਾਗਤ ਸੀ। ਸਤਨਾਮ ਸਿੰਘ ਨੇ ਦੱਸਿਆ ਕਿ ਉਹਨਾਂ ਦੀ ਮਨਸ਼ਾ ਕਿਸਾਨਾਂ ਨੂੰ ਠੇਸ ਪਹੁੰਚਾਉਣ ਦੀ ਨਹੀਂ ਸੀ। ਕਿਸਾਨਾਂ ਦੀਆਂ ਭਾਵਨਾਵਾਂ ਅਤੇ ਇਤਰਾਜ਼ ਨੂੰ ਦੇਖਦਿਆਂ ਕੱਲ੍ਹ ਹੀ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਸੀ।