
ਅਰਵਿੰਦ ਕੇਜਰੀਵਾਲ ਅੱਜ ਤੋਂ ਪੰਜਾਬ ਦੌਰੇ 'ਤੇ ਹਨ ਤੇ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦਿੱਲੀ 'ਚ ਹਨ। CM ਚੰਨੀ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ।
ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਤੋਂ ਦੋ ਦਿਨ ਦੇ ਪੰਜਾਬ ਦੌਰੇ 'ਤੇ ਹਨ ਤੇ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ 'ਚ ਹਨ। ਚਰਨਜੀਤ ਸਿੰਘ ਚੰਨੀ ਨੇ ਹਾਲ ਹੀ 'ਚ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਇਸ ਦੇ ਨਾਲ ਹੀ ਸੁਨੀਲ ਜਾਖੜ ਨੇ ਕੇਜਰੀਵਾਲ ਤੇ ਸੀਐਮ ਚੰਨੀ ਦੀ ਫੇਰੀ ਨੂੰ ਲੈ ਕੇ ਤੰਜ਼ ਕੱਸਿਆ ਹੈ।
Sunil Jakhar
ਹੋਰ ਪੜ੍ਹੋ: ਲੁਧਿਆਣਾ ਵਿਚ ਅਚਾਨਕ ਧਸੀ ਸੜਕ, ਸਕੂਟੀ ਸਣੇ ਖੱਡੇ 'ਚ ਡਿੱਗੀਆਂ ਸਕੂਲੀ ਬੱਚੀਆਂ
ਸੁਨੀਲ ਜਾਖੜ ਨੇ ਟਵੀਟ ਕਰਦਿਆਂ ਕਿਹਾ, ‘ਦਿੱਲੀ ਵਿਚ ਪੰਜਾਬ ਦੇ ਮੁੱਖ ਮੰਤਰੀ, ਪੰਜਾਬ ਵਿਚ ਦਿੱਲੀ ਦੇ ਮੁੱਖ ਮੰਤਰੀ, ਇਕ ਵਾਰ ਫਿਰ! ਕਹਿਣਾ ਹੋਵੇਗਾ, ਘੱਟੋ ਘੱਟ ਇਕ ਦੀ ਟਾਈਮਿੰਗ ਤਾਂ ਠੀਕ ਹੈ’। ਅਰਵਿੰਦ ਕੇਜਰੀਵਾਲ ਨੇ ਇਸ ਟਵੀਟ ’ਤੇ ਅਪਣੀ ਪ੍ਰਤੀਕਿਰਿਆ ਵੀ ਦਿੱਤੀ ਹੈ।
Tweet
ਹੋਰ ਪੜ੍ਹੋ: CM ਖੱਟਰ ਤੇ ਰਾਜਨਾਥ ਸਿੰਘ ਦੀ ਫੇਰੀ ਤੋਂ ਪਹਿਲਾਂ ਚੰਡੀਗੜ੍ਹ ਯੂਨੀਵਰਸਿਟੀ ‘ਚ ਕਿਸਾਨਾਂ ਦਾ ਪ੍ਰਦਰਸ਼ਨ
ਦੱਸ ਦਈਏ ਕਿ ਪੰਜਾਬ ਵਿਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਇਸ ਦੇ ਚਲਦਿਆਂ ਅਰਵਿੰਦ ਕੇਜਰੀਵਾਲ ਲਗਾਤਾਰ ਪੰਜਾਬ ਦਾ ਦੌਰਾ ਕਰ ਰਹੇ ਹਨ। ਅਰਵਿੰਦ ਕੇਜਰੀਵਾਲ ਪੰਜਾਬ ਵਿਚ ਕਿਸਾਨਾਂ ਅਤੇ ਵਪਾਰੀਆਂ ਨਾਲ ਮੁਲਾਕਾਤ ਕਕਨਗੇ।