ਮੁੱਖ ਮੰਤਰੀ ਨੇ ਫਤਹਿਗੜ੍ਹ ਸਾਹਿਬ ਦੇ ਸਰਵਪੱਖੀ ਵਿਕਾਸ ਲਈ 10 ਕਰੋੜ ਰੁਪਏ ਦਾ ਪੈਕੇਜ ਐਲਾਨਿਆ
Published : Oct 28, 2021, 6:45 pm IST
Updated : Oct 28, 2021, 6:56 pm IST
SHARE ARTICLE
Charanjit Singh Channi
Charanjit Singh Channi

-ਫਤਹਿਗੜ੍ਹ ਸਾਹਿਬ-ਮੋਰਿੰਡਾ ਸੜਕ ਦਾ ਨਾਂ ਮਾਤਾ ਗੁਜਰੀ ਜੀ ਦੇ ਨਾਮ ਉਪਰ ਜਾਵੇਗਾ ਰੱਖਿਆ

 

ਫਤਹਿਗੜ੍ਹ ਸਾਹਿਬ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਫਤਹਿਗੜ੍ਹ ਸਾਹਿਬ ਹਲਕੇ ਲਈ 10 ਕਰੋੜ ਰੁਪਏ ਦਾ ਪੈਕੇਜ ਵਿਕਾਸ ਕਾਰਜਾਂ ਲਈ ਦੇਣ ਦਾ ਐਲਾਨ ਕੀਤਾ ਹੈ। ਅੱਜ ਫਤਹਿਗੜ੍ਹ ਸਾਹਿਬ ਦੇ ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਥਾਨਕ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਦੀ ਮੰਗ ਉਤੇ ਇਹ ਪੈਕੇਜ ਦੇਣ ਦਾ ਐਲਾਨ ਕੀਤਾ। ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫਤਹਿਗੜ੍ਹ ਸਾਹਿਬ-ਮੋਰਿੰਡਾ ਸੜਕ ਦਾ ਨਾਂ ਮਾਤਾ ਗੁਜਰੀ ਜੀ ਦੇ ਨਾਮ ਉਪਰ ਰੱਖਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਇਸ ਸੜਕ ਨੂੰ ਇੱਕ ਮਹੀਨੇ ਦੇ ਵਿੱਚ-ਵਿੱਚ ਚੌੜਾ ਕੀਤਾ ਜਾਵੇਗਾ।

 

Charanjit Singh ChanniCharanjit Singh Channi

 

ਅੱਜ ਇੱਥੇ ਵਿਰਾਸਤ ਵਿਲਾ ਪੈਲੇਸ ਵਿੱਚ ਲੱਗੇ ਸੁਵਿਧਾ ਕੈਂਪ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਮਾਫ਼ੀਆ ਰਾਜ ਦਾ ਮੁਕੰਮਲ ਖ਼ਾਤਮਾ ਕੀਤਾ ਜਾਵੇਗਾ ਕਿਉਂਕਿ ਹੁਣ ਆਮ ਲੋਕਾਂ ਦਾ ਰਾਜ ਸਥਾਪਤ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਬੱਸ ਮਾਫ਼ੀਆ ਦਾ ਖ਼ਾਤਮਾ ਕੀਤਾ ਗਿਆ ਅਤੇ ਮਾਈਨਿੰਗ ਮਾਫ਼ੀਆ ਦਾ ਖ਼ਾਤਮਾ ਕੀਤਾ ਜਾ ਰਿਹਾ ਹੈ। ਇਸ ਤੋਂ ਅਗਲੀ ਵਾਰੀ ਕੇਬਲ ਮਾਫ਼ੀਆ ਦੀ ਹੈ।

 

 

Charanjit Singh ChanniCharanjit Singh Channi

 

ਅੱਜ ਫਤਹਿਗੜ੍ਹ ਸਾਹਿਬ ਦੇ ਆਪਣੇ ਦੌਰੇ ਦੌਰਾਨ ਮੁੱਖ ਮੰਤਰੀ  ਚਰਨਜੀਤ ਸਿੰਘ ਚੰਨੀ ਨੇ ਸਥਾਨਕ ਵਿਧਾਇਕ ਕੁਲਜੀਤ ਨਾਗਰਾ ਨਾਲ ਆਪਣੀ ਪੁਰਾਣੀ ਸਾਂਝ ਦੀਆਂ ਤੰਦਾਂ ਵੀ ਛੇੜੀਆਂ। ਉਨ੍ਹਾਂ ਕਿਹਾ ਕਿ ਅਸੀਂ ਦੋਵੇਂ (ਚਰਨਜੀਤ ਸਿੰਘ ਚੰਨੀ ਤੇ ਕੁਲਜੀਤ ਸਿੰਘ ਨਾਗਰਾ) ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾਲ ਸਬੰਧਤ ਧਰਤੀ ਦੇ ਚੁਣੇ ਹੋਏ ਨੁਮਾਇੰਦੇ ਹਾਂ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। 

Charanjit Singh ChanniCharanjit Singh Channi

 

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਨਾਗਰਾ ਨੇ ਲੋਕਾਂ ਤੇ ਪਾਰਟੀ ਦੀ ਸੇਵਾ ਨੂੰ ਪਹਿਲ ਦਿੰਦਿਆਂ ਮੰਤਰੀ ਦਾ ਅਹੁਦਾ ਤਿਆਗਿਆ, ਉਨ੍ਹਾਂ ਨਾਲ ਮੇਰੀ ਪਰਿਵਾਰਕ ਸਾਂਝ ਵੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਕੁਲਜੀਤ ਸਿੰਘ ਨਾਗਰਾ ਹਲਕੇ ਲਈ ਮੰਗ ਕਰਨਗੇ, ਉਹ ਪਹਿਲ ਦੇ ਆਧਾਰ ਉਤੇ ਪੂਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਿੱਖ ਕੌਮ ਦੀ ਮਾਣਮੱਤੀ ਵਿਰਾਸਤ ਨੂੰ ਦਰਸਾਉਣ ਲਈ ਚਮਕੌਰ ਸਾਹਿਬ ਥੀਮ ਪਾਰਕ 15 ਨਵੰਬਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਦੀਵਾਲੀ ਮੌਕੇ ਪੰਜਾਬ ਵਾਸੀਆਂ ਲਈ ਕਿਸੇ ਵੱਡੇ ਤੋਹਫ਼ੇ ਦਾ ਐਲਾਨ ਕਰਨ ਦੀ ਗੱਲ ਆਖੀ ਅਤੇ ਕਿਹਾ ਕਿ ਇਸ ਦਾ ਪਤਾ ਜਲਦੀ ਹੀ ਲੋਕਾਂ ਨੂੰ ਲੱਗ ਜਾਵੇਗਾ।

 

Charanjit Singh Channi
Charanjit Singh Channi

 

ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਲੋਕ ਹਿੱਤ ਵਿੱਚ ਫ਼ੈਸਲੇ ਲੈਂਦਿਆਂ ਦੋ ਕਿਲੋਵਾਟ ਤੱਕ ਦੇ ਬਿਜਲੀ ਕੁਨੈਕਸ਼ਨਾਂ ਦੇ  ਬਕਾਏ ਮੁਆਫ਼ ਕਰ ਦਿੱਤੇ ਹਨ। ਪਾਣੀ ਦੇ ਬਿੱਲਾਂ ਦੇ ਬਕਾਏ ਮੁਆਫ਼ ਕਰਨ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਪਿੰਡਾਂ ਵਿੱਚ ਪਾਣੀ ਦਾ ਬਿੱਲ ਅਗਾਂਹ ਤੋਂ 50 ਰੁਪਏ ਤੱਕ ਮਹਿਦੂਦ ਕਰ ਦਿੱਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਆਪਣੀ ਸਰਕਾਰ ਦੀ ਵੱਡ ਆਕਾਰੀ ਸਕੀਮ ਮੇਰਾ ਘਰ ਮੇਰੇ ਨਾਮ ਦਾ ਖ਼ਾਸ ਜ਼ਿਕਰ ਕਰਦਿਆਂ ਆਖਿਆ ਕਿ ਹੁਣ ਲਾਲ ਲਕੀਰ ਅੰਦਰ ਘਰਾਂ ਦੇ ਮਾਲਕਾਂ ਨੂੰ ਮਾਲਕਾਨਾ ਹੱਕ ਦਿੱਤੇ ਜਾ ਰਹੇ ਹਨ ਅਤੇ ਇਸ ਕੰਮ ਲਈ ਘਰਾਂ ਦੀ ਡਰੋਨ ਰਾਹੀਂ ਮੈਪਿੰਗ ਕਰਵਾਈ ਜਾ ਰਹੀ ਹੈ।

 

Charanjit Singh ChanniCharanjit Singh Channi

ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਮੰਗ ਉਤੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਜਲਦੀ ਹੀ ਪੰਜਾਬ ਵਿੱਚੋਂ ਕੇਬਲ ਮਾਫ਼ੀਆ ਦਾ ਮੁਕੰਮਲ ਖ਼ਾਤਮਾ ਕਰਨ ਜਾ ਰਹੇ ਹਨ ਕਿਉਂਕਿ ਉਹ ਆਮ ਲੋਕਾਂ ਦੇ ਦਰਦ ਨੂੰ ਸਮਝਦੇ ਹਨ। ਉਨ੍ਹਾਂ ਸੁਵਿਧਾ ਕੈਂਪ ਦੌਰਾਨ ਵੱਖ ਵੱਖ ਸੇਵਾਵਾਂ ਦੇ ਲਾਭਪਾਤਰੀਆਂ ਨੂੰ ਸੇਵਾਵਾਂ ਹਾਸਲ ਕਰਨ ਦੇ ਸਰਟੀਫਿਕੇਟ ਵੀ ਤਕਸੀਮ ਕੀਤੇ।

ਇਸ ਦੌਰਾਨ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਹਲਕੇ ਦੀਆਂ ਮੁੱਖ ਮੰਗਾਂ ਦਾ ਜ਼ਿਕਰ ਕੀਤਾ ਅਤੇ ਇਨ੍ਹਾਂ ਨੂੰ ਜਲਦੀ ਪੂਰਾ ਕਰਨ ਲਈ ਕਿਹਾ। ਇਸ ਮੌਕੇ ਸੰਸਦ ਮੈਂਬਰ ਡਾ. ਅਮਰ ਸਿੰਘ, ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਰਣਦੀਪ ਸਿੰਘ ਨਾਭਾ, ਹਲਕਾ ਬਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ., ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ, ਸ੍ਰੀਮਤੀ ਮਨਦੀਪ ਕੌਰ ਨਾਗਰਾ, ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਡਾ. ਸ਼ੌਕਤ ਅਹਿਮਦ ਪਰੈ, ਕਮਿਸ਼ਨਰ ਪਟਿਆਲਾ ਡਿਵੀਜ਼ਨ ਚੰਦਰ ਗੈਂਦ, ਆਈ.ਜੀ. ਅਰੁਨ ਕੁਮਾਰ ਮਿੱਤਲ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਗੋਇਲ ਹਾਜ਼ਰ ਸਨ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਦਾ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ। ਫਤਹਿਗੜ੍ਹ ਸਾਹਿਬ ਦੇ ਆਪਣੇ ਦੌਰੇ ਦੌਰਾਨ ਉਨ੍ਹਾਂ ਅੰਬੇਦਕਰ ਭਵਨ ਫਤਹਿਗੜ੍ਹ ਸਾਹਿਬ ਨੇੜੇ ਕਰੀਬ 07 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਉਪ ਮੰਡਲ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ।

ਉਨ੍ਹਾਂ ਆਮ ਖਾਸ ਬਾਗ, ਸਰਹਿੰਦ ਦੀ ਪੁਰਾਤਨ ਦਿੱਖ ਕਾਇਮ ਰੱਖਦਿਆਂ ਇਸ ਦੀ ਸਾਂਭ ਸੰਭਾਲ ਲਈ 06.50 ਕਰੋੜ ਦੇ ਪ੍ਰੋਜੈਕਟ ਦੇ ਹਿੱਸੇ ਵਜੋਂ ਸੁਰਜੀਤ ਕੀਤੇ ਗਏ ਮਹਿਤਾਬੀ ਬਾਗ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਸ. ਚੰਨੀ ਨੇ ਬਾਬਾ ਬੰਦਾ ਸਿੰਘ ਬਹਾਦਰ ਚੌਕ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਸਮਾਰਕ ਨੇੜੇ ਬੂਟਾ ਵੀ ਲਾਇਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement