ਵਿਜੈ ਇੰਦਰ ਸਿੰਗਲਾ ਨੇ ਟਿਕਰੀ ਬਾਰਡਰ ’ਤੇ ਮਹਿਲਾ ਪ੍ਰਦਰਸ਼ਨਕਾਰੀਆਂ ਦੀ ਮੌਤ ’ਤੇ ਦੁੱਖ ਪ੍ਰਗਟਾਇਆ
Published : Oct 28, 2021, 3:20 pm IST
Updated : Oct 28, 2021, 3:20 pm IST
SHARE ARTICLE
Vijay Inder Singla
Vijay Inder Singla

ਕਿਸਾਨਾਂ ਦੇ ਅਦਭੁਤ ਜਜ਼ਬੇ ਨੂੰ ਸਲਾਮ ਅਤੇ ਹਮੇਸ਼ਾਂ ਉਨਾਂ ਦੇ ਨਾਲ ਖੜੇ ਹਾਂ: ਕੈਬਨਿਟ ਮੰਤਰੀ ਸਿੰਗਲਾ

 

ਚੰਡੀਗੜ: ਪੰਜਾਬ ਦੇ ਲੋਕ ਨਿਰਮਾਣ ਅਤੇ ਪ੍ਰਸਾਸ਼ਨਿਕ ਸੁਧਾਰ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਵੀਰਵਾਰ ਨੂੰ ਮਹਿਲਾ ਕਿਸਾਨ ਪ੍ਰਦਰਸ਼ਨਕਾਰੀਆਂ ਦੇ ਹਾਦਸੇ ਵਿਚ ਮਾਰੇ ਜਾਣ ਦੀ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਹਾਦਸੇ ਵਿਚ ਤਿੰਨ ਮਹਿਲਾ ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜਖਮੀ ਹੋ ਗਏ ਸਨ।

 

Vijay Inder SinglaVijay Inder Singla

 

ਵਿਜੈ ਇੰਦਰ ਸਿੰਗਲਾ ਨੇ ਕਿਹਾ, “ਤੇਜ਼ ਰਫਤਾਰ ਟਰੱਕ ਦੀ ਲਪੇਟ ਵਿੱਚ ਆ ਕੇ ਤਿੰਨ ਔਰਤਾਂ ਦੀ ਮੌਤ ਅਤੇ ਦੋ ਦੇ ਜਖਮੀ ਹੋ ਜਾਣ ਦੀ ਟਿਕਰੀ ਬਾਰਡਰ ਤੋਂ ਆਈ ਖ਼ਬਰ ਦਿਲ ਨੂੰ ਦਹਿਲਾ ਦੇਣ ਵਾਲੀ ਹੈ। ਮੈਂ ਹਰ ਤਰਾਂ ਨਾਲ ਕਿਸਾਨਾਂ ਦੇ ਨਾਲ ਹਾਂ ਜੋ ਪਿਛਲੇ ਸਾਲ ਤੋਂ ਕਈ ਤੂਫਾਨਾਂ ਦਾ ਸਾਹਮਣਾ ਕਰ ਰਹੇ ਹਨ ਤੇ ਇੱਕ ਵਾਰ ਫਿਰ ਇੱਕ ਹੋਰ ਦੁਖਾਂਤ ਦਾ ਸਾਹਮਣਾ ਕੀਤਾ ਗਿਆ ਹੈ।’’

 

 

 

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਭਾਜਪਾ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਲਾਗੂ ਕੀਤੇ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਵੱਲ ਮੋਦੀ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਕਿਸਾਨਾਂ ਨਾਲ ਵੱਡੇ ਪੱਧਰ ‘ਤੇ ਧੱਕਾ ਕੀਤਾ ਗਿਆ ਹੈ ਪਰ ਉਨਾਂ ਨੇ ਸਬਰ ਨਾਲ ਵਿਰੋਧ ਕੀਤਾ ਹੈ। ਸਿੰਗਲਾ ਨੇ ਕਿਹਾ ਕਿ ਉਹ ਕਿਸਾਨਾਂ ਦੇ ਅਦਭੁੱਤ ਜਜਬੇ ਨੂੰ ਸਲਾਮ ਕਰਦੇ ਹਨ ਅਤੇ ਉਨਾਂ ਦੇ ਉਦੇਸ ਦੀ ਹਮਾਇਤ ਕਰਨ ਲਈ ਪੂਰੇ ਦਿਲ ਨਾਲ ਉਨਾਂ ਦੇ ਨਾਲ ਖੜੇ ਹਨ, ਭਾਵੇਂ ਕੁਝ ਵੀ ਹੋਵੇ।

Tikri BorderTikri Border

ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਅੰਦੋਲਨ ਦੀ ਸੁਰੂਆਤ ਤੋਂ ਹੀ ਹਰ ਹਾਲਤ ਵਿੱਚ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਇਨਸਾਫ ਦਿਵਾਉਣ ਤੋਂ ਇਲਾਵਾ ਪੀੜਤ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।

 

Vijay Inder SinglaVijay Inder Singla

 

ਉਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਉਨਾਂ ਦੀ ਸਰਕਾਰ ਨੇ ਕਿਸਾਨ ਧਰਨੇ ਦੌਰਾਨ ਸਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਯਕੀਨੀ ਬਣਾਈ ਹੈ।  ਉਨਾਂ ਅੱਗੇ ਕਿਹਾ ਕਿ ਵਿੱਤੀ ਸਹਾਇਤਾ ਤੋਂ ਇਲਾਵਾ ਉਨਾਂ ਦੀ ਸਰਕਾਰ ਹਰੇਕ ਪੀੜਤ ਪਰਿਵਾਰ ਦੇ ਰਿਸਤੇਦਾਰਾਂ ਨੂੰ ਸਰਕਾਰੀ ਨੌਕਰੀ ਵੀ ਪ੍ਰਦਾਨ ਕਰ ਰਹੀ ਹੈ ਅਤੇ ਕਿਸਾਨਾਂ ਦੀ ਹਰ ਸੰਭਵ ਮਦਦ ਕਰਦੀ ਰਹੇਗੀ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement