ਮਸਕਟ ’ਚ ਫ਼ਸੇ 15 ਪੰਜਾਬੀਆਂ ਸਣੇ 40 ਭਾਰਤੀ, ਪੰਜਾਬ ਦੇ ਨੌਜਵਾਨ ਨੇ ਵੀਡੀਓ ਭੇਜ ਸੀਐੱਮ ਮਾਨ ਨੂੰ ਲਗਾਈ ਮਦਦ ਦੀ ਗੁਹਾਰ
Published : Oct 28, 2022, 5:19 pm IST
Updated : Oct 28, 2022, 5:19 pm IST
SHARE ARTICLE
 40 Indians including 15 Punjabis trapped in Muscat
40 Indians including 15 Punjabis trapped in Muscat

ਦਰਅਸਲ ਏਜੰਟਾਂ ਦੇ ਝਾਂਸੇ ਵਿਚ ਆ ਕੇ ਉਹ ਮਸਕਟ ਵਿਚ ਫ਼ਸ ਗਏ ਹਨ

 

ਨਵੀਂ ਦਿੱਲੀ: ਮਸਕਟ ’ਚ ਫ਼ਸੇ 15 ਪੰਜਾਬੀ ਨੌਜਵਾਨਾਂ ਸਮੇਤ 40 ਤੋਂ ਜ਼ਿਆਦਾ ਭਾਰਤੀ ਨੌਜਵਾਨਾਂ ਨੇ ਵੀਡੀਓ ਭੇਜ ਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮਦਦ ਦੀ ਗੁਹਾਰ ਲਗਾਈ ਹੈ।  ਦਰਅਸਲ ਏਜੰਟਾਂ ਦੇ ਝਾਂਸੇ ਵਿਚ ਆ ਕੇ ਉਹ ਮਸਕਟ ਵਿਚ ਫ਼ਸ ਗਏ ਹਨ। ਨਿਹਾਲ ਸਿੰਘ ਵਾਲਾ ਦੇ ਇਕ ਪੰਜਾਬੀ ਨੌਜਵਾਨ ਨੇ ਵੀਡੀਓ ਬਣਾ ਕੇ ਨਿਹਾਲ ਸਿੰਘ ਦੇ ਆਮ ਆਦਮੀ ਪਾਰਟੀ ਦੇ ਨੇਤਾ ਰਾਜਪਾਲ ਸਿੰਘ ਨੂੰ ਭੇਜੀ ਹੈ। 

ਰਾਜਪਾਲ ਸਿੰਘ ਅਨੁਸਾਰ ਉਨ੍ਹਾਂ ਨੂੰ ਇਕ ਵੀਡੀਓ ਮਿਲੀ ਹੈ ਜਿਸ ਵਿਚ ਇਕ ਪੰਜਾਬੀ ਨੌਜਵਾਨ ਬੰਦ ਕਮਰੇ ਵਿਚ ਫ਼ਸੇ ਕਈ ਲੋਕਾਂ ਨੂੰ ਵੀਡੀਓ ਵਿਚ ਦਿਖ਼ਾ ਕੇ ਪੰਜਾਬੀ ਵਿਚ ਦੱਸ ਰਿਹਾ ਹੈ ਕਿ ਉਨ੍ਹਾਂ ਨੂੰ ਮਸਕਟ ਵਿਚ ਕਿਤੇ ਬੰਦ ਕੀਤਾ ਹੋਇਆ ਹੈ, ਉਨ੍ਹਾਂ ਨੂੰ ਏਜੰਟਾਂ ਨੇ ਬੰਦ ਕਰ ਕੇ ਰੱਖਿਆ ਹੋਇਆ ਹੈ। ਸਾਡੇ ਪਾਸਪੋਰਟ ਵੀ ਏਜੰਟਾਂ ਕੋਲ ਹੀ ਹਨ। ਵੀਡੀਓ ਅਨੁਸਾਰ ਨੌਜਵਾਨ ਦੱਸ ਰਿਹਾ ਹੈ ਕਿ ਏਜੰਟ ਆਖ ਰਹੇ ਹਨ ਕਿ ਜਦੋਂ ਤੱਕ ਉਨ੍ਹਾਂ ਦੇ ਪੈਸੇ ਨਹੀਂ ਦਿੱਤੇ ਜਾਂਦੇ ਉਹ ਉਨ੍ਹਾਂ ਨੂੰ ਨਹੀਂ ਛੱਡਣਗੇ ਅਤੇ ਨਾ ਹੀ ਉਨ੍ਹਾਂ ਦੇ ਪਾਸਪੋਰਟ ਵਾਪਿਸ ਕਰਨਗੇ। 

ਨੌਜਵਾਨ ਨੇ ਦੱਸਿਆ ਕਿ ਉਸ ਦੇ ਨਾਲ ਪੰਜਾਬ ਦੇ ਕਈ ਨੌਜਵਾਨਾਂ ਤੋਂ ਇਲਾਵਾ ਯੂ. ਪੀ. ਦੇ ਲੋਕ ਵੀ ਸ਼ਾਮਲ ਹਨ। ਉਸ ਨੇ ਬੇਨਤੀ ਕੀਤੀ ਹੈ ਕਿ ਉਸ ਦੀ ਇਹ ਵੀਡੀਓ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੱਕ ਪਹੁੰਚਾ ਦਿੱਤੀ ਜਾਵੇ ਅਤੇ ਜਲਦ ਤੋਂ ਜਲਦ ਉਨ੍ਹਾਂ ਨੂੰ ਕੈਦ ਵਿਚੋਂ ਛੁਡਵਾਇਆ ਜਾਵੇ।

‘ਆਪ’ ਨੇਤਾ ਨੇ ਦੱਸਿਆ ਕਿ ਇਨ੍ਹਾਂ ਲੋਕਾਂ ਨੂੰ ਪਹਿਲਾਂ ਵਿਜ਼ਿਟਰ ਵੀਜ਼ਾ ’ਤੇ ਮਸਕਟ ਲਿਜਾਇਆ ਗਿਆ ਅਤੇ ਫਿਰ ਵਰਕ ਪਰਮਟ ਦੇਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਉੱਥੇ ਪਹੁੰਚ ਕੇ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਕੋਲ ਵਰਕ ਪਰਮਿਟ ਨਹੀਂ ਹੈ, ਉਨ੍ਹਾਂ ਕੋਲ ਵਿਜ਼ਿਟਰ ਵੀਜ਼ਾ ਹੈ ਜਦੋਂ ਤੱਕ ਉਨ੍ਹਾਂ ਨੂੰ ਵਰਕ ਪਰਮਿਟ ਨਹੀਂ ਮਿਲ ਜਾਂਦਾ, ਉਨ੍ਹਾਂ ਨੂੰ ਕੰਮ ’ਤੇ ਨਹੀਂ ਰੱਖਿਆ ਜਾਵੇਗਾ। ਇਸ ਕੰਮ ਲਈ ਉਨ੍ਹਾਂ ਕੋਲੋਂ ਇੱਕ-ਇੱਕ ਲੱਖ ਰੁਪਏ ਦੀ ਹੋਰ ਮੰਗ ਕੀਤੀ ਜਾ ਰਹੀ ਹੈ। ਪਰੇਸ਼ਾਨ ਹੋਏ ਨੌਜਵਾਨ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਹੋਰ ਪੈਸੇ ਨਹੀਂ ਹਨ, ਉਹ ਬੁਰੀ ਤਰ੍ਰਾਂ ਨਾਲ ਫ਼ਸ ਚੁੱਕੇ ਹਨ, ਕ੍ਰਿਪਾ ਕਰ ਕੇ ਉਨ੍ਹਾਂ ਦੀ ਮਦਦ ਕੀਤੀ ਜਾਵੇ। 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement