ਨਸ਼ੇ ਨੇ ਉਜਾਇਆ ਇੱਕ ਹੋਰ ਹੱਸਦਾ ਵੱਸਦਾ ਘਰ, ਚਿੱਟੇ ਕਾਰਨ ਨੌਜਵਾਨ ਦੀ ਹੋਈ ਮੌਤ
Published : Oct 28, 2022, 12:22 pm IST
Updated : Oct 28, 2022, 12:22 pm IST
SHARE ARTICLE
Addiction lit up another laughing house
Addiction lit up another laughing house

ਨਸ਼ਾ ਛੁਡਾਊ ਕੇਂਦਰ ‘ਚ ਨੌਜਵਾਨ ਦਾ ਚੱਲ ਰਿਹਾ ਸੀ ਇਲਾਜ

 

ਤਰਨਤਾਰਨ- ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਮੀਆਂਵਿੰਡ ਵਿਖੇ ਇਕ ਨੌਜਵਾਨ ਦੀ ਨਸ਼ਿਆਂ ਕਰ ਕੇ ਮੌਤ ਹੋ ਗਈ ਹੈ। ਨੌਜਵਾਨ ਦੀ ਪਹਿਚਾਣ ਸੁਖਜੀਤ ਸਿੰਘ ਉਮਰ 35 ਸਾਲ ਪੁੱਤਰ ਮੁਖਤਾਰ ਸਿੰਘ ਵਾਸੀ ਪਿੰਡ ਮੀਆਂਵਿੰਡ ਵਜੋਂ ਹੋਈ ਹੈ। 

ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਨੌਜਵਾਨ ਲੰਮੇ ਸਮੇਂ ਤੋਂ ਨਸ਼ਾ ਕਰਨ ਦਾ ਆਦੀ ਸੀ ਜਿਸ ਦਾ ਮੀਆਂਵਿੰਡ ਦੇ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ਵਿਚੋਂ ਇਲਾਜ ਵੀ ਚੱਲ ਰਿਹਾ ਸੀ। ਇਹ ਨੌਜਵਾਨ ਨਸ਼ਾ ਛੁਡਾਊ ਕੇਂਦਰ ਵਿਚੋਂ ਗੋਲੀਆਂ ਖਾਣ ਦੇ ਨਾਲ ਨਾਲ ਚਿੱਟੇ ਦਾ ਨਸ਼ਾ ਵੀ ਲਗਾਤਾਰ ਕਰ ਰਿਹਾ ਸੀ।

ਨਸ਼ਿਆਂ ਵੱਲੋਂ ਇਸ ਨੌਜਵਾਨ ਨੂੰ ਅੰਦਰੋਂ ਖੋਖਲਾ ਕਰ ਦਿੱਤਾ ਗਿਆ ਸੀ। ਬੀਤੇ ਕੱਲ੍ਹ ਇਸ ਦੀ ਸਿਹਤ ਇਕ ਦਮ ਜ਼ਿਆਦਾ ਵਿਗੜ ਗਈ ਅਤੇ ਇਸ ਨੂੰ ਇਲਾਜ ਲਈ ਤਰਨਤਾਰਨ ਲਿਜਾਇਆ ਗਿਆ ਜਿੱਥੇ ਜਾ ਕੇ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਸੁਖਜੀਤ ਸਿੰਘ ਵਿਆਹਿਆ ਸੀ ਅਤੇ ਉਸ ਦਾ ਲੜਕਾ 15 ਸਾਲ ਦਾ ਲੜਕਾ ਵੀ ਹੈ। 

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement