ਵਿਜੀਲੈਂਸ ਵੱਲੋਂ ਰਿਸ਼ਵਤਖੋਰੀ ਦੇ ਮਾਮਲੇ 'ਚ ਏਐਸਆਈ ਗ੍ਰਿਫ਼ਤਾਰ
Published : Oct 28, 2022, 2:56 pm IST
Updated : Oct 28, 2022, 2:56 pm IST
SHARE ARTICLE
 ASI arrested in bribery case by Vigilance
ASI arrested in bribery case by Vigilance

ਨਰਿੰਦਰ ਸਿੰਘ (831/ਅੰਮ੍ਰਿਤਸਰ ਦਿਹਾਤੀ) ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

 

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੇਰਕਾ ਵਿਖੇ ਪੀ.ਐਸ.ਪੀ.ਸੀ.ਐਲ. ਦੇ ਬਿਜਲੀ ਚੋਰੀ ਵਿਰੋਧੀ (ਐਂਟੀ ਪਾਵਰ ਥੈਫਟ) ਥਾਣੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਰਿੰਦਰ ਸਿੰਘ (831/ਅੰਮ੍ਰਿਤਸਰ ਦਿਹਾਤੀ) ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਏਐਸਆਈ ਨੂੰ ਤਰਲੋਚਨ ਸਿੰਘ ਵਾਸੀ ਨਵੀਂ ਅਬਾਦੀ, ਵੇਰਕਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਗਾਇਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਉਸਦੇ ਖਿਲਾਫ ਦਰਜ ਹੋਏ ਬਿਜਲੀ ਚੋਰੀ ਦੇ ਕੇਸ ਵਿੱਚ ਜਾਂਚ ਅਧਿਕਾਰੀ ਹੈ ਅਤੇ ਇਸ ਮਾਮਲੇ ਸਬੰਧੀ ਅਦਾਲਤ 'ਚ ਜਾਂਚ ਰਿਪੋਰਟ ਪੇਸ਼ ਕਰਨ ਬਦਲੇ ਉਸ ਤੋਂ 4,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। 

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਵਿਚਲੇ ਤੱਥਾਂ ਦੀ ਪੁਸ਼ਟੀ ਕਰਨ ਤੋਂ ਬਾਅਦ, ਵਿਜੀਲੈਂਸ ਬਿਉਰੋ ਦੇ ਅੰਮ੍ਰਿਤਸਰ ਯੂਨਿਟ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। 
ਉਨ ਦੱਸਿਆ ਕਿ ਉਕਤ ਏ.ਐਸ.ਆਈ ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

SHARE ARTICLE

ਏਜੰਸੀ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement