ਪਲਾਸਟਿਕ ਦੀ ਵਰਤੋਂ ਕਰਨ ਨਾਲ ਸੜਕਾਂ ਦੇ ਨਿਰਮਾਣ ਉਤੇ ਲਾਗਤ ਆਵੇਗੀ ਘੱਟ: ਡਾ. ਨਿੱਜਰ
Published : Oct 28, 2022, 4:51 pm IST
Updated : Oct 28, 2022, 4:51 pm IST
SHARE ARTICLE
Bathinda Municipal Corporation's initiative to build roads from plastic waste
Bathinda Municipal Corporation's initiative to build roads from plastic waste

ਪਲਾਸਟਿਕ ਰਹਿੰਦ-ਖੂੰਹਦ ਦੀ ਸਮੱਸਿਆਂ ਨਿਪਟਾਉਣ ਵਿੱਚ ਵੀ ਮਿਲੇਗੀ ਸਫਲਤਾ

 

ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਲਾਸਟਿਕ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਇਸ ਦੀ ਵਿਕਾਸ ਕਾਰਜਾਂ ਵਿੱਚ ਵਰਤੋਂ ਨੂੰ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਨਗਰ ਨਿਗਮ ਬਠਿੰਡਾ ਨੇ ਇਕ ਨਿਵੇਕਲੀ ਪਹਿਲ ਕਰਦਿਆਂ ਪਲਾਸਿਟਕ ਰਹਿੰਦ-ਖੂੰਹਦ ਤੋਂ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕੀਤਾ ਹੈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਬਠਿੰਡਾ ਸਟਾਫ ਵੱਲੋਂ ਸੜਕ ਦੇ ਨਿਰਮਾਣ ਵਿੱਚ ਪਲਾਸਟਿਕ ਦੀ ਵਰਤੋਂ ਦੀ ਸ਼ੁਰੂਆਤ ਨਾਲ ਪਲਾਸਟਿਕ ਦੀ ਰਹਿੰਦ-ਖੂੰਹਦ ਦਾ ਸਾਰਥਿਕ ਹੱਲ ਵੀ ਲੱਭ ਲਿਆ ਗਿਆ ਹੈ ਅਤੇ ਇਸ ਨਾਲ ਲਾਗਤ ਵੀ ਘੱਟ ਆਉਦੀ ਹੈ। ਉਨਾਂ ਦੱਸਿਆ ਕਿ ਬਠਿੰਡਾ ਵਿਖੇ ਜੁਝਾਰ ਸਿੰਘ ਨਗਰ ਰੋਡ ਬਾਜਵਾ ਘਰ ਤੋਂ ਮੇਨ ਗਲੀ ਤੱਕ ਅਤੇ ਗਲੀ ਨੰ. 3- ਏ ਜੁਝਾਰ ਸਿੰਘ ਨਗਰ ਵਿਖੇ ਪਲਾਸਟਿਕ ਰਹਿੰਦ-ਖੂੰਹਦ ਦੀ ਵਰਤੋਂ ਨਾਲ ਸੜਕ ਦਾ ਨਿਰਮਾਣ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗਲੀ ਨੰਬਰ 3 ਬੀ ਜੁਝਾਰ ਸਿੰਘ ਨਗਰ ਵਿਖੇ ਪਲਾਸਟਿਕ ਦੀ ਵਰਤੋਂ ਨਾਲ ਸੜਕ ਦਾ ਨਿਰਮਾਣ ਕੀਤਾ ਗਿਆ ਹੈ। ਉਨਾਂ ਦੱਸਿਆ ਕਿ 1000 ਰਨਿੰਗ ਫੁੱਟ ਲੰਬੀ ਸੜਕ ਦੇ ਨਿਰਮਾਣ ਵਿੱਚ ਬਿੱਟੂਮੈਨ ਵਿੱਚ 8 ਫੀਸਦੀ ਪਲਾਸਟਿਕ ਰਹਿੰਦ-ਖੂੰਹਦ ਦੀ ਵਰਤੋਂ ਨਾਲ ਸੜਕ ਦਾ ਨਿਰਮਾਣ ਕੀਤਾ ਗਿਆ ਹੈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਦੱਸਿਆ ਕਿ ਪਲਾਸਟਿਕ ਦੀ ਵਰਤੋਂ ਸੜਕਾਂ ਦੇ ਨਿਰਮਾਣ ਲਈ ਕਰਨ ਨਾਲ ਪਲਾਸਟਿਕ ਰਹਿੰਦ-ਖੂੰਹਦ ਦੀ ਸਮੱਸਿਆ ਦਾ ਨਿਪਟਾਰਾ ਕਰਨ ਵਿੱਚ ਸਫਲਤਾ ਮਿਲੇਗੀ ਜਿਸ ਨਾਲ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਪ੍ਦੂਸ਼ਣ ਰਹਿਤ ਬਣਾਇਆ ਜਾ ਸਕੇਗਾ। ਉਹਨਾਂ ਦੱਸਿਆ ਕਿ ਇਸ ਨਾਲ ਸੜਕਾਂ ਨੂੰ ਪਹਿਲਾਂ ਨਾਲੋਂ ਵਧੀਆ ਕੁਆਲਿਟੀ ਦਾ ਬਣਾਇਆ ਜਾ ਸਕੇਗਾ। ਇਸ ਦੇ ਨਾਲ ਹੀ ਸੜਕਾਂ ਬਣਾਉਣ ਦੀ ਲਾਗਤ ਵੀ ਘੱਟ ਆਵੇਗੀ। ਉਹਨਾਂ ਦੱਸਿਆ ਕਿ ਇਸਦੇ ਤਤਕਾਲ ਨਤੀਜੇ ਤਸੱਲੀਬਖਸ਼ ਹਨ। ਜਲਦ ਹੀ ਹੋਰ ਕਮੇਟੀ/ਕਾਰਪੋਰੇਸ਼ਨ ਵਿੱਚ ਪਲਾਸਟਿਕ ਦੀ ਵਰਤੋਂ ਸੜਕਾਂ ਦੇ ਕੰਮ ਵਿੱਚ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement