ਗੈਂਗਸਟਰ ਦਿਲਪ੍ਰੀਤ ਬਾਬਾ ਅਤੇ ਜਸਪਾਲ ਜੱਸੀ ਗੈਂਗ ਦਾ ਮੈਂਬਰ 5 ਪਿਸਟਲ ਤੇ ਹੌਂਡਾ ਸਿਟੀ ਕਾਰ ਸਮੇਤ ਕਾਬੂ
Published : Oct 28, 2022, 2:58 pm IST
Updated : Oct 28, 2022, 2:58 pm IST
SHARE ARTICLE
Gangster Dilpreet Baba and Jaspal Jassi gang member arrested with 5 Pistols and Car
Gangster Dilpreet Baba and Jaspal Jassi gang member arrested with 5 Pistols and Car

ਇਸ ਦੇ ਨਾਲ ਹੀ ਮੁਲਜ਼ਮ ਕੋਲੋਂ 5 ਪਿਸਟਲ, 15 ਰੌਂਦ ਜ਼ਿੰਦਾ ਅਤੇ ਹੌਂਡਾ ਸਿਟੀ ਕਾਰ ਬਰਾਮਦ ਕੀਤੀ ਹੈ।


ਖਰੜ:  ਸੀਆਈਏ ਸਟਾਫ਼ ਨੇ ਵੱਡੀ ਕਾਰਾਵਾਈ ਕਰਦਿਆਂ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ ਬਾਬਾ ਅਤੇ ਜਸਪਾਲ ਸਿੰਘ ਉਰਫ ਜੱਸੀ ਗੈਂਗ ਦੇ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਮੁਲਜ਼ਮ ਕੋਲੋਂ 5 ਪਿਸਟਲ, 15 ਰੌਂਦ ਜ਼ਿੰਦਾ ਅਤੇ ਹੌਂਡਾ ਸਿਟੀ ਕਾਰ ਬਰਾਮਦ ਕੀਤੀ ਹੈ।

ਵਿਵੇਕ ਸ਼ੀਲ ਸੋਨੀ, ਆਈਪੀਐਸ, ਸੀਨੀਅਰ ਕਪਤਾਨ ਪੁਲਿਸ, ਐਸਏਐਸ ਨਗਰ ਨੇ ਦੱਸਿਆ ਕਿ ਮੁਹਾਲੀ ਪੁਲਿਸ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਗੈਂਗਸਟਰਾਂ ਅਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਅਮਨਦੀਪ ਸਿੰਘ ਬਰਾੜ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸਏਐਸ ਨਗਰ ਅਤੇ ਗੁਰਸ਼ੇਰ ਸਿੰਘ, ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸਏਐਸ ਨਗਰ ਦੀ ਅਗਵਾਈ ਸੀਆਈਏ ਸਟਾਫ ਮੁਹਾਲੀ ਵੱਲੋਂ ਮਿਤੀ 28-10-2022 ਨੂੰ ਨਾਕਾਬੰਦੀ ਦੌਰਾਨ ਭੁਰੂ ਚੌਕ ਖਰੜ ਤੋਂ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ ਬਾਬਾ ਅਤੇ ਜਸਪਾਲ ਸਿੰਘ ਉਰਫ ਜੱਸੀ ਗੈਂਗ ਦੇ ਮੈਬਰ ਪਰਮਜੀਤ ਸਿੰਘ ਉਰਫ ਪੰਮਾ (38) ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਬਿੰਜੋ, ਥਾਣਾ ਮਾਹਿਲਪੁਰ, ਜ਼ਿਲ੍ਹਾ ਹੁਸ਼ਿਆਰਪੁਰ ਨੂੰ ਸਮੇਤ ਹੌਂਡਾ ਸਿਟੀ ਕਾਰ ਨੰਬਰ ਐਚਆਰ-51-ਏਡੀ-3867 ਰੰਗ ਚਿੱਟਾ ਗ੍ਰਿਫ਼ਤਾਰ ਕੀਤਾ ਗਿਆ।

ਇਸ ਦੇ ਨਾਲ ਮੁਲਜ਼ਮ ਖ਼ਿਲਾਫ਼ ਮੁਕੱਦਮਾ ਨੰਬਰ 309 ਮਿਤੀ 28.10.2022 ਅ/ਧ 25-54-59 ਆਰਮਜ ਐਕਟ, ਥਾਣਾ ਸਿਟੀ ਖਰੜ, ਐਸਏਐਸ ਨਗਰ ਵਿਖੇ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ 5 ਪਿਸਟਲ .32/.30 ਬੋਰ ਦੇਸੀ ਅਤੇ 15 ਰੌਂਦ ਜ਼ਿੰਦਾ 32 ਬੋਰ ਵੀ ਬਰਾਮਦ ਹੋਏ ਹਨ। ਦੋਸ਼ੀ ਪਰਮਜੀਤ ਸਿੰਘ ਉਰਫ ਪੰਮਾ ਖਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਹੁਣ ਤੱਕ ਕਰੀਬ 18 ਮੁਕੱਦਮੇ ਪੰਜਾਬ ਦੇ ਵੱਖ ਵੱਖ ਥਾਣਿਆਂ ਵਿਚ ਦਰਜ ਹਨ ਅਤੇ ਦੋਸ਼ੀ ਸਾਲ 2014 ਤੋਂ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ ਬਾਬਾ ਅਤੇ ਜਸਪਾਲ ਸਿੰਘ ਉਰਫ ਜੱਸੀ ਦੀ ਗੈਂਗ ਦਾ ਐਕਟਿਵ ਮੈਂਬਰ ਚੱਲਿਆ ਆ ਰਿਹਾ ਹੈ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement