ਵਿਦਿਆਰਥੀ ਨੂੰ ਮਿਆਰੀ ਉੱਚ ਸਿੱਖਿਆ ਦੇਣ ਲਈ ਸਰਕਾਰੀ ਕਾਲਜਾਂ ਨੂੰ ਮਜ਼ਬੂਤ ਕੀਤਾ ਜਾਵੇਗਾ: ਮੀਤ ਹੇਅਰ
Published : Oct 28, 2022, 4:25 pm IST
Updated : Oct 28, 2022, 4:25 pm IST
SHARE ARTICLE
 Meet Hayer
Meet Hayer

ਉਚੇਰੀ ਸਿੱਖਿਆ ਮੰਤਰੀ ਨੇ ਸੂਬੇ ਦੇ ਸਮੂਹ ਸਰਕਾਰੀ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਕੀਤੀ ਮੀਟਿੰਗ

 

ਚੰਡੀਗੜ੍ਹ: ਉੱਚ ਸਿੱਖਿਆ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ ਮਿਆਰੀ ਉੱਚ ਸਿੱਖਿਆ ਦੇਣ ਲਈ ਸਰਕਾਰੀ ਕਾਲਜਾਂ ਦੇ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਹ ਗੱਲ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਸੈਕਟਰ 26 ਸਥਿਤ ਮੈਗਸੀਪਾ ਵਿਖੇ ਸੂਬੇ ਦੇ ਸਮੂਹ ਸਰਕਾਰੀ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਦੌਰਾਨ ਕਹੀ।

ਮੀਤ ਹੇਅਰ ਨੇ ਕਿਹਾ ਕਿ ਸਰਕਾਰੀ ਸਿਸਟਮ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਸਰਕਾਰੀ ਕਾਲਜਾਂ ਵਿੱਚ ਉਦਯੋਗਾਂ ਦੀਆਂ ਮੌਜੂਦਾ ਲੋੜਾਂ ਅਨੁਸਾਰ ਨਵੇਂ ਕੋਰਸ ਸ਼ੁਰੂ ਕਰਨ ਅਤੇ ਰੋਜ਼ਗਾਰ ਮੁਖੀ ਸਿੱਖਿਆ ਉਤੇ ਧਿਆਨ ਦੇਣ ਲਈ ਜ਼ੋਰ ਦਿੱਤਾ। ਉਨ੍ਹਾਂ ਨਵੇਂ ਖੋਲ੍ਹੇ ਗਏ ਕਾਲਜਾਂ ਦੀ ਸਮੀਖਿਆ ਕਰਦਿਆਂ ਵਿਦਿਆਰਥੀਆਂ ਦੀ ਗਿਣਤੀ ਦਾ ਵੀ ਅਧਿਐਨ ਕੀਤਾ। ਉਨ੍ਹਾਂ ਕਿਹਾ ਕਿ ਅਗਲੇ ਸੈਸ਼ਨ ਵਿੱਚ ਸਰਕਾਰੀ ਕਾਲਜਾਂ ਵਿੱਚ ਦਾਖਲੇ ਹੋਰ ਵਧਾਉਣ ਉਤੇ ਜ਼ੋਰ ਦਿੱਤਾ ਜਾਵੇ। ਇਸ ਵਿਦਿਅਕ ਸੈਸ਼ਨ 2022-23 ਵਿੱਚ ਪਿਛਲੇ ਸੈਸ਼ਨ 2021-22 ਨਾਲੋਂ ਦਾਖਲਿਆਂ ਵਿੱਚ ਵਾਧਾ ਹੋਇਆ।

ਉਚੇਰੀ ਸਿੱਖਿਆ ਮੰਤਰੀ ਨੇ ਪ੍ਰਿੰਸੀਪਲਾਂ ਕੋਲੋਂ ਕਾਲਜਾਂ ਨੂੰ ਦਰਪੇਸ ਸਮੱਸਿਆਵਾਂ ਅਤੇ ਮੰਗਾਂ ਵੀ ਸੁਣੀਆਂ। ਇਸ ਤੋਂ ਇਲਾਵਾ ਉੱਚ ਸਿੱਖਿਆ ਵਿੱਚ ਸੁਧਾਰਾਂ ਲਈ ਫੀਡਬੈਕ ਵੀ ਹਾਸਲ ਕੀਤੀ। ਉਨਾਂ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਮੀਟਿੰਗਾਂ ਜਾਰੀ ਰੱਖੀਆਂ ਜਾਣਗੀਆਂ। ਇਸ ਮੌਕੇ ਪ੍ਰਿੰਸੀਪਲਾਂ ਦੇ ਨੁਮਾਇੰਦਿਆਂ ਨੇ ਸੂਬਾ ਸਰਕਾਰ ਵੱਲੋਂ ਯੂਨੀਵਰਸਿਟੀ-ਕਾਲਜ ਟੀਚਰਾਂ ਨੂੰ ਯੂ.ਜੀ.ਸੀ. ਤਨਖਾਹ ਕਮਿਸ਼ਨ ਦੇਣ ਲਈ ਉਚੇਰੀ ਸਿੱਖਿਆ ਮੰਤਰੀ ਦਾ ਉਚੇਚਾ ਧੰਨਵਾਦ ਕੀਤਾ।

ਇਸ ਤੋਂ ਪਹਿਲਾਂ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਅਤੇ ਡੀ.ਪੀ.ਆਈ. (ਕਾਲਜਾਂ) ਰਾਜੀਵ ਗੁਪਤਾ ਨੇ ਪ੍ਰਿੰਸੀਪਲਾਂ ਨਾਲ ਮੀਟਿੰਗ ਕਰਕੇ ਵਿਕਾਸ ਸਕੀਮਾਂ ਦੀ ਕਾਰਜ ਯੋਜਨਾ ਉਤੇ ਵਿਚਾਰ ਚਰਚਾ ਕੀਤੀ। ਉਨ੍ਹਾਂ ਬੁਨਿਆਈ ਢਾਂਚੇ ਦੀਆਂ ਲੋੜਾਂ ਵੀ ਪੁੱਛੀਆਂ।

SHARE ARTICLE

ਏਜੰਸੀ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement