ਪਿੰਡ ਤਾਰਾਪੁਰ ਮਾਜਰੀ ਵਿਖੇ ਜਲਦ ਹੀ ਲਗਾਇਆ ਜਾਵੇਗਾ ਲੇਬਰ ਰਜਿਸਟ੍ਰੇਸ਼ਨ ਕੈਂਪ : ਅਨਮੋਲ ਗਗਨ ਮਾਨ
Published : Oct 28, 2022, 9:42 pm IST
Updated : Oct 28, 2022, 9:42 pm IST
SHARE ARTICLE
Anmol Gagan Maan
Anmol Gagan Maan

ਕੈਬਨਿਟ ਮੰਤਰੀ ਵੱਲੋਂ ਪਿੰਡ ਤਾਰਾਪੁਰ ਮਾਜਰੀ ਵਿਖੇ ਕੁਸ਼ਤੀ ਮੁਕਾਬਲੇ ਪ੍ਰੋਗਰਾਮ ਵਿੱਚ ਸ਼ਿਰਕਤ

 ਚੰਡੀਗੜ -  ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸ਼ਿਕਾਇਤ ਨਿਵਾਰਣ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਵੀਰਵਾਰ ਨੂੰ ਜ਼ਿਲਾ ਐਸ.ਏ.ਐਸ.ਨਗਰ ਦੇ ਪਿੰਡ ਤਾਰਾਪੁਰ ਮਾਜਰੀ ਵਿਖੇ ਗ੍ਰਾਮ ਪੰਚਾਇਤ ਅਤੇ ਛਿੰਝ ਕਮੇਟੀ ਵੱਲੋਂ ਕਰਵਾਏ ਗਏ 10ਵੇਂ ਵਿਸ਼ਾਲ ਕੁਸ਼ਤੀ ਮੁਕਾਬਲੇ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਇੱਥੇ ਪਹੁੰਚਣ ‘ਤੇ ਗ੍ਰਾਮ ਪੰਚਾਇਤ ਅਤੇ ਛਿੰਝ ਕਮੇਟੀ ਵੱਲੋਂ ਕੈਬਨਿਟ ਮੰਤਰੀ ਦਾ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਨੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹਰ ਵਰਗ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਉਨਾਂ ਕਿਹਾ ਕਿ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਲੋਕ ਹਿੱਤ ਵਿੱਚ ਕਈ ਫੈਸਲੇ ਲਏ ਗਏ ਹਨ। ਅਨਮੋਲ ਗਗਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਭਿ੍ਰਸ਼ਟਾਚਾਰ ਵਿਰੁੱਧ ਜੀਰੋ ਟੋਲਰੈਂਸ ‘ਤੇ ਕੰਮ ਕਰ ਰਹੀ ਹੈ ਅਤੇ ਸਰਕਾਰ ਵੱਲੋਂ ਭਿ੍ਰਸ਼ਟਾਚਾਰੀਆਂ ਵਿਰੁੱਧ ਸਖਤ ਕਦਮ ਚੁੱਕੇ ਗਏ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਤਾਰਾਪੁਰ ਮਾਜਰੀ ਵਿਖੇ ਕੈਂਪ ਲਗਾ ਕੇ ਲੇਬਰ ਕਾਰਡ ਬਣਾਏ ਜਾਣਗੇ ਤਾਂ ਜੋ ਕਿਰਤ ਵਿਭਾਗ ਅਧੀਨ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚ ਸਕੇ। ਉਨਾਂ ਦੱਸਿਆ ਕਿ ਖਰੜ ਹਲਕੇ ਲਈ ਸਰਕਾਰ ਵੱਲੋਂ 6 ਪੁਲਾਂ ਨੂੰ ਮਨਜੂਰੀ ਦਿੱਤੀ ਗਈ ਹੈ, ਜਿਨਾਂ ਦੀ ਉਸਾਰੀ ਜਲਦੀ ਹੀ ਸ਼ੁਰੂ ਕਰ ਦਿੱਤੀ ਜਾਵੇਗੀ। 

ਇਸ ਤੋਂ ਇਲਾਵਾ ਪਿੰਡ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਨੂੰ ਹੋਰ ਸਮੱਸਿਆਵਾਂ ਤੋਂ ਵੀ ਜਾਣੂ ਕਰਵਾਇਆ ਗਿਆ, ਜਿਸ ਨੂੰ ਸੁਣ ਕੇ ਕੈਬਨਿਟ ਮੰਤਰੀ ਨੇ ਜਲਦੀ ਹੀ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਬਾਅਦ ਉਨਾਂ ਤਾਰਾਪੁਰ ਮਾਜਰੀ ਵਿਖੇ ਸਥਿਤ ਧਾਰਮਿਕ ਸਥਾਨ ਲਾਲਾਂ ਵਾਲਾ ਪੀਰ ਦੀ ਦਰਗਾਹ ‘ਤੇ ਵੀ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ।

 ਇਸ ਮੌਕੇ ਗ੍ਰਾਮ ਪੰਚਾਇਤ ਅਤੇ ਛਿੰਝ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਸਬ-ਤਹਿਸੀਲ ਮਾਜਰੀ ਦੇ ਨਾਇਬ ਤਹਿਸੀਲਦਾਰ ਸ੍ਰੀ ਕਰਮਜੀਤ ਸਿੰਘ ਖਟੜਾ ਸਮੇਤ ਹੋਰ ਸੀਨੀਅਰ ਪੁਲਿਸ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜਰ ਸਨ।    

SHARE ARTICLE

ਏਜੰਸੀ

Advertisement

Amritpal Singh ਖਿਲਾਫ਼ ਮੁੰਡਾ ਕੱਢ ਲਿਆਇਆ Video ਤੇ ਕਰ 'ਤੇ ਵੱਡੇ ਖ਼ੁਲਾਸੇ, ਸਾਥੀ ਸਿੰਘਾਂ 'ਤੇ ਵੀ ਚੁੱਕੇ ਸਵਾਲ !

23 May 2024 8:32 AM

Darbar-E-Siyasat 'ਚ Sunil Jakhar ਨੇ ਕਈ ਰਾਜ਼ ਕੀਤੇ ਬੇਪਰਦਾ Exclusive Interview LIVE

22 May 2024 4:35 PM

Sukhpal Khaira ਦੇ ਬਿਆਨ ਨੇ ਭਖਾਈ ਸਿਆਸਤ ਤੇ PM ਦਾ ਪਲਟਵਾਰ ਕੌਣ ਮਾਰ ਰਿਹਾ ਪੰਜਾਬੀਆਂ ਦੇ ਹੱਕ? Debate LIVE

22 May 2024 4:28 PM

ਹੁਸ਼ਿਆਰਪੁਰ ਤੋਂ ਲੋਕ ਸਭਾ 'ਚ ਕੌਣ ਜਾਵੇਗਾ ਇਸ ਵਾਰ? ਸੁਣੋ ਕੌਣ ਲੋਕਾਂ ਦਾ ਚਹੇਤਾ, ਕਿਸ ਕੋਲੋਂ ਨੇ ਨਾਰਾਜ਼?

22 May 2024 4:22 PM

ਪਿੰਡ ਦੇ ਵਿਚਾਲੇ ਇਕੱਠੇ ਹੋਏ ਲੋਕਾਂ ਨੇ ਸਰਕਾਰ ਦੀਆਂ ਗਰੰਟੀਆਂ ਬਾਰੇ ਕੀਤੇ ਖੁਲਾਸੇ,ਬਿਜਲੀ ਤੋਂ ਬਿਨ੍ਹਾ ਹੋਰ ਕੋਈ ਗਰੰਟੀ

22 May 2024 2:15 PM
Advertisement