
ਲਜ਼ਮ ਦੀ ਪਛਾਣ ਮੱਧ ਪ੍ਰਦੇਸ਼ ਦੇ ਦੇਵਾਸ ਜ਼ਿਲ੍ਹੇ ਦੇ ਰਹਿਣ ਵਾਲੇ ਦੀਪਕ ਵਜੋਂ ਹੋਈ ਹੈ।
ਚੰਡੀਗੜ੍ਹ - ਹਰਿਆਣਾ ਪੁਲਿਸ ਨੇ 5 ਕਰੋੜ ਰੁਪਏ ਦੇ ਮੋਬਾਈਲ ਫ਼ੋਨ ਚੋਰੀ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਮੱਧ ਪ੍ਰਦੇਸ਼ ਦੇ ਦੇਵਾਸ ਜ਼ਿਲ੍ਹੇ ਦੇ ਰਹਿਣ ਵਾਲੇ ਦੀਪਕ ਵਜੋਂ ਹੋਈ ਹੈ।
ਬੁਲਾਰੇ ਨੇ ਦੱਸਿਆ ਕਿ ਦੀਪਕ ਨੇ ਆਪਣੇ ਸਾਥੀਆਂ ਨਾਲ ਮਿਲ ਕੇ 27 ਮਈ ਨੂੰ ਰੇਵਾੜੀ ਜ਼ਿਲ੍ਹੇ ਦੇ ਬਾਵਲ ਕਸਬੇ ਵਿੱਚ ਸਥਿਤ ਇੱਕ ਕੰਪਨੀ ਦੇ ਕੰਟੇਨਰ ਟਰੱਕ ਵਿੱਚੋਂ ਮੋਬਾਈਲ ਫ਼ੋਨ ਚੋਰੀ ਕੀਤੇ ਸੀ। ਬੁਲਾਰੇ ਨੇ ਦੱਸਿਆ ਕਿ ਦੋਸ਼ੀਆਂ ਨੇ ਪਹਿਲਾਂ ਟਰੱਕ ਡਰਾਈਵਰ ਨੂੰ ਅਗਵਾ ਕੀਤਾ ਅਤੇ ਫ਼ਿਰ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ।
ਦੱਸਿਆ ਗਿਆ ਹੈ ਕਿ ਇਸ ਸੰਬੰਧੀ ਰੇਵਾੜੀ ਦੇ ਕਸੋਲਾ ਥਾਣੇ ਵਿੱਚ 28 ਮਈ ਨੂੰ ਕੇਸ ਦਰਜ ਕੀਤਾ ਗਿਆ ਸੀ ਅਤੇ ਦੀਪਕ ਉਦੋਂ ਤੋਂ ਫ਼ਰਾਰ ਸੀ। ਬੁਲਾਰੇ ਨੇ ਦੱਸਿਆ ਕਿ ਉਸ ਦੇ ਖ਼ਿਲਾਫ਼ ਮੱਧ ਪ੍ਰਦੇਸ਼ ਵਿੱਚ ਪਹਿਲਾਂ ਹੀ ਤਿੰਨ ਅਪਰਾਧਿਕ ਮਾਮਲੇ ਦਰਜ ਹਨ।