ਸ਼੍ਰੋਮਣੀ ਕਮੇਟੀ ’ਤੇ ਕੌਮ ਦਾ ਕਬਜ਼ਾ, ਕਿਸੇ ਦਾ ਨਿੱਜੀ ਨਹੀਂ - ਸੁਖਬੀਰ ਸਿੰਘ ਬਾਦਲ 
Published : Oct 28, 2022, 11:30 am IST
Updated : Oct 28, 2022, 11:30 am IST
SHARE ARTICLE
Sukhbir Singh Badal
Sukhbir Singh Badal

ਕਿਹਾ- ਸ਼੍ਰੋਮਣੀ ਗੁਰਦਵਆਰਾ ਪ੍ਰਬੰਧਕ ਕਮੇਟੀ ਦੇ 100 ਸਾਲਾ ਇਤਿਹਾਸ ’ਚ ਸੇਵਾ ਅਤੇ ਸ਼ਹਾਦਤ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ

ਅੰਮ੍ਰਿਤਸਰ  : ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਲੀਕੇ ਗਏ ਸਮਾਗਮ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਆਈ ਹੋਈ ਸੰਗਤ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਗੁਰਦਵਆਰਾ ਪ੍ਰਬੰਧਕ ਕਮੇਟੀ ਦੇ 100 ਸਾਲਾ ਇਤਿਹਾਸ ’ਚ ਸੇਵਾ ਅਤੇ ਸ਼ਹਾਦਤ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ।

ਆਜ਼ਾਦੀ ਤੋਂ ਪਹਿਲਾਂ ਜੋ ਵੀ ਧੱਕੇ ਅਤੇ ਜ਼ੁਲਮ ਹੋਏ ਹਨ, ਉਸ ’ਚ ਸਾਡੇ ਬਹਾਦਰ ਲੋਕਾਂ ਨੇ ਸ਼ਹਾਦਤਾਂ ਦਿਤੀਆਂ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬ ਦੀ ਨਿਗਰਾਨੀ ਲਈ ਬਣਾਈ ਗਈ ਕਮੇਟੀ ਹੈ। ਸ਼੍ਰੋਮਣੀ ਅਕਾਲੀ ਦਲ ਸਿੱਖ ਪੰਥ ਦੀ ਫ਼ੌਜ ਹੈ।

ਸੁਖਬੀਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਕਿਸੇ ਦੀ ਜਾਇਦਾਦ ਨਹੀਂ ਅਤੇ ਨਾ ਕਿਸੇ ਦਾ ਇਸ ’ਤੇ ਕਬਜ਼ਾ ਹੈ। ਇਨ੍ਹਾਂ ਦੋਵਾਂ ’ਤੇ ਕੌਮ ਦਾ ਕਬਜ਼ਾ ਹੈ ਅਤੇ ਇਹ ਕੌਮ ਦੀ ਕਮੇਟੀ ਹੈ। ਸ਼੍ਰੋਮਣੀ ਕਮੇਟੀ ਨੂੰ ਲੋਕ ਬਣਾਉਂਦੇ ਹਨ। ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਵਿਨ੍ਹਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਦਿੱਲੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਕੇਂਦਰ ਦੀ ਸਰਕਾਰ ਨੇ ਕਬਜ਼ਾ ਕਰ ਲਿਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement