ਵਿਜੀਲੈਂਸ ਬਿਊਰੋ ਵੱਲੋਂ 31 ਅਕਤੂਬਰ ਤੋਂ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ
Published : Oct 28, 2022, 6:15 pm IST
Updated : Oct 28, 2022, 6:15 pm IST
SHARE ARTICLE
Vigilance Bureau
Vigilance Bureau

ਬਿਊਰੋ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਪਹਿਲੇ ਦਿਨ ਵਿਜੀਲੈਂਸ ਭਵਨ ਐਸ.ਏ.ਐਸ. ਨਗਰ ਵਿਖੇ ਸਹੁੰ ਚੁਕਾਈ ਜਾਵੇਗੀ

 

ਚੰਡੀਗੜ੍ਹ: ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 31 ਅਕਤੂਬਰ ਤੋਂ 6 ਨਵੰਬਰ ਤੱਕ ਰਾਜ ਵਿੱਚ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ ਅਤੇ ਬਿਊਰੋ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਪਹਿਲੇ ਦਿਨ ਵਿਜੀਲੈਂਸ ਭਵਨ ਐਸ.ਏ.ਐਸ. ਨਗਰ ਵਿਖੇ ਸਹੁੰ ਚੁਕਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਹਫਤੇ ਦੌਰਾਨ ਵਿਜੀਲੈਂਸ ਬਿਊਰੋ ਦੀਆਂ ਸਾਰੀਆਂ ਰੇਂਜਾਂ ਅਤੇ ਯੂਨਿਟਾਂ ਇਸ ਸਾਲ ਲਈ ਕੇਂਦਰੀ ਵਿਜੀਲੈਂਸ ਕਮਿਸ਼ਨ ਵੱਲੋਂ ਐਲਾਨੇ ਗਏ ‘ਭ੍ਰਿਸ਼ਟਾਚਾਰ ਮੁਕਤ ਭਾਰਤ - ਵਿਕਸਤ ਭਾਰਤ’ ਦੇ ਸੰਦੇਸ਼ ਨੂੰ ਫੈਲਾਉਣ ਲਈ ਸੂਬੇ ਭਰ ਵਿੱਚ ਜਾਗਰੂਕਤਾ ਮੁਹਿੰਮ ਚਲਾਉਣਗੀਆਂ।

ਉਨ੍ਹਾਂ ਅੱਗੇ ਦੱਸਿਆ ਕਿ ਸਾਰੇ ਫੀਲਡ ਅਫਸਰਾਂ ਨੂੰ ਪਹਿਲਾਂ ਹੀ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਵਿੱਦਿਅਕ ਸੰਸਥਾਵਾਂ, ਸੁਸਾਇਟੀਆਂ ਆਦਿ ਵਿੱਚ ਬੈਨਰ, ਪੋਸਟਰ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਕੇ ਜਾਗਰੂਕਤਾ ਪੈਦਾ ਕਰਨ ਲਈ ਸੂਚਿਤ ਕਰ ਦਿੱਤਾ ਗਿਆ ਹੈ ਤਾਂ ਜੋ ਬਿਊਰੋ ਵੱਲੋਂ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਕੀਤੇ ਜਾ ਯਤਨਾਂ ਅਤੇ ਬਾਰੇ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਜਵਾਬਦੇਹ ਬਣਾਇਆ ਜਾ ਸਕੇ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement