Grant Scam In TarnTaran : ਪੰਚਾਇਤੀ ਗ੍ਰਾਂਟ 'ਚ ਲੱਖਾਂ ਰੁਪਏ ਦੀ ਹੇਰਾ ਫੇਰੀ ਕਰਨ ਵਾਲਾ ਕਾਂਗਰਸੀ ਸਰਪੰਚ ਗ੍ਰਿਫ਼ਤਾਰ

By : GAGANDEEP

Published : Oct 28, 2023, 11:50 am IST
Updated : Oct 28, 2023, 12:04 pm IST
SHARE ARTICLE
Grant Scam In TarnTaran
Grant Scam In TarnTaran

Grant Scam In TarnTaran: ਪੰਚਾਇਤੀ ਅਧਿਕਾਰੀ ਦੀ ਸ਼ਿਕਾਇਤ 'ਤੇ ਕਾਂਗਰਸੀ ਸਰਪੰਚ ਖ਼ਿਲਾਫ਼ ਮਾਮਲਾ ਹੋਇਆ ਦਰਜ

Grant Scam In TarnTaran  :ਥਾਣਾ ਗੋਇੰਦਵਾਲ ਸਾਹਿਬ ਪੁਲਿਸ ਨੇ ਪੰਚਾਇਤੀ ਅਧਿਕਾਰੀ ਦੀ ਸ਼ਿਕਾਇਤ 'ਤੇ ਪਿੰਡ ਖਵਾਸਪੁਰ ਦੇ ਕਾਂਗਰਸੀ ਸਰਪੰਚ ਖਿਲਾਫ ਨੂੰ ਪੰਚਾਇਤੀ ਫੰਡ 'ਚ ਪੈਸੇ ਦੀ ਗੜਬੜੀ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਉਥੇ ਹੀ ਗ੍ਰਿਫਤਾਰ ਸਰਪੰਚ ਦੇ ਸਮਰਥਨ 'ਚ ਥਾਣੇ ਪਹੁੰਚ ਗਏ ਕਾਂਗਰਸ ਦੇ ਸਾਬਕਾ ਐਮ.ਐਲ.ਏ ਨੂੰ ਖਾਲੀ ਹੱਥ ਪਰਤਣਾ ਪਿਆ।

 ਇਹ ਵੀ ਪੜ੍ਹੋੋ: Hayana Road Accident News: ਹਰਿਆਣਾ 'ਚ ਸੜਕ ਹਾਦਸੇ 'ਚ ਮਾਂ-ਪੁੱਤ ਦੀ ਹੋਈ ਮੌਤ 

ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਸਾਬਕਾ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਖਾਸ ਮੰਨੇ ਜਾਂਦੇ ਪਿੰਡ ਖਵਾਸਪੁਰ ਦੇ ਸਰਪੰਚ ਜਗਰੂਪ ਸਿੰਘ ਵੱਲੋਂ ਪਿੰਡ ਵਿੱਚ ਵਿਕਾਸ ਕਾਰਜਾਂ ਲਈ ਲਿਆਂਦੀ ਗਈ ਗਰਾਂਟ ਵਿੱਚ ਵੱਡੇ ਪੱਧਰ ’ਤੇ ਹੇਰਾਫੇਰੀ (Grant Scam In TarnTaran)  ਦਾ ਮਾਮਲਾ ਸਾਹਮਣੇ ਆਇਆ ਸੀ।

 ਇਹ ਵੀ ਪੜ੍ਹੋੋ:Punjab Police Breaks BKI ਅਤਿਵਾਦੀ ਮਾਡਿਊਲ,  6 ਪਿਸਤੌਲ, 275 ਕਾਰਤੂਸ ਬਰਾਮਦ

ਪਿੰਡ ਖਵਾਸਪੁਰ ਦੇ ਕੰਵਲਜੀਤ ਸਿੰਘ ਸੰਧੂ ਦੀ ਸ਼ਿਕਾਇਤ ’ਤੇ ਜਾਂਚ ਵਿੱਚ ਸਾਹਮਣੇ ਆਇਆ ਕਿ ਸਰਪੰਚ ਜਗਰੂਪ ਸਿੰਘ ਨੂੰ ਗਈ ਗਰਾਂਟ ਵਿਚ 12,42,371 ਰੁਪਏ ਦਾ ਗਬਨ ਹੋਇਆ ਹੈ। ਜਿਸ ਦੀ ਜਾਂਚ ਬਲਾਕ ਵਿਕਾਸ ਪੰਚਾਇਤ ਅਫ਼ਸਰ ਖਡੂਰ ਸਾਹਿਬ ਵੱਲੋਂ ਕੀਤੀ ਗਈ ਸੀ। ਇਸ ਧੋਖਾਧੜੀ ਲਈ ਸਰਪੰਚ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ।

ਇਸ ਮਾਮਲੇ ਵਿੱਚ ਪੰਚਾਇਤ ਅਫ਼ਸਰ ਖਡੂਰ ਸਾਹਿਬ ਨੇ ਸਰਪੰਚ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਗੋਇੰਦਵਾਲ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ, ਜਦੋਂ ਕਿ ਸਰਪੰਚ ਦੀ ਹਮਾਇਤ ਕਰਨ ਆਏ ਸਾਬਕਾ ਕਾਂਗਰਸੀ ਵਿਧਾਇਕ ਥਾਣੇ 'ਚੋਂ ਆਪਣੇ ਸਾਥੀਆਂ ਸਮੇਤ ਖਾਲੀ ਹੱਥ ਪਰਤੇ। ਥਾਣਾ ਸਦਰ ਦੇ ਇੰਚਾਰਜ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਸਰਪੰਚ ਖ਼ਿਲਾਫ਼ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।

(For more news apart from Grant Scam In TarnTaran News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement