Meet Hayer Engagement: ਮੰਤਰੀ ਮੀਤ ਹੇਅਰ ਦੀ ਭਲਕੇ ਹੋਵੇਗੀ ਮੰਗਣੀ, 7 ਨੂੰ ਹੋਵੇਗਾ ਵਿਆਹ 
Published : Oct 28, 2023, 3:36 pm IST
Updated : Oct 29, 2023, 10:50 am IST
SHARE ARTICLE
 Minister Meet Hayer will be engaged tomorrow, the wedding will take place on the 7th
Minister Meet Hayer will be engaged tomorrow, the wedding will take place on the 7th

ਮੀਤ ਹੇਅਰ ਦੀ ਮੰਗੇਤਰ ਦਾ ਨਾਮ ਡਾ. ਗੁਰਵੀਨ ਕੌਰ (Dr. Gurveen Kaur) ਹੈ।

Meet Hayer and Dr Gurveen Kaur Engagement news: - ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਦੀ ਮੰਗਣੀ ਭਲਕੇ ਹੈ। ਮੀਤ ਹੇਅਰ ਆਪਣੇ ਜੀਵਨ ਦਾ ਨਵਾਂ ਸਫ਼ਰ ਸ਼ੁਰੂ ਕਰਨ ਜਾ ਰਹੇ ਹਨ। ਉਹਨਾਂ ਦੀ ਮੰਗਣੀ ਭਲਕੇ ਮੇਰਠ ਵਿਚ ਹੋਵੇਗੀ ਤੇ 7 ਨਵੰਬਰ ਨੂੰ ਵਿਆਹ ਹੋਵੇਗਾ।  

ਮੀਤ ਹੇਅਰ ਦੀ ਮੰਗੇਤਰ ਦਾ ਨਾਮ ਡਾ. ਗੁਰਵੀਨ ਕੌਰ (Dr. Gurveen Kaur) ਹੈ। ਮਿਲੀ ਜਾਣਕਾਰੀ ਅਨੁਸਾਰ ਮੀਤ ਹੇਅਰ ਨਵੰਬਰ ਮਹੀਨੇ ਦੇ ਪਹਿਲੇ ਹਫ਼ਤੇ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਮੰਤਰੀ ਮੀਤ ਹੇਅਰ ਦੀ ਹੋਣ ਵਾਲੀ ਪਤਨੀ ਗੁਰਵੀਨ ਕੌਰ ਪੇਸ਼ੇ ਤੋਂ ਡਾਕਟਰ ਹੈ। 

file photo

ਦੱਸ ਦਈਏ ਕਿ ਮੀਤ ਹੇਅਰ ਦੀ ਮਹਿੰਦੀ ਅਤੇ ਜਾਗੋ 4 ਨਵੰਬਰ ਨੂੰ ਹੈ ਤੇ 7 ਨਵੰਬਰ ਦਾ ਵਿਆਹ ਹੈ। ਮੰਤਰੀ ਦੇ ਵਿਆਹ ਵਾਲੇ ਦਿਨ ਸੂਫ਼ੀ ਗਾਇਕ ਲਖਵਿੰਦਰ ਵਡਾਲੀ ਵਿਆਹ 'ਚ ਰੰਗ ਬੰਨਣਗੇ। ਵਿਆਹ ਚੰਡੀਗੜ੍ਹ ਦੇ Forest Hill ਵਿਚ ਹੋਵੇਗਾ ਅਤੇ 8 ਤਰੀਕ ਨੂੰ ਰਿਸੈਪਸ਼ਨ ਹੋਵੇਗੀ। ਦੱਸ ਦਈਏ ਕਿ ਵਿਆਹ ਤੋਂ ਬਾਅਦ ਦੋ ਰਿਸੈਪਸ਼ਨ ਹੋਣਗੀਆਂ ਇਕ 8 ਤਾਰੀਕ ਅਤੇ ਇਕ 11 ਨਵੰਬਰ ਨੂੰ ਤੇ 11 ਨਵੰਬਰ ਨੂੰ ਰਿਸੈਪਸ਼ਨ ਵਿਚ ਰਣਜੀਤ ਬਾਵਾ ਰੰਗ ਬੰਨਣਗੇ।   

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਫੇਸਬੁੱਕ ਉੱਤੇ ਮੰਤਰੀ ਮੀਤ ਹੇਅਰ ਦੀ ਤਸਵੀਰ ਸਾਂਝੀ ਕਰਦੇ ਹੋਏ ਉਹਨਾਂ ਨੂੰ ਵਧਾਈ ਵੀ ਦਿੱਤੀ ਸੀ।

(For more news apart from Meet Hayer and Dr Gurveen Kaur Engagement news, stay tuned to Rozana Spokesman)

SHARE ARTICLE

ਏਜੰਸੀ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement