Punjab Police Breaks BKI ਅਤਿਵਾਦੀ ਮਾਡਿਊਲ,  6 ਪਿਸਤੌਲ, 275 ਕਾਰਤੂਸ ਬਰਾਮਦ
Published : Oct 28, 2023, 11:43 am IST
Updated : Oct 28, 2023, 11:43 am IST
SHARE ARTICLE
File Photo
File Photo

ਤਿਉਹਾਰਾਂ ਦੌਰਾਨ ਟਾਰਗੇਟ ਕਿਲਿੰਗ ਕਰ ਕੇ ਮਾਹੌਲ ਖ਼ਰਾਬ ਕਰਨ ਦੀ ਕਰ ਰਹੇ ਸੀ ਕੋਸ਼ਿਸ਼ 

Punjab Police Breaks BKI Terrorist Module - ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਅਤਿਵਾਦੀ ਸੰਗਠਨਾਂ ਦੇ ਇੱਕ ਮਾਡਿਊਲ ਨੂੰ ਤੋੜਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਐਸਏਐਸ ਨਗਰ (ਮੁਹਾਲੀ) ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ 4 ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਅਤਿਵਾਦੀ ਤਿਉਹਾਰਾਂ ਦੇ ਦਿਨਾਂ 'ਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਯੋਜਨਾ ਬਣਾ ਰਹੇ ਸਨ।

ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ ਵੀ ਬਰਾਮਦ ਹੋਏ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਐਸਏਐਸ ਨਗਰ ਪੁਲਿਸ ਦੇ ਸੀਆਈਏ ਵਿੰਗ ਨੇ ਇੱਕ ਅਤਿਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਸੰਗਠਨ ਦੇ ਮੈਂਬਰਾਂ ਦੇ ਪਾਕਿਸਤਾਨ 'ਚ ਬੈਠੇ ਅਤਿਵਾਦੀ ਹਰਵਿੰਦਰ ਸਿੰਘ ਰਿੰਦਾ ਨਾਲ ਸਬੰਧ ਹਨ। ਰਿੰਦਾ ਦੇ ਅਤਿਵਾਦੀ ਸੰਗਠਨ BKI ਨਾਲ ਮਿਲ ਕੇ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਕਰ ਰਹੇ ਸਨ। ਡਰੋਨ ਦੀ ਮਦਦ ਨਾਲ ਇਹ ਗੁੰਡੇ ਪਾਕਿਸਤਾਨ ਤੋਂ ਹਥਿਆਰ ਮੰਗਵਾ ਕੇ ਪੰਜਾਬ ਵਿਚ ਸਪਲਾਈ ਕਰਨ ਦਾ ਕੰਮ ਵੀ ਕਰ ਰਹੇ ਸਨ।    

ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ 6 ਪਿਸਤੌਲ ਬਰਾਮਦ ਕੀਤੇ ਹਨ, ਜੋ ਕਿ ਵਿਦੇਸ਼ੀ ਹਨ। ਇਸ ਤੋਂ ਇਲਾਵਾ ਇਨ੍ਹਾਂ ਕੋਲੋਂ 275 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਮੁਲਜ਼ਮਾਂ ਤੋਂ ਪੁੱਛ-ਗਿੱਛ ਕਰ ਰਹੀ ਹੈ ਤਾਂ ਜੋ ਇਹ ਜਾਣਕਾਰੀ ਹਾਸਲ ਕੀਤੀ ਜਾ ਸਕੇ ਕਿ ਇਹ ਹਥਿਆਰ ਕਿੱਥੇ ਵਰਤੇ ਜਾਣੇ ਸਨ ਅਤੇ ਕਿਸ ਨੂੰ ਪਹੁੰਚਾਏ ਜਾਣੇ ਸਨ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement