Punjab Weather Update: ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਵਧੇਗੀ ਠੰਡ, ਕਈ ਥਾਵਾਂ 'ਚ ਮੀਂਹ ਦਾ ਅਲਰਟ
Published : Oct 28, 2023, 11:32 am IST
Updated : Oct 28, 2023, 12:12 pm IST
SHARE ARTICLE
Punjab Weather Update
Punjab Weather Update

ਪੰਜਾਬ 'ਚ ਵੀ ਫਿਲਹਾਲ ਸਵੇਰ ਤੇ ਸ਼ਾਮ ਨੂੰ ਠੰਡ ਮਹਿਸੂਸ ਕੀਤੀ ਜਾਂਦੀ ਹੈ।

Punjab Weather News Update Today in Punjabi: ਅਕਤੂਬਰ ਦਾ ਮਹੀਨਾ ਖਤਮ ਹੋਣ ਵਾਲਾ ਹੈ ਅਤੇ ਦੇਸ਼ ਭਰ 'ਚ ਹੁਣ ਲੋਕ ਠੰਡ ਮਹਿਸੂਸ ਕਰ ਰਹੇ ਹਨ ਅਤੇ ਇਸ ਦੌਰਾਨ ਕਈ ਸੂਬਿਆਂ 'ਚ ਲੋਕਾਂ ਨੇ ਗਰਮ ਕੱਪੜੇ ਵੀ ਕੱਢ ਲਏ ਹਨ। 

ਪੰਜਾਬ 'ਚ ਵੀ ਫਿਲਹਾਲ ਸਵੇਰ ਤੇ ਸ਼ਾਮ ਨੂੰ ਠੰਡ ਮਹਿਸੂਸ ਕੀਤੀ ਜਾਂਦੀ ਹੈ ਪਰ ਦੁਪਹਿਰ ਦੀ ਕੜਾਕੇ ਦੀ ਧੁੱਪ ਨੂੰ ਝੱਲਣਾ ਲੋਕਾਂ ਲਈ ਔਖਾ ਹੋ ਜਾਂਦਾ ਹੈ ਕਿਉਂਕਿ ਇਸ ਦੌਰਾਨ ਧੁੱਪ ਅੱਖਾਂ 'ਚ ਲੱਗਦੀ ਹੈ।  

ਪੰਜਾਬ 'ਚ ਮੌਸਮ ਦਾ ਹਾਲ 

ਦੱਸਣਯੋਗ ਹੈ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਘੱਟੋਂ-ਘੱਟ ਤਾਪਮਾਨ 20 ਡਿਗਰੀ ਤੋਂ ਘੱਟ ਹੋ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਦੇ ਨਵਾਂਸ਼ਹਿਰ ਦੇ ਬੱਲੋਵਾਲ ਪਿੰਡ 'ਚ ਸਭ ਤੋਂ ਘੱਟ 13.7 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਸਭ ਤੋਂ ਵੱਧ ਤਾਪਮਾਨ 32 ਡਿਗਰੀ ਗੁਰਦਾਸਪੁਰ ਵਿੱਚ ਦਰਜ ਕੀਤਾ ਗਿਆ ਹੈ ਅਤੇ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਛੇ ਦਿਨਾਂ ਵਿੱਚ ਪੰਜਾਬ ਦਾ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। 

ਇਨ੍ਹਾਂ ਥਾਵਾਂ 'ਚ ਮੀਂਹ ਦਾ ਅਲਰਟ

ਮਿਲੀ ਜਾਣਕਾਰੀ ਦੇ ਮੁਤਾਬਕ ਕੇਰਲ ਅਤੇ ਤਾਮਿਲਨਾਡੂ ਦੇ ਕਈ ਹਿੱਸਿਆਂ 'ਚ ਪਿਛਲੇ 24 ਘੰਟਿਆਂ 'ਚ ਭਾਰੀ ਮੀਂਹ ਦਰਜ ਕੀਤਾ ਗਿਆ ਹੈ ਅਤੇ ਇਸੇ ਤਰ੍ਹਾਂ ਮੌਸਮ ਵਿਭਾਗ ਨੇ ਵੀ ਕੇਰਲ ਅਤੇ ਕਰਨਾਟਕ ਸਣੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ: Mukesh Ambani Death Threat: ਮੁਕੇਸ਼ ਅੰਬਾਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਮੌਸਮ ਵਿਭਾਗ ਦੀ ਭਵਿੱਖਬਾਣੀ 

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ, ਚੰਡੀਗੜ੍ਹ, ਹਰਿਆਣਾ ਤੇ ਰਾਜਧਾਨੀ ਦਿੱਲੀ ਵਿੱਚ ਅੱਜ ਯਾਨੀ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 16 ਡਿਗਰੀ ਤੱਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਇਹ ਵੀ ਕਹਿਣਾ ਹੈ ਕਿ ਉੱਤਰ ਪ੍ਰਦੇਸ਼ ਦੇ ਕਈ ਸੂਬਿਆਂ ਵਿੱਚ ਧੁੰਦ ਪੈ ਸਕਦੀ ਹੈ। ਇਸ ਦੌਰਾਨ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 18 ਡਿਗਰੀ ਰਹਿਣ ਦੀ ਉਮੀਦ ਹੈ। ਇਸੇ ਤਰ੍ਹਾਂ ਉੱਤਰਾਖੰਡ ਵਿੱਚ ਰਾਤ ਨੂੰ ਠੰਢ ਅਤੇ ਦਿਨ ਵੇਲੇ ਹਲਕੀ ਗਰਮੀ ਮਹਿਸੂਸ ਹੋ ਰਹੀ ਹੈ। ਦੂਜੇ ਪਾਸੇ ਦੱਖਣੀ ਭਾਰਤ ਦੇ ਕਈ ਸੂਬਿਆਂ 'ਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ ਅਤੇ ਮੀਂਹ ਦਾ ਸਿਲਸਿਲਾ 30 ਅਕਤੂਬਰ ਤੱਕ ਜਾਰੀ ਰਹਿਣ ਦੇ ਆਸਾਰ ਹਨ।  

ਇਹ ਵੀ ਪੜ੍ਹੋ: Petrol Diesel Prices: ਪੜ੍ਹੋ ਅਪਣੇ ਸ਼ਹਿਰ ਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਸਸਤਾ ਹੋਇਆ?

(For more news apart from Punjab Weather News Update Today in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement