Punjab News: ਪੁੱਤ ਬਣਿਆ ਕਪੁੱਤ: ਬਜ਼ੁਰਗ ਮਾਂ ਨਾਲ ਬੁਰੀ ਤਰ੍ਹਾਂ ਕੀਤੀ ਕੁੱਟਮਾਰ, ਦਿਲ ਨੂੰ ਝੰਜੋੜਣ ਵਾਲੀਆਂ ਤਸਵੀਰਾਂ  
Published : Oct 28, 2023, 12:58 pm IST
Updated : Oct 28, 2023, 2:38 pm IST
SHARE ARTICLE
File Photo
File Photo

ਬਜ਼ੁਰਗ ਮਾਂ ਅਧਰੰਗ ਦੀ ਸ਼ਿਕਾਰ ਸੀ ਤੇ ਉਹ ਬਹੁਤਾ ਤੁਰ-ਫਿਰ ਨਹੀਂ ਸਕਦੀ ਸੀ ਤੇ ਪੁੱਤ ਹਰ ਰੋਜ਼ ਮਾਂ ਨੂੰ ਕੁੱਟਦਾ ਸੀ

Punjab's Ropar Son Beats Mother News in Punjabi today:  ਰੂਪਨਗਰ ਦੇ ਇਕ ਨਾਮੀ ਵਕੀਲ ਪੁੱਤ ਵੱਲੋਂ ਆਪਣੀ ਬਜ਼ੁਰਗ ਮਾਂ ਨਾਲ ਕੁੱਟਮਾਰ ਕੀਤੀ ਗਈ ਜਿਸ ਤੋਂ ਬਾਅਦ ਇਹ ਮਾਮਲਾ ਜਦੋਂ ਪੁਲਿਸ ਦੇ ਧਿਆਨ ਵਿਚ ਆਇਆ ਤਾਂ ਪੁਲਿਸ ਮੌਕੇ ਤੇ ਪਹੁੰਚੀ। ਪੁਲਿਸ ਨੇ ਇਸ ਮਾਮਲੇ ਵਿਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਓਧਰ ਪੁਲਿਸ ਦੀ ਮੌਜੂਦਗੀ 'ਚ ਮਨੁੱਖਤਾ ਦੀ ਸੇਵਾ ਸੰਸਥਾ ਨੇ ਬੇਸੁੱਧ ਮਾਂ ਨੂੰ ਕਲਯੁਗੀ ਪੁੱਤ ਦੇ ਚੁੰਗਲ 'ਚੋਂ ਛੁਡਵਾਇਾ। ਘਟਨਾ ਰੂਪਨਗਰ ਦੀ ਹੈ। ਗਿਆਨੀ ਜੈਲ ਸਿੰਘ ਕਾਲੋਨੀ ਕੋਠੀ 'ਚ ਰਹਿੰਦੇ ਇਕ ਅੰਕੁਰ ਵਰਮਾ ਨਾਂ ਦੇ ਵਕੀਲ ਵੱਲੋਂ ਕੁਝ ਸਮੇਂ ਤੋਂ ਆਪਣੀ ਮਾਂ ਨਾਲ ਤਸ਼ੱਦਦ ਢਾਹਿਆ ਜਾਂ ਰਿਹਾ ਸੀ। ਬਜ਼ੁਰਗ ਮਾਂ ਅਧਰੰਗ ਦੀ ਸ਼ਿਕਾਰ ਸੀ ਤੇ ਉਹ ਬਹੁਤਾ ਤੁਰ-ਫਿਰ ਨਹੀਂ ਸਕਦੀ ਸੀ 

ਲੰਬੇ ਸਮੇਂ ਤੋਂ ਵਕੀਲ ਉਸ ਦੀ ਸਰਕਾਰੀ ਅਧਿਆਪਕ ਪਤਨੀ ਅਤੇ ਪੋਤਰੇ ਵੱਲੋਂ ਬਜ਼ੁਰਗ ਮਾਂ 'ਤੇ ਤਸ਼ੱਦਦ ਢਾਹਿਆ ਜਾ ਰਿਹਾ ਸੀ ਤੇ ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੁੰਦੀ ਰਹੀ ਪਰ ਜਦੋਂ ਅਚਾਨਕ ਮਾਂ ਨੂੰ ਮਿਲਣ ਲਈ ਧੀ ਘਰ ਆਈ ਤਾਂ ਉਸ ਦੇ ਹੱਥ  ਕੈਮਰਿਆਂ ਦਾ ਵਾਈਫਾਈ ਕੋਡ ਲੱਗ ਗਿਆ ਤੇ ਉਸ ਨੇ ਸਾਰੀ ਸੀਸੀਟੀਵੀ ਦੇਖੀ।

ਲੜਕੀ ਨੇ ਇਹ ਸਾਰੀਆਂ ਵੀਡੀਓਜ਼ ਮਨੁੱਖਤਾ ਦੀ ਸੇਵਾ ਸੰਸਥਾ ਨੂੰ ਦੇ ਦਿਖਾਈਆਂ ਜਿਸ ਤੋਂ ਬਾਅਦ ਉਹ ਸੇਵਾ ਲਈ ਪਹੁੰਚੇ। ਬਜ਼ੁਰਗ ਮਾਂ ਆਸ਼ਾ ਰਾਣੀ ਹਸਪਤਾਲ 'ਚ ਜ਼ੇਰੇ ਇਲਾਜ ਹੈ। ਬਜ਼ੁਰਗ ਮਾਂ ਦੀ ਧੀ ਖ਼ਾਲਸਾ ਕਾਲਜ ਵਿਚ ਲੈਕਚਰਾਰ ਹੈ ਅਤੇ ਆਸ਼ਾ ਰਾਣੀ ਦਾ ਪਤੀ ਹਰੀ ਚੰਦ ਵਰਮਾ ਵੀ ਰੂਪਨਗਰ ਦਾ ਨਾਮੀਂ ਵਕੀਲ ਰਿਹਾ ਹੈ।  ਬਜ਼ੁਰਗ ਮਾਤਾ ਨੂੰ ਰੈਸਕਿਊ ਕਰਨ ਮੌਕੇ ਸੰਸਥਾ ਦੇ ਆਗੂਆਂ ਵੱਲੋਂ ਵਕੀਲ ਦੀਆਂ ਵੀਡੀਓਜ਼ ਵੀ ਦਿਖਾਈਆਂ ਗਈਆਂ ਤੇ ਉਸ ਨੂੰ ਲਾਹਨਤਾਂ ਪਾਈਆਂ ਤੇ ਕਾਰਵਾਈ ਦੀ ਗੱਲ ਕਹੀ।

ਜਿਸ ਤੋਂ ਬਾਅਦ ਵਕੀਲ ਤੇ ਉਸ ਦੀ ਘਰਵਾਲੀ ਮਿੰਨਤਾਂ ਕਰਦੇ ਰਹੇ। ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਵਕੀਲ ਪੁੱਤਰ ਨੇ ਕੁਝ ਸਮਾਂ ਪਹਿਲਾਂ ਹੀ ਜਾਇਦਾਦ ਦੀ ਤਬਦੀਲ ਕੀਤੀ ਹੈ, ਜਿਸ ਦੇ ਦਸਤਾਵੇਜ਼ ਉਨ੍ਹਾਂ ਕੋਲ ਮੌਜੂਦ ਹਨ। ਇਸ ਮੌਕੇ ਕੁਦਰਤ ਦੇ ਸਭ ਬੰਦੇ ਸੰਸਥਾ ਦੇ ਪ੍ਰਧਾਨ ਵਿੱਕੀ ਧੀਮਾਨ ਅਤੇ ਸਾਰੇ ਮੈਂਬਰ ਵੀ ਹਾਜ਼ਰ ਸਨ।

ਸਿਟੀ ਪੁਲਿਸ ਰੂਪਨਗਰ ਦੇ ਐੱਸ. ਐੱਚ. ਓ. ਇੰਸਪੈਕਟਰ ਪਵਨ ਕੁਮਾਰ ਨੇ ਦੱਸਿਆ ਕਿ ਵਕੀਲ ਅੰਕੁਰ ਵਰਮਾ ਉਨ੍ਹਾਂ ਦੀ ਪਤਨੀ ਅਤੇ ਇਕ ਨਾਬਾਲਗ ਪੁੱਤਰ 'ਤੇ ਧਾਰਾਵਾਂ 323, 342,355, ਅਤੇ 327 ਆਈ. ਪੀ. ਸੀ. ਸਮੇਤ ਮਾਪਿਆਂ ਦੀ ਸੇਵਾ ਅਤੇ ਸੰਭਾਲ ਲਈ ਬਣੇ ਐਕਟ ਦੇ ਸੈਕਸ਼ਨ 24 ਅਧੀਨ ਐੱਫ਼. ਆਈ. ਆਰ. ਦਰਜ ਕਰਕੇ ਅੰਕੁਰ ਵਰਮਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਉਨ੍ਹਾਂ ਦੱਸਿਆ ਕਿ ਬਜ਼ੁਰਗ ਮਾਤਾ ਦੀ ਧੀ ਦੀ ਸ਼ਿਕਾਇਤ ਦੇ ਆਧਾਰ 'ਤੇ ਕਾਰਵਾਈ ਕੀਤੀ ਗਈ ਹੈ। ਉਥੇ ਹੀ ਦੂਜੇ ਪਾਸੇ ਰੋਪੜ ਐਸੋਸੀਏਸ਼ਨ ਨੇ ਵਕੀਲ ਅਕੁੰਰ ਦੀ ਮੈਂਬਰਸ਼ਿੱਪ ਰੱਦ ਕਰ ਦਿੱਤੀ ਹੈ ਅਤੇ ਵਕੀਲ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਬਾਰ ਕੌਂਸਲ ਵੱਲੋਂ ਲਾਇਸੈਂਸ ਨੂੰ ਰੱਦ ਕਰਨ ਦੀ ਕੀਤੀ ਮੰਗ ਕੀਤੀ ਗਈ ਹੈ। ਡੀ. ਸੀ. ਤੋਂ ਵਕੀਲ ਨੂੰ ਮਿਲਿਆ ਚੈਂਬਰ ਵੀ ਰੱਦ ਕਰਨ ਦੀ ਗੱਲ ਕਹੀ ਗਈ ਹੈ। ਅੱਗੇ ਦੀ ਹੋਰ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। 

 

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement